19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਲੁਟੇਰਿਆਂ ਵਲੋਂ ਪਤੀ-ਪਤਨੀ ਪਾਸੋਂ ਲੁੱਟ-ਖੋਹ ਦੌਰਾਨ ਵਿਅਕਤੀ ਦੀ ਹੱਤਿਆ ਦੇ ਮਾਮਲੇ 'ਚ ਇਕ ਮੁਲਜ਼ਮ ਕਾਬੂ

ਅਜੀਤ ਡੈਸਕ 27-03-2026
ਤਰਨ ਤਾਰਨ, 26 ਮਾਰਚ (ਹਰਿੰਦਰ ਸਿੰਘ)-ਤਰਨ ਤਾਰਨ ਪੁਲਿਸ ਨੇ ਕਸਬਾ ਸਰਹਾਲੀ ਦੇ ਨਜ਼ਦੀਕ ਲੁਟੇਰਿਆਂ ਵਲੋਂ ਪਤੀ-ਪਤਨੀ ਪਾਸੋਂ ਲੁੱਟ-ਖੋਹ ਦੌਰਾਨ ਵਿਅਕਤੀ ਦੇ ਹੋਏ ਕਤਲ ਦੇ ਮਾਮਲੇ ਵਿਚ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ, ਜਦਕਿ ਇਕ ਵਿਅਕਤੀ ਹਾਲੇ ਵੀ ਫ਼ਰਾਰ ਹੈ | ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐੱਸ.ਪੀ.(ਡੀ) ਰਿਪੁਤਪਨ ਸਿੰਘ ਨੇ ਦੱਸਿਆ ਕਿ ਥਾਣਾ ਸਰਹਾਲੀ ਵਿਖੇ ਰਣਜੀਤ ਕੌਰ ਨੇ ਆਪਣਾ ਬਿਆਨ ਦਰਜ ਕਰਵਾਇਆ ਸੀ ਕਿ ਉਹ ਅਤੇ ਉਸ ਦਾ ਪਤੀ ਆਪਣੇ ਮੋਟਰਸਾਈਕਲ ਸਪਲੈਂਡਰ 'ਤੇ ਸਵਾਰ ਹੋ ਕੇ ਸਰਹਾਲੀ ਵੱਲ ਨੂੰ ਆ ਰਹੇ ਸੀ ਤਾਂ ਪਿੰਡ ਦਦੇਹਰ ਸਾਹਿਬ ਨਜ਼ਦੀਕ ਪਿੱਛੋਂ ਇਕ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨ ਸਨ ਜਿਨ੍ਹਾਂ ਨੇ ਆਪਣੇ ਮੂੰਹ ਬੰਨੇ੍ਹ ਹੋਏ ਸਨ, ਨੇ ਸਾਨੂੰ ਰੁਕਣ ਲਈ ਕਿਹਾ ਤਾਂ ਅਸੀਂ ਮੋਟਰਸਾਈਕਲ ਨਹੀਂ ਰੋਕਿਆ | ਜਿਸ 'ਤੇ ਉਨ੍ਹਾਂ ਨੇ ਸਾਡੇ ਮੋਟਰਸਾਈਕਲ ਨੂੰ ਲੱਤ ਮਾਰੀ ਤਾਂ ਸਾਡਾ ਮੋਟਰਸਾਈਕਲ ਦਰੱਖਤ ਵਿਚ ਜਾ ਵੱਜਾ ਅਤੇ ਅਸੀਂ ਡਿੱਗ ਪਏ | ਅਣਪਛਾਤੇ ਮੋਟਰਸਾਈਕਲ ਸਵਾਰਾਂ 'ਚੋਂ ਇਕ ਨੌਜਵਾਨ ਉਨ੍ਹਾਂ ਕੋਲ ਆਇਆ ਉਸ ਨੇ ਹੱਥ 'ਚ ਵੱਡੀ ਕਿਰਚ ਫੜੀ ਸੀ ਅਤੇ ਉਸ ਦੇ ਪਤੀ 'ਤੇ ਕਿਰਚ ਦਾ ਵਾਰ ਕਰ ਦਿੱਤਾ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ | ਜਿਸ ਨੂੰ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਲਿਟੀ ਹਸਪਤਾਲ ਤਰਨ ਤਾਰਨ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ | ਐੱਸ.ਪੀ.(ਡੀ) ਰਿਪੁਤਪਨ ਸਿੰਘ ਨੇ ਦੱਸਿਆ ਕਿ ਥਾਣਾ ਸਰਹਾਲੀ ਵਿਖੇ ਮਾਮਲਾ ਦਰਜ ਕਰਨ ਕਰਨ ਤੋਂ ਬਾਅਦ ਐੱਸ.ਐ ਸ.ਪੀ.ਸੁਰਿੰਦਰ ਲਾਂਬਾ ਵਲੋਂ ਲੁਟੇਰਿਆਂ ਨੂੰ ਕਾਬੂ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ | ਉਨ੍ਹਾਂ ਦੱਸਿਆ ਕਿ ਡੀ.ਐੱਸ.ਪੀ.(ਡੀ) ਜਗਜੀਤ ਸਿੰਘ ਅਤੇ ਡੀ.ਐੱਸ.ਪੀ. ਪੱਟੀ ਦੀ ਨਿਗਰਾਨੀ ਹੇਠ ਕਤਲ ਕੇਸ ਦੇ ਮੁਲਜ਼ਮਾਂ ਨੂੰ ਫੜਨ ਲਈ ਮੁੱਖ ਅਫਸਰ ਥਾਣਾ ਸਰਹਾਲੀ ਅਤੇ ਹੋਰ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਸਨ | ਉਨ੍ਹਾਂ ਦੱਸਿਆ ਕਿ ਤਰਨ ਤਾਰਨ ਪੁਲਿਸ ਨੂੰ ਹਿਊਮਨ ਇਨਟੈਲੀਜੈਂਸ ਅਤੇ ਤਕਨੀਕੀ ਇੰਨਟੈਲੀਜੈਂਸ ਰਾਹੀਂ ਇਹ ਪਤਾ ਲੱਗਾ ਕਿ ਦਦੇਹਰ ਸਾਹਿਬ ਨਜ਼ਦੀਕ ਲੁੱਟ ਖੋਹ ਦਵਿੰਦਰ ਸਿੰਘ ਉਰਫ ਕਾਲੂ ਪੁੱਤਰ ਸਵਿੰਦਰ ਸਿੰਘ ਵਾਸੀ ਮੰਗਲ ਦਾਸ ਕਾਲੋਨੀ ਚੋਹਲਾ ਸਾਹਿਬ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਸਰਵਨ ਸਿੰਘ ਵਾਸੀ ਧੁੰਨ ਰੋਡ ਚੋਹਲਾ ਸਾਹਿਬ ਵਲੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਤਰਨ ਤਾਰਨ ਪੁਲਿਸ ਵਲੋਂ 70 ਦੇ ਕਰੀਬ ਸੀ.ਸੀ.ਟੀ.ਵੀ ਕੈਮਰਿਆਂ ਨੂੰ ਖੰਗਿਆਲਿਆ ਗਿਆ ਅਤੇ ਦਵਿੰਦਰ ਸਿੰਘ ਉਰਫ ਕਾਲੂ ਉਕਤ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦਵਿੰਦਰ ਸਿੰਘ ਜੋ ਵਾਰਦਾਤ ਸਮੇਂ ਮੋਟਰਸਾਈਕਲ ਦੇ ਪਿੱਛੇ ਬੈਠਾ ਸੀ | ਦਵਿੰਦਰ ਪਾਸੋਂ ਲੁੱਟੀ ਹੋਈ ਰਕਮ 'ਚੋਂ 5500 ਰੁਪਏ ਵੀ ਬਰਾਮਦ ਕਰ ਲਏ ਗਏ ਹਨ | ਦੂਸਰੇ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ ਗੋਪੀ ਨੂੰ ਜਲਦ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ | ਇਸ ਮੌਕੇ ਡੀ.ਐੱਸ.ਪੀ.(ਡੀ) ਜਗਜੀਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਹੈਰੋਇਨ ਅਤੇ ਪਿਸਟਲ ਸਮੇਤ 4 ਵਿਅਕਤੀ ਗਿ੍ਫ਼ਤਾਰ-ਐੱਸ. ਐ ਸ. ਪੀ. ਲਾਂਬਾ <br/> ਅਗਲੀ ਖ਼ਬਰ ਲਾਲਜੀਤ ਭੁੱਲਰ ਨਿਰਦੋਸ਼ ਹਨ ਅਤੇ ਉਨ੍ਹਾਂ ਨੂੰ ਕਾਨੂੰਨ 'ਤੇ ਪੂਰਾ ਭਰੋਸਾ ਹੈ ਕਿ ਸੱਚ ਸਾਹਮਣੇ ਆਵੇਗਾ-ਬੀਬਾ ਸੁਰਿੰਦਰਪਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।