19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਲਾਲਜੀਤ ਭੁੱਲਰ ਨਿਰਦੋਸ਼ ਹਨ ਅਤੇ ਉਨ੍ਹਾਂ ਨੂੰ ਕਾਨੂੰਨ 'ਤੇ ਪੂਰਾ ਭਰੋਸਾ ਹੈ ਕਿ ਸੱਚ ਸਾਹਮਣੇ ਆਵੇਗਾ-ਬੀਬਾ ਸੁਰਿੰਦਰਪਾਲ ਕੌਰ ਭੁੱਲਰ <br/>

ਅਜੀਤ ਡੈਸਕ 27-03-2026
ਪੱਟੀ, 26 ਮਾਰਚ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਫ਼ਤਰ ਵਿਖੇ ਇਕ ਮੀਟਿੰਗ ਦੌਰਾਨ ਪੱਟੀ ਹਲਕੇ ਨਾਲ ਸੰਬੰਧਿਤ ਪੰਚ, ਸਰਪੰਚ, ਬਲਾਕ ਪ੍ਰਧਾਨ, ਚੇਅਰਮੈਨ, ਕੌਂਸਲਰਾਂ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੇ ਸਾਬਕਾ ਮੰਤਰੀ ਅਤੇ ਵਿਧਾਇਕ ਲਾਲਜੀਤ ਸਿੰਘ ਭੁੱਲਰ ਦੇ ਪਰਿਵਾਰ ਨਾਲ ਖੜ੍ਹੇ ਰਹਿਣ ਦਾ ਭਰੋਸਾ ਦਿੱਤਾ ਗਿਆ | ਇਹ ਮੀਟਿੰਗ ਉਨ੍ਹਾਂ ਦੀ ਗਿ੍ਫ਼ਤਾਰੀ ਤੋਂ ਬਾਅਦ ਪੱਟੀ ਹਲਕੇ ਵਿਚ ਪੈਦਾ ਹੋਈ ਸਿਆਸੀ ਸਥਿਤੀ ਦੇ ਮੱਦੇਨਜ਼ਰ ਬੁਲਾਈ ਗਈ ਸੀ | ਸਾਰੇ ਆਗੂਆਂ ਨੇ ਇਕਜੁੱਟ ਹੋ ਕੇ ਭੁੱਲਰ ਪਰਿਵਾਰ ਨੂੰ ਹੌਸਲਾ ਦਿੱਤਾ | ਇਸ ਮੌਕੇ ਬੀਬਾ ਸੁਰਿੰਦਰਪਾਲ ਕੌਰ ਭੁੱਲਰ ਨੇ ਕਿਹਾ ਕਿ ਲਾਲਜੀਤ ਸਿੰਘ ਭੁੱਲਰ ਨੇ ਹਮੇਸ਼ਾ ਪੱਟੀ ਹਲਕੇ ਦੇ ਵਿਕਾਸ ਲਈ ਵੱਡੇ ਪੱਧਰ 'ਤੇ ਕੰਮ ਕੀਤਾ ਹੈ ਅਤੇ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਹੈ | ਇਸ ਲਈ ਹਲਕੇ ਦੇ ਲੋਕ ਉਨ੍ਹਾਂ ਨਾਲ ਪੂਰੀ ਤਰ੍ਹਾਂ ਸਹਿਮਤ ਅਤੇ ਸਮਰਥਨ ਵਿਚ ਹਨ | ਉਨ੍ਹਾਂ ਨੇ ਦਾਅਵਾ ਕੀਤਾ ਕਿ ਲਾਲਜੀਤ ਸਿੰਘ ਭੁੱਲਰ ਬੇਕਸੂਰ ਹਨ ਅਤੇ ਜਲਦੀ ਹੀ ਲੋਕਾਂ ਦੀ ਕਚਹਿਰੀ ਵਿਚ ਵਾਪਸ ਆਉਣਗੇ | ਇਸ ਮੌਕੇ ਲੀਗਲ ਐਡਵਾਈਜ਼ਰ ਐਡਵੋਕੇਟ ਜਗਦੀਪ ਮਹਿਤਾ, ਐਡਵੋਕੇਟ ਮਨਦੀਪ ਭੁੱਲਰ ਪ੍ਰਧਾਨ ਲੀਗਲ ਸੈਂਲ, ਚੇਅਰਮੈਨ ਰਜਿੰਦਰ ਸਿੰਘ ਉਸਮਾ, ਵਰਿੰਦਰਜੀਤ ਸਿੰਘ ਹੀਰਾ ਭੁੱਲਰ, ਚੇਅਰਮੈਨ ਗੁਰਪਰਿੰਦਰ ਸਿੰਘ ਉੱਪਲ, ਜਿਲਾ ਪ੍ਰੀਸ਼ਦ ਮੈਂਬਰ ਗੁਰਦਿਆਲ ਸਿੰਘ ਮਰਹਾਣਾ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋਂ, ਵਾਈਸ ਮੀਡੀਆ ਇੰਚਾਰਜ ਮੋਹਿਤ ਅਰੋੜਾ, ਸਰਪੰਚ ਗੁਰਪ੍ਰੀਤ ਸਿੰਘ ਪਨਗੋਟਾ, ਸਰਪੰਚ ਗੁਰਬਿੰਦਰ ਸਿੰਘ ਕਾਲੇਕੇ, ਸਰਪੰਚ ਅਵਤਾਰ ਸਿੰਘ ਸਭਰਾ, ਸਰਪੰਚ ਅਮਨਦੀਪ ਸਿੰਘ ਸ਼ਾਹ, ਸਰਪੰਚ ਗੁਰਪ੍ਰਤਾਪ ਸਿੰਘ ਲਾਡੀ, ਸਰਪੰਚ ਹਰਜਿੰਦਰ ਸਿੰਘ ਢੋਟੀਆਂ, ਸਰਪੰਚ ਜਸਬੀਰ ਸਿੰਘ ਬੋਪਾਰਾਏ, ਸਰਪੰਚ ਪਰਮਜੀਤ ਸਿੰਘ ਚੰਬਲ, ਸਰਪੰਚ ਰਾਜਬੀਰ ਸਿੰਘ ਚੂਸਲੇਵੜ੍ਹ, ਸਰਪੰਚ ਇਕਬਾਲ ਸਿੰਘ ਹਰੀਕੇ, ਸਰਪੰਚ ਸੁਖਦੇਵ ਸਿੰਘ ਜੌੜਾ, ਸਰਪੰਚ ਗੁਰਮੀਤ ਸਿੰਘ ਸ਼ੱਕਰੀ, ਸਰਪੰਚ ਗੁਰਲਾਲ ਸਿੰਘ ਧਾਰੀਵਾਲ, ਸਰਪੰਚ ਗੁਰਲਾਬ ਸਿੰਘ ਸ਼ਾਹਪੁਰ, ਸਰਪੰਚ ਜੁਗਰਾਜ ਸਿੰਘ ਧਗਾਣਾ, ਬਲਾਕ ਪ੍ਰਧਾਨ ਰਾਜਨਪ੍ਰੀਤ ਸਿੰਘ ਸੱਗੂ, ਬਲਾਕ ਪ੍ਰਧਾਨ ਵਿਨੋਦ ਕੁਮਾਰ ਖੰਨਾ, ਕੌਂਸਲਰ ਹਰਜਿੰਦਰ ਸਿੰਘ ਪੱਪੂ, ਕੌਂਸਲਰ ਧਰਮਿੰਦਰ ਸਿੰਘ ਨੰਬਰਦਾਰ, ਕੌਂਸਲਰ ਕਮਲ ਕੁਮਾਰ ਕੌਂਸਲਰ ਸੁਰਜੀਤ ਸਿੰਘ, ਕੌਂਸਲਰ ਲਾਲੀ ਮੰਡ, ਫੂਲਾ ਸਿੰਘ ਸ਼ਹਿਰੀ ਪ੍ਰਧਾਨ, ਜੱਜ ਸਿੰਘ ਮਾਲੜ, ਧਰਮਵੀਰ ਸਿੰਘ ਧਨੋਆ, ਰਣਜੀਤ ਸਿੰਘ ਮਾਹਲਾ, ਸੁੱਖ ਬਾਠ, ਸੁਖਵੰਤ ਸਿੰਘ ਕਾਲਕੇ ਬਲਾਕ ਪ੍ਰਧਾਨ, ਸਰਪੰਚ ਗੋਰਾ ਜੋਤੀਸ਼ਾਹ, ਮਨਜੀਤ ਸਿੰਘ ਪੱਟੀ ਸਮੇਤ ਹੋਰ ਸ਼ਹਿਰ ਦੇ ਅਤੇ ਹਲਕੇ ਦੇ ਪੰਤਵੰਤੇ ਸੱਜਣ ਹਾਜ਼ਰ ਸਨ |

ਪਿਛਲੀ ਖ਼ਬਰ ਲੁਟੇਰਿਆਂ ਵਲੋਂ ਪਤੀ-ਪਤਨੀ ਪਾਸੋਂ ਲੁੱਟ-ਖੋਹ ਦੌਰਾਨ ਵਿਅਕਤੀ ਦੀ ਹੱਤਿਆ ਦੇ ਮਾਮਲੇ 'ਚ ਇਕ ਮੁਲਜ਼ਮ ਕਾਬੂ ਅਗਲੀ ਖ਼ਬਰ ਸਰਕਾਰ ਦੇ ਚਾਰ ਸਾਲਾਂ ਕਾਰਗੁਜ਼ਾਰੀ ਕਾਰਡ ਤੋਂ ਨਿਰਾਸ਼ ਦਿਵਿਆਂਗ ਵਰਗ ਐਕਸ਼ਨ ਲਈ ਮਜਬੂਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।