ਖਡੂਰ ਸਾਹਿਬ, 26 ਮਾਰਚ (ਰਸ਼ਪਾਲ ਸਿੰਘ ਕੁਲਾਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਦੀ ਦਾਣਾ ਮੰਡੀ ਰਈਆ ਵਿਖੇ 2 ਅਪ੍ਰੈਲ ਨੂੰ ਹਲਕਾ ਇੰਚਾਰਜ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਹੇਠ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ ਸੰਬੰਧੀ ਹਲਕੇ ਦੇ ਲੋਕਾਂ ਵਿਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਜਥੇਦਾਰ ਹਰਦੇਵ ਸਿੰਘ ਨਾਗੋਕੇ ਸੀਨੀਅਰ ਅਕਾਲੀ ਆਗੂ ਨੇ ਕਰਦਿਆਂ ਕਿਹਾ ਕਿ ਰੈਲੀ ਨੂੰ ਸਫ਼ਲ ਬਣਾਉਣ ਲਈ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿਚ ਸ਼ਾਮਿਲ ਹੋ ਰਹੇ ਵਰਕਰਾਂ ਅਤੇ ਆਮ ਲੋਕਾਂ ਤੋਂ ਇਹ ਸਾਬਤ ਹੋ ਰਿਹਾ ਹੈ ਕਿ ਲੋਕ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਵਿਚਾਰ ਸੁਣਨ ਅਤੇ ਉਨ੍ਹਾਂ ਨੂੰ ਕਾਮਯਾਬ ਬਣਾਉਣ ਲਈ ਉਤਾਵਲੇ ਹਨ | ਜਥੇਦਾਰ ਨਾਗੋਕੇ ਨੇ ਕਿਹਾ ਕਿ ਰੈਲੀ ਵਿਚ ਹੋਣ ਵਾਲਾ ਹਜ਼ਾਰਾਂ ਦਾ ਇਕੱਠ ਵਿਰੋਧੀਆਂ ਦੇ ਭਰਮ ਭੁਲੇਖਿਆਂ ਨੂੰ ਦੂਰ ਕਰਦਾ ਹੋਇਆ ਇਕ-ਇਕ ਨਵਾਂ ਇਤਿਹਾਸ ਸਿਰਜੇਗਾ |