19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਸੇਵਾ ਮੁਕਤ ਡੀ.ਐੱਸ.ਪੀ. ਸਲਵਿੰਦਰ ਸਿੰਘ ਧਾਲੀਵਾਲ ਨੇ ਪਾਠੀ ਸਿੰਘਾਂ ਨੂੰ ਕੀਤਾ ਸਨਮਾਨਿਤ <br/>

ਅਜੀਤ ਡੈਸਕ 27-03-2026
ਪੱਟੀ, 26 ਮਾਰਚ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸੇਵਾ ਮੁਕਤ ਡੀ.ਐਸ.ਪੀ. ਸਲਵਿੰਦਰ ਸਿੰਘ ਧਾਲੀਵਾਲ, ਜੋ ਕਿ ਸਮਾਜ ਸੇਵਾ ਦੇ ਕੰਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਹਨ | ਜੋ ਪਿਛਲੇ ਕਈ ਸਾਲਾਂ ਤੋਂ ਆਪਣੇ ਪਿੰਡ ਦੇ ਪੰਜ ਲੋੜਵੰਦ ਪਰਿਵਾਰਾਂ ਦੀ ਰਾਸ਼ਨ ਦੀ ਮਦਦ ਕਰਦੇ ਆ ਰਹੇ ਹਨ ਅਤੇ ਹਰ ਸਾਲ ਮਾਘੀ ਦੇ ਦਿਹਾੜੇ 'ਤੇ ਲੋੜਵੰਦ ਪਰਿਵਾਰਾਂ ਨੂੰ ਗਰਮ ਕੱਪੜੇ, ਕੰਬਲ ਆਦਿ ਦਿੰਦੇ ਆ ਰਹੇ ਹਨ | ਹੁਣ ਉਸ ਹੀ ਲੜੀ ਨੂੰ ਅੱਗ ਵਧਾਉਂਦੇ ਹੋਏ ਇਹ ਹੋਰ ਵਰਗ ਜਿਨ੍ਹਾਂ ਨੂੰ ਗੁਰੂ ਕੇ ਵਜੀਰ (ਪਾਠੀ ਸਿੰਘ) ਕਿਹਾ ਜਾਂਦਾ ਹੈ, ਦੀ ਮਦਦ ਕਰਨ ਦਾ ਕੰਮ ਸ਼ੁਰੂ ਕੀਤਾ ਹੈ, ਕਿਉਂਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਹ ਵਰਗ ਜ਼ਿਆਦਾਤਰ ਗਰੀਬ ਪਰਿਵਾਰਾਂ ਨਾਲ ਸੰਬੰਧ ਰੱਖਦੇ ਹਨ ਅਤੇ ਗੁਰਦੁਆਰਾ ਕਮੇਟੀਆਂ ਇਨ੍ਹਾਂ ਨੂੰ ਨਾ ਮਾਤਰ ਤਨਖਾਹਾਂ ਦਿੰਦੀਆਂ ਹਨ, ਜਿਸ ਨਾਲ ਗੁਜ਼ਾਰਾ ਕਰਨਾ ਔਖਾ ਹੋ ਜਾਂਦਾ ਹੈ | ਇਸ ਚੀਜ਼ ਨੂੰ ਮੁੱਖ ਰੱਖਦੇ ਹੋਏ ਸੇਵਾ ਮੁਕਤ ਡੀ.ਐਸ.ਪੀ. ਸਲਵਿੰਦਰ ਸਿੰਘ ਧਾਲੀਵਾਲ ਨੇ ਪਿਛਲੇ ਸਾਲ ਤੋਂ ਪਾਠੀ ਸਿੰਘਾਂ ਨੂੰ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਸੇਵਾ ਦੇਣੀ ਸ਼ੁਰੂ ਕੀਤੀ ਹੈ | ਇਸ ਮੌਕੇ ਉਨ੍ਹਾਂ ਨੇ 13 ਗ੍ਰੰਥੀ ਸਿੰਘਾਂ ਨੂੰ ਘਰ ਬੁਲਾ ਕੇ ਉਨ੍ਹਾਂ ਦੀ ਸੇਵਾ ਕੀਤੀ ਹੈ | ਇਸ ਸਮੇਂ ਗ੍ਰੰਥੀ ਸਿੰਘਾਂ ਵਲੋਂ ਧਾਲੀਵਾਲ ਪਰਿਵਾਰ ਦਾ ਧੰਨਵਾਦ ਵੀ ਕੀਤਾ ਗਿਆ |

ਪਿਛਲੀ ਖ਼ਬਰ ਮਨਪ੍ਰੀਤ ਸਿੰਘ ਔਲਖ ਏ. ਟੀ. ਦੀ ਮਾਤਾ ਨੂੰ ਦਿੱਤੀ ਅੰਤਿਮ ਵਿਦਾਇਗੀ <br/> ਅਗਲੀ ਖ਼ਬਰ ਦਾਣਾ ਮੰਡੀ ਰਈਆ ਵਿਖੇ 2 ਅਪ੍ਰੈਲ ਨੂੰ ਅਕਾਲੀ ਦਲ ਦੀ ਰੈਲੀ ਸੰਬੰਧੀ ਲੋਕਾਂ 'ਚ ਵੱਡਾ ਉਤਸ਼ਾਹ-ਜਥੇ ਨਾਗੋਕੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।