19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ 'ਤੇ 11 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 27-03-2026
ਤਰਨ ਤਾਰਨ, 26 ਮਾਰਚ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਇਕ ਵਿਅਕਤੀ ਦੀ ਜ਼ਮੀਨ 'ਤੇ ਨਾਜਾਇਜ਼ ਕਬਜਾ ਕਰਨ ਦੇ ਦੋਸ਼ ਹੇਠ 11 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਤਰਨ ਤਾਰਨ ਕੋਲ ਰਣਜੀਤ ਸਿੰਘ ਪੁੱਤਰ ਅਮਰ ਸਿੰਘ ਵਾਸੀ ਧੂੰਦਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਸਰਵਨ ਸਿੰਘ ਪੁੱਤਰ ਦਲੀਪ ਸਿੰਘ, ਸਰਮੁੱਖ ਸਿੰਘ ਪੁੱਤਰ ਗੁਰਮੁੱਖ ਸਿੰਘ, ਡੋਗਰ ਸਿੰਘ, ਗੁਰਦੇਵ ਸਿੰਘ, ਜਗਜੀਤ ਸਿੰਘ ਪੁੱਤਰਾਨ ਸਰਵਣ ਸਿੰਘ, ਲੱਖਾ ਸਿੰਘ ਪੁੱਤਰ ਦਲੀਪ ਸਿੰਘ, ਜੁਗਰਾਜ ਸਿੰਘ ਪੁੱਤਰ ਲੱਖਾ ਸਿੰਘ, ਜੋਗਿੰਦਰ ਸਿੰਘ ਪੁੱਤਰ ਕਿਸ਼ਨ ਸਿੰਘ, ਅਮਰ ਸਿੰਘ ਪੁੱਤਰ ਜੋਗਿੰਦਰ ਸਿੰਘ, ਅੰਮਿ੍ਤਪਾਲ ਸਿੰਘ ਪੁੱਤਰ ਸ਼ੇਰ ਸਿੰਘ ਵਾਸੀਆਨ ਧੂੰਦਾ, ਸੁਖਪਾਲ ਸਿੰਘ ਨੇ ਮਿਲੀ ਭੁਗਤ ਨਾਲ ਧੱਕੇ ਨਾਲ ਉਸਦੀ ਜ਼ਮੀਨ ਤੇ ਰਸਤਾ ਬਣਾ ਕੇ ਸਰਕਾਰੀ ਇੱਟਾਂ ਲਗਾ ਦਿੱਤੀਆਂ ਸਨ ਅਤੇ ਦਾਖਲ ਹੋਕੇ ਧੱਕੇ ਨਾਲ ਪਟਵਾਰੀ ਸਾਡਾ ਵਾਕਫ ਹੈ ਕਹਿ ਕੇ ਕਿ ਇਹ ਥਾਂ ਤੇਰਾ ਨਹੀਂ ਬਣਦਾ ਤੇ ਕਿੱਲੇ ਗੱਡ ਦਿੱਤੇ ਅਤੇ ਅਪਣੇ ਡੰਗਰ ਬੰਨ ਕੇ ਜਮੀਨ 'ਤੇ ਕਬਜ਼ਾ ਕਰ ਲਿਆ ਸੀ | ਐੱਸ.ਐੱਸ.ਪੀ. ਵਲੋਂ ਇਸ ਮਾਮਲੇ ਦੀ ਜਾਂਚ ਡੀ.ਐੱਸ.ਪੀ. ਗੋਇੰਦਵਾਲ ਪਾਸੋਂ ਕਰਵਾਉਣ ਤੋਂ ਬਾਅਦ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ, ਜਿਸ 'ਤੇ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਨਿਸ਼ਾਨ ਸਿੰਘ ਨੇ ਉਕਤ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਬਿਜਲੀ ਕਾਮਿਆਂ ਨੇ ਪਾਵਰ ਮੈਨੇਜਮੈਂਟ ਦੀ ਵਾਅਦਾ ਖਿਲਾਫ਼ੀ ਵਿਰੁੱਧ ਸੰਘਰਸ਼ਾਂ ਦੀ ਲਾਮਬੰਦੀ ਲਈ ਕੀਤੀ ਕਨਵੈਨਸ਼ਨ <br/> ਅਗਲੀ ਖ਼ਬਰ ਸਕੂਲੀ ਬੱਚਿਆਂ ਵਿਚਕਾਰ ਸ੍ਰੀ ਰਾਮ ਜਨਮ ਸਤੂਤੀ ਅਤੇ ਸ੍ਰੀ ਰਾਮ ਸਤੂਤੀ ਗਾਇਨ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।