19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਪਿੰਡ ਵੜਿੰਗ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ

ਅਜੀਤ ਡੈਸਕ 27-03-2026
ਖਡੂਰ ਸਾਹਿਬ, 26 ਮਾਰਚ (ਰਸ਼ਪਾਲ ਸਿੰਘ ਕੁਲਾਰ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਵੜਿੰਗ ਵਿਖੇ ਸਾਬਕਾ ਸਰਪੰਚ ਮਨਜਿੰਦਰ ਸਿੰਘ ਵੜਿੰਗ ਦੇ ਗ੍ਰਹਿ ਵਿਖੇ ਵਰਕਰ ਮਿਲਣੀ ਪ੍ਰੋਗਰਾਮ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਦੀ ਅਗਵਾਈ 'ਚ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਗੁਰਸੇਵਕ ਸਿੰਘ ਸ਼ੇਖ ਨੇ ਕਿਹਾ ਕਿ ਇਸ ਮਿਲਣੀ ਦੌਰਾਨ ਵਰਕਰਾਂ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ ਅਤੇ ਉਨ੍ਹਾਂ ਨੂੰ ਪਿੰਡ ਵਾਸੀਆਂ ਵਲੋਂ ਭਰੋਸਾ ਦਿੱਤਾ ਗਿਆ ਹੈ ਕਿ ਉਹ ਅਕਾਲੀ ਦਲ ਦੀ ਸ਼ਾਨਦਾਰ ਜਿੱਤ ਲਈ ਦਿਨ ਰਾਤ ਇਕ ਕਰ ਦੇਣਗੇ | ਇਸ ਮੌਕੇ ਉਨ੍ਹਾਂ ਨੇ ਪਿੰਡ ਦੇ ਵਿਕਾਸ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਵੀ ਸੁਣਿਆ ਅਤੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਨਣ 'ਤੇ ਪਹਿਲ ਦੇ ਅਧਾਰ 'ਤੇ ਪਿੰਡ ਦਾ ਵਿਕਾਸ ਅਤੇ ਲੋਕ ਮੁਸ਼ਕਿਲਾਂ ਨੂੰ ਹੱਲ ਕੀਤਾ ਜਾਵੇਗਾ | ਇਸ ਮੌਕੇ ਪਿੰਡ ਵਾਸੀਆਂ ਵਲੋਂ ਗੁਰਸੇਵਕ ਸਿੰਘ ਸ਼ੇਖ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਨਾਲ ਜੋਨ ਇੰਚਾਰਜ ਅਤੇ ਸਾਬਕਾ ਸਰਪੰਚ ਦਿਲਬਾਗ ਸਿੰਘ ਕਾਹਲਵਾਂ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਸੇਂਟ ਸੋਲਜਰ ਡੀਵਾਇਨ ਪਬਲਿਕ ਸਕੂਲ ਵੇੲੀਂਪੂਈਾ 'ਚ ਜਵਾਲਾਮੁਖੀ ਵਿਸਫੋਟ ਦਾ ਸਫਲ ਪ੍ਰਦਰਸ਼ਨ ਕੀਤਾ <br/> ਅਗਲੀ ਖ਼ਬਰ ਬਿਜਲੀ ਕਾਮਿਆਂ ਨੇ ਪਾਵਰ ਮੈਨੇਜਮੈਂਟ ਦੀ ਵਾਅਦਾ ਖਿਲਾਫ਼ੀ ਵਿਰੁੱਧ ਸੰਘਰਸ਼ਾਂ ਦੀ ਲਾਮਬੰਦੀ ਲਈ ਕੀਤੀ ਕਨਵੈਨਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।