19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਝਬਾਲ ਪੁਖਤਾ ਵਿਖੇ ਨਸ਼ਿਆਂ ਵਿਰੁੱਧ ਬਣੀ 'ਵਿਲੇਜ ਡਿਫੈਂਸ ਕਮੇਟੀ' ਦੀ ਮੀਟਿੰਗ <br/>

ਅਜੀਤ ਡੈਸਕ 27-03-2026
ਝਬਾਲ, 26 ਮਾਰਚ (ਸੁਖਦੇਵ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ 'ਯੁੱਧ ਨਸ਼ਿਆਂ ਵਿਰੁੱਧ ਫੇਸ 2' ਮੁਹਿੰਮ ਤਹਿਤ ਹਲਕਾ ਇੰਚਾਰਜ ਕੁਲਦੀਪ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਕੋਆਰਡੀਨੇਟਰ ਕੁਲਵਿੰਦਰ ਸਿੰਘ ਭੁੱਜੜਾਂਵਾਲਾ ਦੀ ਅਗਵਾਈ ਹੇਠ ਝਬਾਲ ਪੁਖਤਾ ਵਿਖੇ 'ਵਿਲਜ਼ ਡਿਫੈਂਸ ਕਮੇਟੀ' ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਨਸ਼ਿਆਂ ਦੀ ਦਲਦਲ 'ਚ ਫਸੇ ਲੋਕਾਂ ਨੂੰ ਬਾਹਰ ਕੱਢਣ ਅਤੇ ਨਸ਼ੇ ਦੀ ਵਿਕਰੀ ਨੂੰ ਰੋਕਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ 'ਵਿਲੇਜ਼ ਡਿਫੈਂਸ ਕਮੇਟੀ' ਦੇ ਕਨਵੀਨਰ ਗੁਰਸ਼ਿੰਦਰ ਸਿੰਘ ਭੱਟੀ ਸਮੇਤ ਸਮੂਹ ਕਮੇਟੀ ਮੈਂਬਰਾਂ ਨੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣ ਦਾ ਵਿਸ਼ਵਾਸ ਦਿਵਾਇਆ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਪਿੰਡ ਵਿਚ ਨਸ਼ਾ ਵੇਚਦਾ ਫੜਿਆ ਗਿਆ ਤਾਂ ਉਸ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਝਬਾਲ, ਕੁਲਦੀਪ ਸਿੰਘ ਕਰਿਆਨਾ ਸਟੋਰ, ਰਣਯੋਧਬੀਰ ਸਿੰਘ, ਪ੍ਰਗਟ ਸਿੰਘ, ਨਵੀਦ ਅਹਿਮਦ, ਸਰਵਣ ਸਿੰਘ, ਸੁਖਦੇਵ ਸਿੰਘ, ਪਲਵਿੰਦਰ ਸਿੰਘ ਭੱਟੀ, ਕਾ. ਕੁਲਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰੀ ਸਕੂਲਾਂ 'ਚ 28 ਮਾਰਚ ਨੂੰ ਹੋਵੇਗੀ 'ਮੈਗਾ ਮਾਪੇ-ਅਧਿਆਪਕ ਮਿਲਣੀ'-ਡੀ.ਈ.ਓ. ਸਤਨਾਮ ਸਿੰਘ ਬਾਠ <br/> ਅਗਲੀ ਖ਼ਬਰ ਬੇਰੁਜ਼ਗਾਰ ਨੌਜਵਾਨਾਂ ਤੋਂ ਭਰਤੀ ਫੀਸਾਂ ਦੇ ਨਾਂਅ 'ਤੇ ਕਰੋੜਾਂ ਰੁਪਏ ਇਕੱਠੇ ਕਰਨਾ ਮੰਦਭਾਗਾ-ਪੀਰ ਮੁਹੰਮਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।