ਤਰਨ ਤਾਰਨ, 26 ਮਾਰਚ (ਇਕਬਾਲ ਸਿੰਘ ਸੋੋਢੀ)-ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ 28 ਮਾਰਚ (ਸਨਿਚਰਵਾਰ) ਨੂੰ 'ਮੈਗਾ ਮਾਪੇ-ਅਧਿਆਪਕ ਮਿਲਣੀ' ਕਰਵਾਈ ਜਾ ਰਹੀ ਹੈ | ਇਸ ਸੰਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸਤਨਾਮ ਸਿੰਘ ਬਾਠ ਨੇ ਦੱਸਿਆ ਕਿ ਇਸ ਮਿਲਣੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀਆਂ ਵਿੱਦਿਅਕ ਪ੍ਰਾਪਤੀਆਂ ਮਾਪਿਆਂ ਨਾਲ ਸਾਂਝੀਆਂ ਕਰਨਾ ਅਤੇ ਉਨ੍ਹਾਂ ਨੂੰ ਸਕੂਲ ਦੀਆਂ ਗਤੀਵਿਧੀਆਂ ਨਾਲ ਜੋੜਨਾ ਹੈ | ਸਤਨਾਮ ਸਿੰਘ ਬਾਠ ਨੇ ਦੱਸਿਆ ਕਿ 28 ਮਾਰਚ ਨੂੰ ਸਵੇਰੇ 8:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਚੱਲਣ ਵਾਲੀ ਇਸ ਮਿਲਣੀ ਦੌਰਾਨ ਪਹਿਲੀ ਤੋਂ ਗਿਆਰ੍ਹਵੀਂ ਜਮਾਤ (ਨਾਨ-ਬੋਰਡ) ਦੇ ਸਾਲਾਨਾ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ | ਅਧਿਆਪਕਾਂ ਵਲੋਂ ਮਾਪਿਆਂ ਨੂੰ ਬੱਚਿਆਂ ਦੇ 'ਹੋਲਿਸਟਿਕ ਰਿਪੋਰਟ ਕਾਰਡ' ਸੌਂਪੇ ਜਾਣਗੇ, ਜਿਸ ਵਿਚ ਬੱਚੇ ਦੀ ਸਾਲ ਭਰ ਦੀ ਕਾਰਗੁਜ਼ਾਰੀ ਦਾ ਵੇਰਵਾ ਹੋਵੇਗਾ | 1 ਅਪ੍ਰੈਲ 2026 ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਲਈ ਬੱਚਿਆਂ ਦੇ ਦਾਖਲੇ ਅਤੇ ਨਿਯਮਿਤ ਹਾਜ਼ਰੀ ਬਾਰੇ ਪ੍ਰੇਰਿਤ ਕੀਤਾ ਜਾਵੇਗਾ | ਬੱਚਿਆਂ ਦੀ ਗੈਰ-ਹਾਜ਼ਰੀ ਸੰਬੰਧੀ ਮਾਪਿਆਂ ਨੂੰ ਮਿਲਣ ਵਾਲੇ ਆਟੋਮੈਟਿਕ ਐਸ.ਐਮ.ਐਸ. ਸਿਸਟਮ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ |