ਤਰਨ ਤਾਰਨ, 26 ਮਾਰਚ (ਪਰਮਜੀਤ ਜੋਸ਼ੀ)-ਤਰਨ ਤਾਰਨ ਹਲਕੇ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਕਰਨਬੀਰ ਸਿੰਘ ਬੁਰਜ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਕਾਂਗਰਸ ਪਾਰਟੀ ਨੂੰ ਮਜਬੂਤ ਕਰਨ ਲਈ ਸ਼ੁਰੂ ਕੀਤੀਆਂ ਮੀਟਿੰਗਾਂ ਦੇ ਸਿਲਸਿਲੇ ਤਹਿਤ ਹਲਕੇ ਦੇ ਪਿੰਡ ਦਬੁਰਜੀ ਵਿਖੇ ਸਰਪੰਚ ਕੰਵਲਜੋਤ ਸਿੰਘ ਸੋਨੀ ਦੇ ਗ੍ਰਹਿ ਵਿਖੇ ਕਾਂਗਰਸ ਪਾਰਟੀ ਦੀ ਮੀਟਿੰਗ ਹੋਈ, ਜਿਸ 'ਚ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਨੇ ਹਿੱਸਾ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਰਨਬੀਰ ਸਿੰਘ ਬੁਰਜ ਨੇ ਕਿਹਾ ਕਿ ਹਲਕੇ ਵਿਚ ਕਾਂਗਰਸ ਪਾਰਟੀ ਦਿਨੋ ਦਿਨ ਮਜ਼ਬੂਤ ਹੋ ਰਹੀ ਹੈ ਅਤੇ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਹੀ 2027 ਵਿਚ ਆਵੇਗੀ | ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਉਹ ਪਿੰਡ-ਪਿੰਡ ਜਾ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਾਉਣ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਤੋਂ ਲੋਕਾਂ ਨੂੰ ਜਾਗਰੂਕ ਕਰਨ | ਇਸ ਸਮੇਂ ਨਾਲ ਸਰਪੰਚ ਗੁਰਚਰਨ ਸਿੰਘ ਖੈਰਦੀ, ਸਾਬਕਾ ਸਰਪੰਚ ਸੁੱਚਾ ਸਿੰਘ ਖੈਰਦੀ, ਪਾਹੁਲ ਪ੍ਰੀਤ ਸਿੰਘ ਕਸੇਲ, ਮਲਕੀਤ ਸਿੰਘ ਗਹਿਰੀ, ਹਰਜੀਤ ਸਿੰਘ ਝਬਾਲ, ਸਵਿੰਦਰ ਸਿੰਘ ਕਾਕਾ ਦਿੱਲੀ ਵਾਲੇ, ਅਮਨਦੀਪ ਸਿੰਘ ਦਿੱਲੀ ਵਾਲੇ, ਪਰਮਜੀਤ ਸਿੰਘ ਫੌਜੀ, ਸਰਪੰਚ ਕੰਵਲਜੋਤ ਸਿੰਘ ਸੋਨੀ ਦਬੁਰਜੀ, ਕਰਮਬੀਰ ਸਿੰਘ, ਹਰਜਿੰਦਰ ਸਿੰਘ, ਅਰਸ਼ਬੀਰ ਸਿੰਘ, ਹਰਪ੍ਰੀਤ ਸਿੰਘ, ਮਨਜੀਤ ਸਿੰਘ, ਦਰਸ਼ਨ ਸਿੰਘ, ਜਸਬੀਰ ਸਿੰਘ, ਬਲਵਿੰਦਰ ਸਿੰਘ, ਸੁਖਰਾਜ ਸਿੰਘ, ਸਵਰਨ ਸਿੰਘ, ਦਲਬੀਰ ਸਿੰਘ, ਮਨਜਿੰਦਰ ਸਿੰਘ, ਬਲਦੇਵ ਸਿੰਘ, ਸੁਖਰਾਜ ਸਿੰਘ, ਬਲਜੀਤ ਸਿੰਘ, ਜਗਤਾਰ ਸਿੰਘ ਅਤੇ ਹਰਦੀਪ ਸਿੰਘ ਆਦਿ ਹਾਜ਼ਰ ਸਨ |