19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਸਾਨੂੰ ਆਪਣੇ ਬਜ਼ੁਰਗਾਂ ਦੀਆਂ ਯਾਦਾਂ ਮਨਾਉਣੀਆਂ ਚਾਹੀਦੀਆਂ-ਡਾ. ਵੇਈਾਪੂੲੀਂ <br/>

ਅਜੀਤ ਡੈਸਕ 27-03-2026
ਫਤਿਆਬਾਦ, 26 ਮਾਰਚ (ਹਰਵਿੰਦਰ ਸਿੰਘ ਧੂੰਦਾ)-ਬਾਬਾ ਚਰਨ ਸਿੰਘ ਦੀ ਬਰਸੀ ਨਗਰ ਵੇਈਪੂੲੀਂ ਮੰਦਰ ਬਾਬਾ ਵਾਲਮੀਕਿ ਸਵਾਮੀ ਵਿਖੇ ਉਨ੍ਹਾਂ ਦੇ ਪਰਿਵਾਰ ਵਲੋਂ ਮਨਾਈ ਗਈ | ਇਸ ਮੌਕੇ ਡਾ. ਅਵਤਾਰ ਸਿੰਘ ਵੇਈਾਪੂਈਾ ਜ਼ਿਲ੍ਹਾ ਪ੍ਰਧਾਨ ਬੀ.ਜੇ.ਪੀ. ਕਿਸਾਨ ਮੋਰਚਾ ਨੇ ਕਿਹਾ ਕਿ ਬਾਬਾ ਚਰਨ ਸਿੰਘ ਨੇ ਬੜਾ ਲੰਬਾ ਸਮਾਂ ਇਸ ਮੰਦਰ 'ਚ ਸੇਵਾ ਨਿਭਾਈ ਅਤੇ ਸੰਗਤ ਨੂੰ ਭਗਵਾਨ ਵਾਲਮੀਕਿ ਸਵਾਮੀ ਜੀ ਨਾਲ ਜੁੜ੍ਹਨ ਲਈ ਪ੍ਰੇਰਿਤ ਕੀਤਾ | ਬਾਬਾ ਚਰਨ ਸਿੰਘ ਦੇ ਪਰਿਵਾਰ ਵਲੋਂ ਉਨ੍ਹਾਂ ਦੀ ਯਾਦ ਮਨਾਉਣ ਦੀ ਸਰਾਹਣਾ ਕਰਦਿਆਂ ਡਾ. ਵੇਈਾਪੂੰਈਾ ਨੇ ਕਿਹਾ ਕਿ ਸਾਨੂੰ ਆਪਣੇ ਬਜ਼ੁਰਗਾਂ ਦੀਆਂ ਯਾਦਾਂ ਮਨਾਉਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਵਲੋਂ ਪਾਏ ਹੋਏ ਪੂਰਨਿਆਂ 'ਤੇ ਚੱਲਣਾ ਚਾਹੀਦਾ ਹੈ | ਬਾਬਾ ਚਰਨ ਸਿੰਘ ਦੇ ਵੱਡੇ ਸਪੁੱਤਰ ਬਾਬਾ ਹਰਜੀਤ ਸਿੰਘ ਜੋ ਹੁਣ ਮੰਦਰ ਦੀ ਸੇਵਾ ਨਿਭਾਅ ਰਹੇ ਹਨ, ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਡਾ. ਅਵਤਾਰ ਸਿੰਘ ਵੇਈਾਪੂੰਈਾ ਨੂੰ ਸਿਰੋਪਾਓ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਡਾ. ਸਰਬਜੀਤ ਸਿੰਘ ਵੇਈਪੂੰਈਾ, ਬਾਬਾ ਜੋਗਾ ਸਿੰਘ ਨਾਹਰ, ਮੇਜਰ ਸਿੰਘ, ਮਲਕੀਅਤ ਸਿੰਘ ਪ੍ਰਧਾਨ, ਫ਼ੌਜੀ ਸਰਵਣ ਸਿੰਘ ਪੰਚਾਇਤ ਮੈਂਬਰ, ਜਥੇ. ਬਲਵੰਤ ਸਿੰਘ ਚੋਹਲਾ ਸਾਹਿਬ, ਜਥੇ. ਦਲਬੀਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਸੁਹਾਵਾ ਵਿਖੇ ਇਨਾਮ ਵੰਡ ਸਮਾਰੋਹ <br/> ਅਗਲੀ ਖ਼ਬਰ 'ਆਪ' ਦੀਆਂ ਪੰਜਾਬ ਵਿਰੋਧੀ ਨੀਤੀਆਂ ਤੋਂ ਲੋਕ ਹੁਣ ਜਾਗਰੂਕ ਹੋ ਚੁੱਕੇ-ਬੁਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।