29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਹਥਿਆਰਾਂ ਨਾਲ ਇੰਸਟਾਗ੍ਰਾਮ 'ਤੇ ਵੀਡੀਓ ਪਾਉਣ ਵਾਲੇ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 28-03-2026
ਤਰਨ ਤਾਰਨ, 27 ਮਾਰਚ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਹਥਿਆਰਾਂ ਨਾਲ ਵੀਡੀਓ ਬਣਾ ਕੇ ਇੰਸਟਾਗ੍ਰਾਮ 'ਤੇ ਪਾਉਣ ਦੇ ਮਾਮਲੇ ਵਿਚ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਗੋਇੰਦਵਾਲ ਦੇ ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਇਲਾਕੇ ਵਿਚ ਮੌਜੂਦ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਗੁਰਨੂਰ ਸਿੰਘ ਕੰਗ ਪੁੱਤਰ ਰਾਜਦੀਪ ਸਿੰਘ ਵਾਸੀ ਕੱਲਾ ਥਾਣਾ ਗੋਇਦਵਾਲ ਸਾਹਿਬ ਅਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਵੱਖ-ਵੱਖ ਪਿਸਟਲਾਂ ਨਾਲ ਭੜਕਾਉ ਵੀਡੀਓ ਅਤੇ ਫੋਟੋਆਂ (ਪੋਸਟਾਂ) ਪਾਉਂਦਾ ਰਹਿੰਦਾ ਹੈ ਅਤੇ ਜੋ ਅਜਿਹਾ ਕਰਕੇ ਸਮਾਜ ਵਿਚ ਗੰਨ ਕਲਚਰ ਨੂੰ ਪ੍ਰਮੋਟ ਕਰ ਰਿਹਾ ਹੈ, ਜਿਸ ਕਰਕੇ ਨੌਜਵਾਨਾਂ ਵਿਚ ਗੰਨ ਕਲਚਰ ਦਾ ਕਰੇਜ ਵਧ ਰਿਹਾ ਅਤੇ ਨੌਜਵਾਨ ਗੁੰਮਰਾਹ ਹੋ ਕੇ ਗਲਤ ਰਸਤੇ ਪੈ ਰਹੇ ਹਨ ਤੇ ਗੈਂਗਸਟਰ ਬਣ ਰਹੇ ਸਨ | ਗੁਰਨੂਰ ਸਿੰਘ ਕੰਗ ਆਪਣੇ ਇਸਟਾਗ੍ਰਾਮ ਅਕਾਉਂਟ 'ਤੇ ਵੱਖ-ਵੱਖ ਪਿਸਟਲਾਂ ਨਾਲ ਫੋਟੋਆਂ/ ਵੀਡੀਓ ਅਪਲੋਡ ਕਰਕੇ ਵੱਖ-ਵੱਖ ਬੋਰ ਦੇ ਪਿਸਟਲ ਦਿਖਾ ਕੇ ਏਰੀਏ ਵਿਚ ਦਹਿਸ਼ਤ ਪੈਦਾ ਕਰ ਰਿਹਾ ਹੈ | ਇੰਸਪੈਕਟਰ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਵਿਅਕਤੀ ਖਿਲਾਫ਼ ਅਸਲਾ ਐਕਟ ਅਤੇ ਹੋਰਨਾਂ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਬ੍ਰਹਮਪੁਰਾ ਵਲੋਂ ਪਿੰਡ ਕਲੇਰ ਵਿਖੇ ਅਕਾਲੀ ਵਰਕਰ ਮਿਲਣੀ <br/> ਅਗਲੀ ਖ਼ਬਰ ਬੀ.ਐੱਸ.ਐੱਫ.ਦੀ ਬੈਰਕ 'ਚੋਂ ਪੈਸੇ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।