29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਬ੍ਰਹਮਪੁਰਾ ਵਲੋਂ ਪਿੰਡ ਕਲੇਰ ਵਿਖੇ ਅਕਾਲੀ ਵਰਕਰ ਮਿਲਣੀ <br/>

ਅਜੀਤ ਡੈਸਕ 28-03-2026
ਖਡੂਰ ਸਾਹਿਬ, 27 ਮਾਰਚ (ਰਸ਼ਪਾਲ ਸਿੰਘ ਕੁਲਾਰ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਪਿੰਡ-ਪਿੰਡ ਵਿਚ ਚੱਲ ਰਹੀਆਂ ਅਕਾਲੀ ਵਰਕਰ ਮਿਲਣੀਆਂ ਦੀ ਲੜੀ ਤਹਿਤ ਪਿੰਡ ਕਲੇਰ ਵਿਖੇ ਗੁਲਾਬ ਸਿੰਘ ਪਟਵਾਰੀ ਦੇ ਗ੍ਰਹਿ ਵਿਖੇ ਇਕ ਮਹੱਤਵਪੂਰਨ ਵਰਕਰ ਮਿਲਣੀ ਕੀਤੀ ਗਈ | ਇਸ ਮੌਕੇ ਬ੍ਰਹਮਪੁਰਾ ਨੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਸਭ ਤੋਂ ਪੁਰਾਣੀ ਅਤੇ ਲੋਕਾਂ ਦੀ ਭਲਾਈ ਲਈ ਲੜਨ ਵਾਲੀ ਪਾਰਟੀ ਹੈ ਅਤੇ ਇਸ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਵਰਕਰ ਨੂੰ ਆਪਣੀ ਜਿੰਮੇਵਾਰੀ ਨਿਭਾਉਣੀ ਹੋਵੇਗੀ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਇਸ ਤਰ੍ਹਾਂ ਦੀਆਂ ਮਿਲਣੀਆਂ ਬਹੁਤ ਜ਼ਰੂਰੀ ਹਨ | ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾਉਣ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਉਪਲੱਬਧੀਆਂ ਬਾਰੇ ਜਾਣਕਾਰੀ ਦੇਣ | ਇਸ ਮੌਕੇ ਸਰਪੰਚ ਗੁਰਬਿੰਦਰ ਸਿੰਘ, ਸਰਤਾਜ ਸਿੰਘ ਪੰਚ, ਬਲਵੰਤ ਸਿੰਘ ਪੰਚ, ਅਵਤਾਰ ਸਿੰਘ ਪੰਚ, ਰਸ਼ਪਾਲ ਸਿੰਘ, ਗੁਰਦੇਵ ਸਿੰਘ, ਨਿਸ਼ਾਨ ਸਿੰਘ ਸਾਬਕਾ ਪੰਚ, ਮੰਗਲ ਸਿੰਘ, ਬਲਵਿੰਦਰ ਸਿੰਘ ਸਾਬਕਾ ਪੰਚ, ਲਖਬੀਰ ਸਿੰਘ, ਗੱਜਣ ਸਿੰਘ, ਗੁਰਮੇਜ ਸਿੰਘ, ਕੈਪਟਨ ਸੁਰਜੀਤ ਸਿੰਘ ਪੰਚ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅੰਮਿ੍ਤਪਾਲ ਸਿੰਘ ਦੀ ਸੰਸਦ 'ਚ ਹਿੱਸਾ ਲੈਣ ਲਈ ਪੈਰੋਲ ਅਰਜ਼ੀ ਅਦਾਲਤ ਵਲੋਂ ਖਾਰਜ ਕਰਨਾ ਮੰਦਭਾਗਾ-ਭਾਈ ਵਿਰਸਾ ਸਿੰਘ ਖ਼ਾਲ... ਅਗਲੀ ਖ਼ਬਰ ਹਥਿਆਰਾਂ ਨਾਲ ਇੰਸਟਾਗ੍ਰਾਮ 'ਤੇ ਵੀਡੀਓ ਪਾਉਣ ਵਾਲੇ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।