29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ <br/>

ਅਜੀਤ ਡੈਸਕ 28-03-2026
ਖਡੂਰ ਸਾਹਿਬ, 27 ਮਾਰਚ (ਰਸ਼ਪਾਲ ਸਿੰਘ ਕੁਲਾਰ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਪਿੰਡ ਭੱਠਲ ਸਹਿਜਾ ਸਿੰਘ ਸਾਬਕਾ ਸਰਪੰਚ ਰਣਜੀਤ ਸਿੰਘ ਸ਼ਾਹ ਦੇ ਗ੍ਰਹਿ ਵਿਖੇ ਵਰਕਰ ਮਿਲਣੀ ਕੀਤੀ ਗਈ | ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਵਿਸ਼ੇਸ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਜੋਨ ਇੰਚਾਰਜ ਦਿਲਬਾਗ ਸਿੰਘ, ਡਾ. ਪਰਗਟ ਸਿੰਘ, ਬਖਸ਼ੀਸ਼ ਸਿੰਘ, ਰਸਪਾਲ ਸਿੰਘ ਫੌਜੀ, ਰਣਜੋਧ ਸਿੰਘ, ਖੁਸ਼ਪ੍ਰੀਤ ਸਿੰਘ, ਹਰਵਿੰਦਰ ਸਿੰਘ, ਰੂਪਾ ਸਿੰਘ ਸ਼ਾਹ, ਕਾਲੂ ਸਿੰਘ ਸ਼ਾਹ, ਬਰਿੰਦਰ ਸਿੰਘ, ਕੁਲਵੰਤ ਸਿੰਘ, ਮੰਗਲ ਸਿੰਘ ਹਾਜ਼ਰ ਸਨ | ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਪਿੰਡ ਵਰਿਆਂ ਪੁਰਾਣਾ ਸਾਬਕਾ ਸਰਪੰਚ ਰਵਿੰਦਰ ਸਿੰਘ ਦੇ ਗ੍ਰਹਿ ਵਿਖੇ ਕਰਵਾਏ ਵਰਕਰ ਮਿਲਣੀ ਦੇ ਪ੍ਰੋਗਰਾਮ ਵਿਚ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਗੁਰਸੇਵਕ ਸਿੰਘ ਸ਼ੇਖ ਵਲੋਂ ਖਾਸ ਤੌਰ 'ਤੇ ਪਹੁੰਚੇ ਅਤੇ ਵਰਕਰਾਂ ਨਾਲ 2027 ਦੀਆਂ ਚੋਣਾਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਦਿਲਬਾਗ ਸਿੰਘ ਜੋਨ ਇੰਚਾਰਜ, ਗੁਰਦੇਵ ਸਿੰਘ, ਕਾਬਲ ਸਿੰਘ, ਸਵਿੰਦਰ ਸਿੰਘ, ਨਿਰਮਲ ਸਿੰਘ,ਦਿਲਬਾਗ ਸਿੰਘ ਸਰਬਜੀਤ ਸਿੰਘ, ਹਰਿੰਦਰ ਸਿੰਘ, ਮਿਲਖਾ ਸਿੰਘ ਅਤੇ ਹੋਰ ਅਕਾਲੀ ਵਰਕਰ ਹਾਜ਼ਰ ਸਨ | ਇਸੇ ਤਰ੍ਹਾਂ ਉਨ੍ਹਾਂ ਵਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਪਿੰਡ ਵੜਿੰਗ ਵਿਖੇ ਜਗਰੂਪ ਸਿੰਘ ਮੈਂਬਰ ਪੰਚਾਇਤ ਦੇ ਗ੍ਰਹਿ ਵਿਖੇ ਜ਼ੋਨ ਇੰਚਾਰਜ ਦਿਲਬਾਗ ਸਿੰਘ ਸਰਪੰਚ ਦੀ ਅਗਵਾਈ ਹੇਠ ਵਰਕਰ ਮਿਲਣੀ ਕੀਤੀ ਗਈ ਅਤੇ ਵਰਕਰਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆਂ ਗਿਆ | ਇਸ ਮੌਕੇ ਨਿਰਮਲ ਸਿੰਘ, ਬੀਰਾ ਸਿੰਘ ਮੈਂਬਰ, ਅਮਰਜੀਤ ਸਿੰਘ, ਹੀਰਾ ਸਿੰਘ, ਕਾਬਲ ਸਿੰਘ, ਬੂਟਾ ਸਿੰਘ, ਗੁਰਪ੍ਰੀਤ ਸਿੰਘ, ਭਿੰਦਾ ਸਿੰਘ, ਗੁਰਜੰਟ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਦੀ ਅਗਵਾਈ 'ਚ ਸ਼ਹਿਰ ਦੇ ਟੀ-ਪੁਆਇੰਟਾਂ 'ਤੇ ਵਿਸ਼ੇਸ਼ ਚੈਕਿੰਗ <br/> ਅਗਲੀ ਖ਼ਬਰ ਪਿੰਡ ਸਰਾਂ ਤਲਵੰਡੀ ਤੋਂ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।