28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਦੀ ਅਗਵਾਈ 'ਚ ਸ਼ਹਿਰ ਦੇ ਟੀ-ਪੁਆਇੰਟਾਂ 'ਤੇ ਵਿਸ਼ੇਸ਼ ਚੈਕਿੰਗ <br/>

ਮਾਝਾ ਕਾਲਜ ਟੀ-ਪੁਆਇੰਟ 'ਤੇ ਲਗਾਏ ਗਏ ਸਪੈਸ਼ਲ ਨਾਕੇ ਦੌਰਾਨ ਵਾਹਨਾਂ ਦੀ ਚੈਕਿੰਗ ਕਰਦੀ ਹੋਈ ਪੁਲਿਸ ਪਾਰਟੀ | ਤਸਵੀਰ : ਗੁਰਪ੍ਰੀਤ ਸਿੰਘ ਲਵਲੀ <br/> 28-03-2026
ਤਰਨ ਤਾਰਨ, 27 ਮਾਰਚ (ਹਰਿੰਦਰ ਸਿੰਘ)-ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਦੀ ਅਗਵਾਈ ਵਿਚ ਤਰਨ ਤਾਰਨ ਪੁਲਿਸ ਵਲੋਂ ਸ਼ਹਿਰ ਦੇ ਟੀ-ਪੁਆਇੰਟਾਂ 'ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਹਰ ਆਉਣ ਜਾਣ ਵਾਲੇ ਵਾਹਨਾਂ ਦੀ ਜਿਥੇ ਚੈਕਿੰਗ ਕੀਤੀ ਗਈ, ਉਥੇ ਸ਼ੱਕੀ ਲੋਕਾਂ ਪਾਸੋਂ ਵੀ ਪੁੱਛਗਿੱਛ ਕੀਤੀ ਗਈ | ਚੈਕਿੰਗ ਮੁਹਿੰਮ ਦੀ ਨਿਗਰਾਨੀ ਖੁਦ ਐੱਸ.ਐੱਸ.ਪੀ. ਵਲੋਂ ਕੀਤੀ ਜਾ ਰਹੀ ਸੀ, ਜਿਨ੍ਹਾਂ ਵਲੋਂ ਸ਼ਹਿਰ ਦੇ ਵੱਖ-ਵੱਖ ਲਗਾਏ ਗਏ ਸਪੈਸ਼ਲ ਨਾਕਿਆਂ ਦੀ ਜਾ ਕੇ ਚੈਕਿੰਗ ਕੀਤੀ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਚੈੱਕ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਡੀ.ਜੀ.ਪੀ. ਗੌਰਵ ਯਾਦਵ, ਸਪੈਸ਼ਲ ਡੀ.ਜੀ.ਪੀ. ਕਾਨੂੰਨ ਵਿਵਸਥਾ ਵਲੋਂ ਦਿੱਤੇ ਹੁਕਮਾਂ ਤਹਿਤ ਪੂਰੇ ਪੰਜਾਬ ਵਿਚ ਸ਼ਹਿਰ ਵਿਚਲੇ ਟੀ-ਪੁਆਇੰਟ ਪੁਲਿਸ ਨਾਕਿਆਂ ਦੀ ਚੈਕਿੰਗ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਤਰਨ ਤਾਰਨ ਪੁਲਿਸ ਵਲੋਂ ਵੀ ਸ਼ਹਿਰ ਵਿਚ ਵਿਸ਼ੇਸ਼ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਗਈ | ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਸਵੇਰੇ 11 ਵਜੇ ਤੋਂ ਲੈ ਕੇ 2 ਵਜੇ ਤੱਕ ਚਲਾਈ ਗਈ ਅਤੇ ਸ਼ਹਿਰ ਦੇ ਟੀ-ਪੁਆਇੰਟਾਂ ਉਪਰ ਸਪੈਸ਼ਲ ਨਾਕਾਬੰਦੀ ਦੌਰਾਨ ਹਰ ਆਉਣ ਜਾਣ ਵਾਲੇ ਵਾਹਨਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ, ਉਥੇ ਸ਼ੱਕੀ ਵਿਅਕਤੀਆਂ ਪਾਸੋਂ ਪੁੱਛਗਿੱਛ ਵੀ ਕੀਤੀ ਗਈ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਵਾਈਰਲੈਸ ਰਾਹੀਂ ਕਿਸੇ ਵਿਅਕਤੀ ਸੰਬੰਧੀ ਦਿੱਤੀ ਸੂਚਨਾ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਸੰਬੰਧਿਤ ਥਾਣਾ ਦਾ ਐੱਸ.ਐੱਚ.ਓ., ਡੀ.ਐੱਸ.ਪੀ. ਮੌਕੇ 'ਤੇ ਕਿੰਨੇ ਸਮੇਂ ਵਿਚ ਪਹੁੰਚ ਜਾਂਦੇ ਹਨ | ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੀ ਸੇਵਾ ਵਿਚ 24 ਘੰਟੇ ਹਾਜ਼ਰ ਹੈ, ਉਥੇ ਲੋਕਾਂ ਦਾ ਵੀ ਫਰਜ ਬਣਦਾ ਹੈ ਕਿ ਉਹ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਸੰਬੰਧੀ ਪੁਲਿਸ ਦੇ ਕੰਟਰੋਲ ਰੂਮ ਨੰਬਰਾਂ ਉਪਰ ਸੂਚਨਾ ਦੇਣ ਤਾਂ ਜੋ ਸਮਾਂ ਰਹਿੰਦੇ ਉਨ੍ਹਾਂ ਉਪਰ ਕਾਰਵਾਈ ਹੋ ਸਕੇ |

ਪਿਛਲੀ ਖ਼ਬਰ ਵਿਆਹੁਤਾ ਆਪਣੇ ਦੋਸਤ ਨਾਲ ਘਰ 'ਚੋਂ ਗਹਿਣੇ ਅਤੇ ਨਕਦੀ ਲੈ ਕੇ ਫ਼ਰਾਰ ਅਗਲੀ ਖ਼ਬਰ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।