27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਟੈਲੀਕਾਮ ਦੀ ਦੁਕਾਨ ਦਾ ਕੰਮ ਕਰਦੇ ਵਿਅਕਤੀ ਕੋਲੋਂ ਇਕ ਕਿੱਲੋ ਹੈਰੋਇਨ ਬਰਾਮਦ

ਅਜੀਤ ਡੈਸਕ 28-03-2026
ਤਰਨ ਤਾਰਨ, 27 ਮਾਰਚ (ਹਰਿੰਦਰ ਸਿੰਘ)-ਸੀ.ਆਈ.ਏ. ਸਟਾਫ਼ ਅਤੇ ਥਾਣਾ ਸਿਟੀ ਦੀ ਪੁਲਿਸ ਨੇ ਸੂਚਨਾ ਦੇ ਅਧਾਰ 'ਤੇ ਛਾਪਾਮਾਰੀ ਕਰਕੇ ਟੈਲੀਕਾਮ ਦੀ ਦੁਕਾਨ ਦੇ ਮਾਲਕ ਕੋਲੋਂ ਇਕ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 5 ਕਰੋੜ ਰੁਪਏ ਬਣਦੀ ਹੈ | ਇਸ ਸੰਬੰਧ ਵਿਚ ਪੁਲਿਸ ਨੇ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਖਿਲਾਫ਼ ਤਰਨ ਤਾਰਨ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਅਤੇ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੂੰ ਸੂਚਨਾ ਮਿਲੀ ਕਿ ਤਹਿਸੀਲ ਬਾਜ਼ਾਰ ਸਥਿਤ ਬੀਬੋ ਸ਼ਾਹ ਮਾਰਕੀਟ ਵਿਚ ਟੈਲੀਕਾਮ ਦੀ ਦੁਕਾਨ ਕਰਦੇ ਇਕ ਵਿਅਕਤੀ ਕੋਲ ਨਸ਼ੇ ਦੀ ਵੱਡੀ ਖੇਪ ਹੈ | ਜਿਸ 'ਤੇ ਡੀ.ਐਸ.ਪੀ. ਸੁਖਬੀਰ ਸਿੰਘ ਅਤੇ ਹੋਰਨਾਂ ਪੁਲਿਸ ਅਧਿਕਾਰੀਆਂ ਦੀ ਅਗਵਾਈ ਵਿਚ ਸੀ.ਆਈ.ਏ. ਸਟਾਫ਼ ਅਤੇ ਥਾਣਾ ਸਿਟੀ ਦੀ ਪੁਲਿਸ ਨੇ ਛਾਪਾਮਾਰੀ ਕਰਕੇ ਉਥੇ ਮਨਪ੍ਰੀਤ ਸਿੰਘ ਉਰਫ਼ ਸੋਨੀ ਪੁੱਤਰ ਸੁਖਦੇਵ ਸਿੰਘ ਵਾਸੀ ਮੁਹੱਲਾ ਨਾਨਕਸਰ ਦੇ ਕੋਲੋਂ ਇਕ ਕਿੱਲੋ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਮਨਪ੍ਰੀਤ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਅਧਿਕਾਰੀਆਂ ਅਨੁਸਾਰ ਮਨਪ੍ਰੀਤ ਸਿੰਘ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਨੇ ਇਹ ਹੈਰੋਇਨ ਦੀ ਵੱਡੀ ਖੇਪ ਕਿੱਥੋਂ ਲਈ ਅਤੇ ਅੱਗੇ ਕਿਸ ਨੂੰ ਦੇਣੀ ਸੀ | ਪੁਲਿਸ ਵਲੋਂ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫੋਨ ਸਮੇਤ ਪਾਬੰਦੀਸ਼ੁਦਾ ਸਾਮਾਨ ਬਰਾਮਦ ਅਗਲੀ ਖ਼ਬਰ ਖ਼ੁਰਾਕ ਸੁਰੱਖਿਆ ਸੰਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।