26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਘਨੂੰਪੁਰ ਦੀ ਇਮਾਰਤ ਦੀ ਸੇਵਾ ਵਾਸਤੇ 50 ਹਜ਼ਾਰ ਦਾ ਚੈੱਕ ਦਿੱਤਾ <br/>

ਅਜੀਤ ਡੈਸਕ 28-03-2026
ਛੇਹਰਟਾ, 27 ਮਾਰਚ (ਪੱਤਰ ਪ੍ਰੇਰਕ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ੰਗ ਕਮੇਟੀ ਮੈਂਬਰ ਜਥੇ: ਮੰਗਵਿੰਦਰ ਸਿੰਘ ਖਾਪੜਖੇੜੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਸੁਰਜੀਤ ਸਿੰਘ ਭਿੱਟਵੱਡ ਵਲੋਂ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਸਦਕਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਰਦੁਆਰਾ ਘਨੂੰਪੁਰ ਖੰਡਵਾਲਾ ਦੀ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਪ੍ਰਵਾਨਿਤ ਕਮੇਟੀ ਨੂੰ ਗੁਰਦੁਆਰਾ ਸਾਹਿਬ ਦੀ ਨਵੀਂ ਬਣ ਰਹੀ ਇਮਾਰਤ ਦੀ ਸੇਵਾ ਲਈ 50 ਹਜ਼ਾਰ ਰੁਪਇਆ ਮਨਜ਼ੂਰ ਕਰਵਾਇਆ ਗਿਆ ਸੀ ਤੇ ਉਕਤ ਰਾਸ਼ੀ ਦਾ ਚੈੱਕ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਕੌਂਸਲਰ ਨਗਵੰਤ ਕੌਰ ਦੇ ਸਪੁੱਤਰ ਤੇ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂ ਵਲੋਂ ਸੌਂਪਿਆ ਗਿਆ | ਇਸ ਮੌਕੇ ਪ੍ਰਧਾਨ ਭਾਈ ਮਨਜੀਤ ਸਿੰਘ, ਭਾਈ ਅਵਤਾਰ ਸਿੰਘ, ਗਿਆਨ ਸਿੰਘ, ਦਲਬੀਰ ਸਿੰਘ, ਸੁਲੱਖਣ ਸਿੰਘ, ਭਾਈ ਸੰਤੋਖ ਸਿੰਘ, ਗੁਰਦਿਆਲ ਸਿੰਘ, ਕਾਬਲ ਸਿੰਘ, ਸੁਰਿੰਦਰ ਸਿੰਘ, ਗੁਰਿੰਦਰ ਸਿੰਘ, ਤਰਲੋਕ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਮੀਨੀ ਵਿਵਾਦ ਨੂੰ ਲੈ ਕੇ ਪਿੰਡ ਅਮੀਸ਼ਾਹ ਦਾ ਵਿਅਕਤੀ ਪਾਣੀ ਵਾਲੀ ਟੈਂਕੀ 'ਤੇ ਚੜਿ੍ਹਆ <br/> ਅਗਲੀ ਖ਼ਬਰ ਗੁਰੂ ਨਾਨਕ ਦੇਵ ਹਸਪਤਾਲ ਦੇ ਨਰਸਿੰਗ ਸਟਾਫ ਦਾ ਧਰਨਾ ਦੂਜੇ ਦਿਨ ਵੀ ਰਿਹਾ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।