ਖਡੂਰ ਸਾਹਿਬ, 29 ਮਾਰਚ (ਰਸ਼ਪਾਲ ਸਿੰਘ ਕੁਲਾਰ)-ਕਲਗੀਧਰ ਟਰਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਹਰ ਰੋਜ਼ ਦੀ ਤਰ੍ਹਾਂ ਅਕੈਡਮੀ ਵਿਚ ਪੰਜ ਬਾਣੀਆਂ ਦਾ ਨਿਤਨੇਮ ਕਰਨ ਤੋਂ ਬਾਅਦ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਅਕਾਦਮੀ ਦੇ ਪਿ੍ੰਸੀਪਲ ਨਵਨੀਤ ਕੌਰ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀਆਂ ਮਨੋਕਾਮਨਾਵਾਂ ਕੀਤੀਆਂ ਅਤੇ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਮੂਹ ਸਟਾਫ ਹਾਜ਼ਰ ਸੀ |