ਤਰਨ ਤਾਰਨ, 29 ਮਾਰਚ (ਇਕਬਾਲ ਸਿੰਘ ਸੋਢੀ)-ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਦੋ ਹਵਾਲਾਤੀਆਂ ਕੋਲੋਂ ਮੋਬਾਈਲ ਅਤੇ ਹੋਰ ਸਾਮਾਨ ਬਰਾਮਦ ਹੋਇਆ ਹੈ | ਇਸ ਸੰਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਜਰਨੈਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਨੇ ਦੱਸਿਆ ਕਿ ਮਿਤੀ 27 ਮਾਰਚ ਨੂੰ ਜੇਲ੍ਹ ਦੀ ਅਚਨਚੇਤ ਚੈਕਿੰਗ ਦੌਰਾਨ ਜੇਲ੍ਹ ਵਿਚ ਬੰਦ ਹਵਾਲਾਤੀ ਅੰਸ਼ਦੀਪ ਸਿੰਘ ਅਤੇ ਮਿੰਟੂ ਪਾਸੋਂ ਦੋ ਟੱਚ ਸਕਰੀਨ ਮੋਬਾਈਲ ਫੋਨ (ਵੀਵੋ) ਸਮੇਤ 2 ਸਿਮ ਬਰਾਮਦ ਹੋਏ | ਇਸ ਸੰਬੰਧੀ ਸਬ ਇੰਸਪੈਕਟਰ ਕਮਲਮੀਤ ਸਿੰਘ ਨੇ ਸ਼ਿਕਾਇਤ ਦੇ ਅਧਾਰ 'ਤੇ ਦੋਵਾਂ ਹਵਾਲਾਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ |