22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਛਿਛਰੇਵਾਲ ਦੇ ਦਰਜਨਾਂ ਪਰਿਵਾਰ 'ਆਪ' ਦਾ ਪੱਲਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ <br/>

ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹੋਏ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ | ਤਸਵੀਰ: ਸੁਖਦੇਵ ਸਿੰਘ<br/> 30-03-2026

ਝਬਾਲ, 29 ਮਾਰਚ (ਸੁਖਦੇਵ ਸਿੰਘ)-ਪਿੰਡ ਛਿਛਰੇਵਾਲ ਦੇ ਦਰਜਨਾਂ ਪਰਿਵਾਰ ਸਰਪੰਚ ਬਲਜੀਤ ਸਿੰਘ ਦੀ ਪ੍ਰੇਰਨਾ ਸਦਕਾ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਵਿਚ ਸ਼ਾਮਿਲ ਹੋ ਗਏ | ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਨੇ ਉਨ੍ਹਾਂ ਨੂੰ ਜੀ ਆਇਆਂ ਆਖਦਿਆਂ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਉਨਾਂ ਕਿਹਾ ਕਿ ਸੂਬੇ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ ਅਤੇ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਇਸ ਮੌਕੇ ਪਿੰਡ ਵਾਸੀਆਂ ਵਲੋਂ ਕੰਚਨਪ੍ਰੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਐਮਾ, ਮਨਜਿੰਦਰ ਸਿੰਘ ਐਮਾ, ਸਰਪੰਚ ਬਲਜੀਤ ਸਿੰਘ ਤੋਂ ਇਲਾਵਾ ਮਨਜਿੰਦਰ ਸਿੰਘ ਜਿੰਦ, ਪ੍ਰਤਾਪ ਸਿੰਘ, ਦਲਜੀਤ ਸਿੰਘ ਫੌਜੀ, ਸੁਰਿੰਦਰ ਸਿੰਘ ਸ਼ਿੰਦਾ, ਜੋਧਬੀਰ ਸਿੰਘ, ਦੀਪਕ ਜੋਤ ਲਾਲੀ, ਹਰਜੀਤ ਸਿੰਘ, ਰਣਜੀਤ ਸਿੰਘ, ਪਿੰਦਾ ਸਿੰਘ, ਸੂਬੇਦਾਰ ਭੁਪਿੰਦਰ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਅਧਿਆਪਕ ਦਲ ਪੰਜਾਬ ਦੀ ਜ਼ਿਲ੍ਹਾ ਇਕਾਈ ਤਰਨ ਤਾਰਨ ਦੀ ਹੋਈ ਚੋਣ ਬਲਦੇਵ ਸਿੰਘ ਬਸਰਾ ਸਰਪ੍ਰਸਤ, ਰਾਜਦੀਪ ਸਿੰਘ ਜੌਹਲ ਪ੍ਰ... ਅਗਲੀ ਖ਼ਬਰ ਗੋਇੰਦਵਾਲ ਜੇਲ੍ਹ ਵਿਚੋਂ ਮਿਲੇ ਮੋਬਾਈਲ ਤੇ ਹੋਰ ਸਾਮਾਨ, ਦੋ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।