22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਅਧਿਆਪਕ ਦਲ ਪੰਜਾਬ ਦੀ ਜ਼ਿਲ੍ਹਾ ਇਕਾਈ ਤਰਨ ਤਾਰਨ ਦੀ ਹੋਈ ਚੋਣ ਬਲਦੇਵ ਸਿੰਘ ਬਸਰਾ ਸਰਪ੍ਰਸਤ, ਰਾਜਦੀਪ ਸਿੰਘ ਜੌਹਲ ਪ੍ਰਧਾਨ ਅਤੇ ਸ਼ਿੰਗਾਰਾ ਸਿੰਘ ਬਣੇ ਜਨਰਲ ਸਕੱਤਰ <br/>

ਅਧਿਆਪਕ ਦਲ ਜ਼ਿਲ੍ਹਾ ਇਕਾਈ ਦੀ ਹੋਈ ਚੋਣ ਮੌਕੇ ਗੱਲਬਾਤ ਕਰਦੇ ਹੋਏ ਚੁਣੇ ਅਹੁਦੇਦਾਰ | ਤਸਵੀਰ: ਗੁਰਪ੍ਰੀਤ ਸਿੰਘ ਲਵਲੀ<br/> 30-03-2026

ਤਰਨ ਤਾਰਨ, 29 ਮਾਰਚ (ਪਰਮਜੀਤ ਜੋਸ਼ੀ)-ਅਧਿਆਪਕ ਦਲ ਦੀ ਚੋਣ ਸੂਬਾ ਪ੍ਰਧਾਨ ਬਾਜ ਸਿੰਘ ਖਹਿਰਾ ਕਨਵੀਨਰ ਰਵਿੰਦਰਜੀਤ ਸਿੰਘ ਪੰਨੰੂ ਗੁਰਦਾਸਪੁਰ ਅਤੇ ਸੁਖਦਿਆਲ ਸਿੰਘ ਝੰਡ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਦੀ ਨਿਗਰਾਨੀ ਹੇਠ ਗਾਂਧੀ ਪਾਰਕ ਹੋਈ | ਇਸ ਮੌਕੇ ਬਾਸ ਸਿੰਘ ਖਹਿਰਾ ਨੇ ਬੋਲਦਿਆਂ ਜਥੇਬੰਦੀ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ ਅਤੇ ਸਰਕਾਰ ਜਿਸ ਤਰ੍ਹਾਂ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ, ਉਸ ਤੋਂ ਜਾਣੂ ਕਰਵਾਇਆ ਕਿ ਪੁਰਾਣੀ ਪੈਨਸ਼ਨ ਦਾ ਵਾਅਦਾ ਕਰਕੇ ਬਹਾਲ ਨਹੀਂ ਕੀਤਾ ਗਿਆ, ਡੀ.ਏ. ਨਹੀਂ ਦਿੱਤਾ ਜਾ ਰਿਹਾ, ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿਚ ਮਰਜ ਨਹੀਂ ਕੀਤਾ ਗਿਆ ਅਤੇ ਨਾ ਹੀ ਛੇਵਾਂ ਪੇ ਕਮਿਸ਼ਨ ਦਿੱਤਾ ਗਿਆ | ਕੱਚੇ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ ਜਾ ਰਿਹਾ, 37 ਤਰ੍ਹਾਂ ਦੇ ਭੱਤੇ ਬੰਦ ਕੀਤੇ ਗਏ ਹਨ, ਜਿਨ੍ਹਾਂ ਨੂੰ ਬਹਾਲ ਨਹੀਂ ਕੀਤਾ ਜਾ ਰਿਹਾ | ਇਸ ਦੇ ਨਾਲ ਹੀ ਪਹਿਲੀ ਜ਼ਿਲ੍ਹਾ ਕਮੇਟੀ ਨੂੰ ਭੰਗ ਕਰ ਦਿੱਤਾ ਗਿਆ ਅਤੇ ਨਵੀਂ ਜ਼ਿਲ੍ਹਾ ਕਮੇਟੀ ਬਣਾਉਣ ਦੀ ਇਜਾਜ਼ਤ ਦਿੱਤੀ ਗਈ | ਇਸ ਮੌਕੇ ਰਵਿੰਦਰਜੀਤ ਸਿੰਘ ਪੰਨੂੰ ਨੇ ਬੋਲਦਿਆਂ ਕਿਹਾ ਕਿ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਦਿਆਂ ਤੇ ਸਰਕਾਰ ਡਾਂਗਾਂ ਵਰ੍ਹਾ ਰਹੀਂ ਹੈ ਤੇ ਪੱਗਾਂ ਲਾਹੀਆਂ ਜਾ ਰਹੀਆਂ ਹਨ | ਸੁਖਦਿਆਲ ਸਿੰਘ ਝੰਡ ਨੇ ਇਕਜੁੱਟ ਹੋ ਕੇ ਸੰਘਰਸ਼ ਕਰਨ ਦੀ ਅਪੀਲ ਕੀਤੀ | ਇਸ ਮੌਕੇ ਸਰਬਸੰਮਤੀ ਨਾਲ ਜ਼ਿਲ੍ਹਾ ਕਮੇਟੀ ਦੀ ਚੋਣ ਕੀਤੀ ਗਈ, ਜਿਸ ਵਿਚ ਬਲਦੇਵ ਸਿੰਘ ਬਸਰਾ ਜ਼ਿਲ੍ਹਾ ਸਰਪ੍ਰਸਤ, ਰਾਜਦੀਪ ਸਿੰਘ ਜੌਹਲ ਜ਼ਿਲ੍ਹਾ ਪ੍ਰਧਾਨ, ਸ਼ਿੰਗਾਰਾ ਸਿੰਘ ਜਨਰਲ ਸਕੱਤਰ, ਕੁਲਦੀਪ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸੁਰਿੰਦਰਪਾਲ ਸਿੰਘ ਡਿਆਲ ਸੀਨੀਅਰ ਮੀਤ ਪ੍ਰਧਾਨ, ਰੁਪਿੰਦਰ ਸਿੰਘ ਕੈਰੋਂ ਮੀਤ ਪ੍ਰਧਾਨ, ਮਲਕੀਤ ਸਿੰਘ ਵਿੱਤ ਸਕੱਤਰ ਚੁਣੇ ਗਏ | ਇਸ ਮੌਕੇ ਵੱਡੀ ਗਿਣਤੀ ਵਿਚ ਅਧਿਆਪਕਾਂ ਨੇ ਭਾਗ ਲਿਆ, ਜਿਸ ਵਿਚ ਪੁਸ਼ਪਿੰਦਰ ਸਿੰਘ ਪਲਾਸੌਰ, ਹਰਜੀਤ ਸਿੰਘ, ਹਰਭਿੰਦਰ ਸਿੰਘ, ਪਰਮਿੰਦਰ ਸਿੰਘ ਨਾਗੀ, ਸਰੂਪ ਸਿੰਘ ਸਮਰਾ, ਅਰਵਿੰਦਰ ਸਿੰਘ, ਮਨਦੀਪ ਸਿੰਘ, ਅਵਤਾਰ ਸਿੰਘ ਰਟੌਲ, ਦਲਜੀਤ ਸਿੰਘ ਠਰੂ, ਨਰੇਸ਼ ਕੁਮਾਰ, ਪਰਵਿੰਦਰ ਸਿੰਘ, ਜਸਬੀਰ ਸਿੰਘ, ਰਣਜੀਤ ਸਿੰਘ, ਗੁਰਸ਼ਰਨ ਸਿੰਘ, ਗੁਰਸੇਵਕ ਸਿੰਘ, ਮਨਜੀਤ ਸਿੰਘ, ਬਲਜਿੰਦਰ ਸਿੰਘ, ਦਵਿੰਦਰ ਸਿੰਘ, ਸੰਦੀਪ ਸਿੰਘ, ਹਰਚਰਨਕੰਵਲ ਸਿੰਘ, ਪ੍ਰਭਦੀਪ ਸਿੰਘ, ਗੁਰਬਰਿੰਦਰ ਸਿੰਘ ਕੱਲਾ, ਪਲਵਿੰਦਰ ਸਿੰਘ, ਜਸਕਰਨ ਸਿੰਘ, ਨਵਦੀਪ ਸਿੰਘ, ਪ੍ਰਗਟ ਸਿੰਘ, ਕੁਲਰਾਜਬੀਰ ਸਿੰਘ, ਗੁਰਅਵਤਾਰ ਸਿੰਘ, ਰਾਜਬੀਰ ਸਿੰਘ, ਸੁਖਜਿੰਦਰ ਸਿੰਘ, ਅਵਤਾਰ ਸਿੰਘ, ਕਰਮਜੀਤ ਸਿੰਘ, ਜਤਿੰਦਰ ਸਿੰਘ, ਗੁਰਜਿੰਦਰ ਸਿੰਘ, ਧੀਰਜ ਕੁਮਾਰ, ਗੁਰਮੇਲ ਸਿੰਘ, ਦੀਪਕ ਕੁਮਾਰ, ਹਰਪ੍ਰੀਤ ਸਿੰਘ, ਜਸਵੰਤ ਸਿੰਘ, ਸਾਹਿਬ ਸਿੰਘ, ਰਛਪਾਲ ਸਿੰਘ, ਸੁਖਵਿੰਦਰ ਸਿੰਘ ਆਦਿ ਸ਼ਾਮਿਲ ਸਨ |

ਪਿਛਲੀ ਖ਼ਬਰ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟਬੁੱਢਾ ਵਲੋਂ ਸ਼ਹੀਦ ਬਾਕੀਪੁਰ ਦਾ 22ਵਾਂ ਸ਼ਹੀਦੀ ਦਿਹਾੜਾ ਡੇਹਰਾ ਸਾਹਿਬ ਲੁਹਾਰ ਵਿਖ... ਅਗਲੀ ਖ਼ਬਰ ਛਿਛਰੇਵਾਲ ਦੇ ਦਰਜਨਾਂ ਪਰਿਵਾਰ 'ਆਪ' ਦਾ ਪੱਲਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।