22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਜੱਜ ਮੈਡੀਕਲ ਸਟੋਰ 'ਤੇ ਗੋਲੀਆਂ ਚਲਾਉਣ ਵਾਲੇ ਨੌਜਵਾਨਾਂ ਦੀਆਂ ਪੁਲਿਸ ਵਲੋਂ ਕੈਮਰੇ ਦੀਆਂ ਤਸਵੀਰਾਂ ਜਾਰੀ <br/>

ਪੁਲਿਸ ਵਲੋਂ ਗੋਲੀਆਂ ਚਲਾਉਣ ਵਾਲੇ ਨਕਾਬਪੋਸ਼ ਨੌਜਵਾਨਾਂ ਦੀਆਂ ਜਾਰੀ ਕੀਤੀਆਂ ਤਸਵੀਰਾਂ |<br/> 30-03-2026

ਤਰਨ ਤਾਰਨ, 29 ਮਾਰਚ (ਹਰਿੰਦਰ ਸਿੰਘ)-ਬੀਤੇ ਦਿਨੀਂ ਅਮਰਕੋਟ ਅੱਡੇ 'ਤੇ ਸਥਿਤ ਜੱਜ ਮੈਡੀਕਲ ਸਟੋਰ ਉਪਰ ਦੋ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾ ਕੇ ਮੈਡੀਕਲ ਸਟੋਰ ਦੇ ਮਾਲਕ ਦੇ ਲੜਕੇ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਤਰਨ ਤਾਰਨ ਪੁਲਿਸ ਨੇ ਗੋਲੀਆਂ ਚਲਾਉਣ ਵਾਲੇ ਦੋ ਨਕਾਬਪੋਸ਼ ਨੌਜਵਾਨਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ, ਜੋ ਕਿ ਵਾਰਦਾਤ ਕਰਨ ਮੌਕੇ ਮੋਟਰਸਾਈਕਲ 'ਤੇ ਜਾਂਦਿਆਂ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਈਆਂ ਸਨ | ਵਰਣਨਯੋਗ ਹੈ ਕਿ ਅੱਡਾ ਅਮਰਕੋਟ ਵਿਖੇ ਸਥਿਤ ਜੱਜ ਮੈਡੀਕਲ ਸਟੋਰ 'ਤੇ ਮਾਲਕ ਡਾ. ਜੱਜਪਾਲ ਸਿੰਘ ਨੂੰ ਪਿਛਲੇ ਕਈ ਦਿਨਾਂ ਤੋਂ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਸਨ | ਬੀਤੇ ਦਿਨੀਂ ਦੋ ਅਣਪਛਾਤੇ ਵਿਅਕਤੀਆਂ ਵਲੋਂ ਮੈਡੀਕਲ ਸਟੋਰ 'ਤੇ ਗੋਲੀਆਂ ਚਲਾਈਆਂ ਗਈਆਂ ਸਨ, ਜਿਸ ਕਾਰਨ ਜੱਜਪਾਲ ਸਿੰਘ ਦੇ ਲੜਕੇ ਸੁਨੀਲ ਕੁਮਾਰ ਦੇ ਗੋਲੀਆਂ ਲੱਗੀਆਂ ਸਨ, ਜੋ ਕਿ ਇਸ ਸਮੇਂ ਇਕ ਪ੍ਰਾਈਵੇਟ ਹਸਪਤਾਲ ਵਿਚ ਆਪਣਾ ਇਲਾਜ ਕਰਵਾ ਰਿਹਾ ਹੈ | ਤਰਨ ਤਾਰਨ ਦੇ ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਜਾਰੀ ਕੀਤੀਆਂ ਨਕਾਬਪੋਸ਼ ਨੌਜਵਾਨਾਂ ਦੀਆਂ ਤਸਵੀਰਾਂ ਸੰਬੰਧੀ ਕੋਈ ਜਾਣਕਾਰੀ ਰੱਖਦੇ ਹੋਣ ਤਾਂ ਪੁਲਿਸ ਨਾਲ ਰਾਬਤਾ ਕਾਇਮ ਕੀਤਾ ਜਾਵੇ, ਉਨ੍ਹਾਂ ਦਾ ਨਾਂਅ ਗੁਪਤ ਰੱਖਿਆ ਜਾਵੇਗਾ |

ਪਿਛਲੀ ਖ਼ਬਰ ਹੈਰੋਇਨ, ਚੋਰੀ ਦੇ ਮੋਟਰਸਾਈਕਲ, ਨਾਜਾਇਜ਼ ਸ਼ਰਾਬ, ਡਰੱਗ ਮਨੀ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 11 ਵਿਅਕਤੀ ਪੁਲਿਸ ਵਲੋ... ਅਗਲੀ ਖ਼ਬਰ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ 'ਤੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।