22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਪੰਜਾਬੀ ਸਾਹਿਤ ਸਭਾ ਅਤੇ ਸੱਭਿਆਚਾਰਕ ਕੇਂਦਰ ਤਰਨ ਤਾਰਨ ਦੀ ਚੋਣ <br/>

ਪੰਜਾਬੀ ਸਾਹਿਤ ਸਭਾ ਅਤੇ ਸੱਭਿਆਚਾਰਕ ਕੇਂਦਰ ਤਰਨ ਤਾਰਨ ਦੀ ਹੋਈ ਚੋਣ ਮੌਕੇ ਚੁਣੇ ਗਏ ਅਹੁਦੇਦਾਰ ਜਾਣਕਾਰੀ ਦਿੰਦੇ ਹੋਏ | ਤਸਵੀਰ: ਗੁਰਪ੍ਰੀਤ ਸਿੰਘ ਲਵਲੀ <br/> 30-03-2026
ਤਰਨ ਤਾਰਨ, 29 ਮਾਰਚ (ਇਕਬਾਲ ਸਿੰਘ ਸੋਢੀ)-ਮੋਹਣ ਸਿੰਘ ਵੈਦ ਯਾਦਗਾਰੀ ਲਾਇਬਰੇਰੀ ਤਰਨ ਤਾਰਨ ਵਿਖੇ ਪੰਜਾਬੀ ਸਾਹਿਤ ਸਭਾ ਅਤੇ ਸੱਭਿਆਚਾਰਕ ਕੇਂਦਰ ਤਰਨ ਤਾਰਨ ਦੇ ਸਰਪ੍ਰਸਤ ਬਲਬੀਰ ਸਿੰਘ ਭੈਲ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਮੀਟਿੰਗ ਹੋਈ | ਸਭਾ ਦੇ ਪ੍ਰਧਾਨ ਜਸਵਿੰਦਰ ਸਿੰਘ ਢਿੱਲੋਂ ਨੇ ਪਿਛਲੇ ਸਮੇਂ ਦੌਰਾਨ ਸਭਾ ਦੀਆਂ ਸਰਗਰਮੀਆਂ ਦਾ ਵੇਰਵਾ ਮੀਟਿੰਗ ਵਿਚ ਪੇਸ਼ ਕੀਤਾ ਤੇ ਸਭਾ ਦੀ ਬਾਡੀ ਨੂੰ ਭੰਗ ਕਰਨ ਦਾ ਐਲਾਨ ਕੀਤਾ | ਹਾਜ਼ਰ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਨਵੀਂ ਚੋਣ ਕਰਾਉਣ ਲਈ ਬਲਬੀਰ ਸਿੰਘ ਭੈਲ ਨੂੰ ਬਤੌਰ ਕਨਵੀਨਰ ਨਿਯੁਕਤ ਕੀਤਾ ਗਿਆ | ਇਸ ਮੌਕੇ ਬਲਬੀਰ ਸਿੰਘ ਭੈਲ ਵਲੋਂ ਪਿਛਲੀ ਸਭਾ ਦੇ ਅਹੁਦੇਦਾਰਾਂ ਦੇ ਕੰਮ ਕਾਰ 'ਤੇ ਤਸੱਲੀ ਪ੍ਰਗਟ ਕਰਦੇ ਹੋਏ ਸੰਤੁਸ਼ਟੀ ਵਿਅਕਤ ਕੀਤੀ | ਸਭਾ ਦੀ ਚੋਣ ਲਈ ਪ੍ਰਕਿਰਿਆ ਸ਼ੁਰੂ ਕੀਤੀ, ਜਿਸ ਵਿਚ ਜਸਵਿੰਦਰ ਸਿੰਘ ਢਿੱਲੋਂ ਪ੍ਰਧਾਨ, ਬਲਬੀਰ ਸਿੰਘ ਲਹਿਰੀ ਮੀਆਂਪੁਰ ਸੀਨੀਅਰ ਮੀਤ ਪ੍ਰਧਾਨ ਅਤੇ ਜਸਵਿੰਦਰ ਸਿੰਘ ਚਾਹਲ ਸਰਬਸੰਮਤੀ ਨਾਲ ਜਨਰਲ ਸਕੱਤਰ ਚੁਣੇ ਗਏ | ਅਹੁਦੇਦਾਰਾਂ ਨੂੰ ਬਾਕੀ ਬਾਡੀ ਚੁਣਨ ਦੇ ਅਧਿਕਾਰ ਦਿੱਤੇ ਗਏ | ਇਸ ਮੌਕੇ ਜਸਵਿੰਦਰ ਸਿੰਘ ਮਾਣੋਚਾਹਲ, ਗੁਰਿੰਦਰਪਾਲ ਸਿੰਘ, ਬਲਬੀਰ ਸਿੰਘ ਬੇਲੀ, ਹਰਕੀਰਤ ਸਿੰਘ, ਕਾ. ਚਰਨ ਸਿੰਘ, ਗੁਰਚਰਨ ਸਿੰਘ ਸਭਰਾ, ਗਿਆਨੀ ਗੁਰਮੀਤ ਸਿੰਘ ਨੂਰਦੀ, ਦੀਦਾਰ ਸਿੰਘ ਲਾਈਬ੍ਰੇਰੀਅਨ, ਵਿਜੇ ਕੁਮਾਰ ਵਾਹੀ ਪੱਟੀ ਆਦਿ ਹਾਜ਼ਰ ਸਨ | ਅੰਤ ਵਿਚ ਜਸਵਿੰਦਰ ਸਿੰਘ ਢਿੱਲੋਂ ਨੇ ਸਭਾ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਸੇਵਾ ਮੁਕਤੀ 'ਤੇ ਲਾਈਨਮੈਨ ਲਖਬੀਰ ਸਿੰਘ ਨੂੰ ਪਿੰਡ ਵਾਸੀਆਂ ਨੇ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਚੌਪਿਹਰਾ ਸਮਾਗਮ ਵਿਚ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਸ਼ਾਮਿਲ ਹੋਈਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।