23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਬ੍ਰਹਮਪੁਰਾ ਅਤੇ ਸ਼ੇਖ ਵਲੋਂ ਪਿੰਡ ਮਾਲਚੱਕ ਵਿਖੇ ਵਰਕਰ ਮਿਲਣੀ <br/>

ਪਿੰਡ ਮਾਲਚੱਕ ਵਿਖੇ ਕੀਤੀ ਗਈ ਵਰਕਰ ਮਿਲਣੀ ਦੌਰਾਨ ਜਾਣਕਾਰੀ ਦਿੰਦੇ ਹੋਏ ਰਵਿੰਦਰ ਸਿੰਘ ਬ੍ਰਹਮਪੁਰਾ ਨਾਲ ਗੁਰਸੇਵਕ ਸਿੰਘ ਸ਼ੇਖ ਤੇ ਹੋਰ ਪਿੰਡ ਵਾਸੀ | ਤਸਵੀਰ: ਕੁਲਾਰ <br/> 30-03-2026
ਖਡੂਰ ਸਾਹਿਬ, 29 ਮਾਰਚ (ਰਸ਼ਪਾਲ ਸਿੰਘ ਕੁਲਾਰ)-ਪਿੰਡ ਮਾਲਚੱਕ ਦੇ ਅਕਾਲੀ ਆਗੂ ਬਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਦਲਬੀਰ ਸਿੰਘ ਜਹਾਂਗੀਰ ਦੀ ਅਗਵਾਈ ਹੇਠ ਵਰਕਰ ਮਿਲਣੀ ਕੀਤੀ ਗਈ | ਇਸ ਮੌਕੇ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸਾਬਕਾ ਚੇਅਰਮੈਨ ਗੁੁਰਸੇਵਕ ਸਿੰਘ ਸ਼ੇਖ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਹੋਰਨਾਂ ਵਿਧਾਇਕਾਂ ਵਲੋਂ ਕੀਤੇ ਗਏ ਭਿ੍ਸ਼ਟਾਚਾਰ ਦੀਆਂ ਪੋਲਾਂ ਖੁੱਲ੍ਹ ਰਹੀਆਂ ਰਹੀਆਂ ਹਨ, ਇਸ ਤੋਂ ਇਹ ਗੱਲ ਸਾਬਿਤ ਹੋ ਰਹੀ ਹੈ ਕਿ ਸਰਕਾਰ ਪੂਰੀ ਤਰ੍ਹਾਂ ਭਿ੍ਸ਼ਟਾਚਾਰ ਵਿਚ ਡੁੱਬੀ ਹੋਈ ਹੈ | ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ | ਇਥੋਂ ਤੱਕ ਕਿ ਪੰਜਾਬ ਦੀਆਂ ਬੀਬੀਆਂ ਨਾਲ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਵੀ ਕਾਗਜ਼ਾਂ ਤੱਕ ਸੀਮਿਤ ਰਹਿ ਗਿਆ ਹੈ ਅਤੇ ਹੁਣ ਸਰਕਾਰ ਸੱਤਾ ਤੋਂ ਬਾਹਰ ਹੋਣ ਜਾ ਰਹੀ ਹੈ ਤਾਂ ਭਗਵੰਤ ਮਾਨ ਔਰਤਾਂ ਨੂੰ ਇਕ ਹਜ਼ਾਰ ਰੁਪਏ ਦੇਣ ਦੀ ਗੱਲ ਕਰ ਰਿਹਾ ਹੈ | ਪੰਜਾਬ ਦੇ ਲੋਕ 2027 ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ, ਤਾਂ ਜੋ ਉਨ੍ਹਾਂ ਨੂੰ ਬਣਦੀਆਂ ਸਹੂਲਤਾਂ ਮਿਲ ਸਕਣ | ਇਸ ਮੌਕੇ ਦਲਜੀਤ ਸਿੰਘ, ਗੁਰਦੇਵ ਸਿੰਘ ਮੈਂਬਰ, ਜਗਤਾਰ ਸਿੰਘ ਮੈਂਬਰ, ਮੱਖਣ ਸਿੰਘ, ਇੰਦਰ ਸਿੰਘ, ਦਿਲਬਾਗ ਸਿੰਘ, ਹੀਰਾ ਲਾਲ, ਸੁੱਚਾ ਸਿੰਘ, ਇਕਬਾਲ ਸਿੰਘ, ਅੰਗਰੇਜ ਸਿੰਘ, ਰਘਬੀਰ ਸਿੰਘ, ਗੁਰਪ੍ਰੀਤ ਸਿੰਘ, ਸੁਰਿੰਦਰਪਾਲ ਸਿੰਘ, ਸੁਖਦੇਵ ਸਿੰਘ ਅਤੇ ਹੋਰ ਅਨੇਕਾਂ ਅਕਾਲੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਬੀ. ਐੱਸ. ਸੀ. ਨਰਸਿੰਗ ਫਾਈਨਲ ਸਮੈਸਟਰ ਦੇ ਨਤੀਜਿਆਂ 'ਚ ਮਾਈ ਭਾਗੋ ਕਾਲਜ ਨੇ ਬਣਾਇਆ ਰਿਕਾਰਡ <br/> ਅਗਲੀ ਖ਼ਬਰ ਸੇਵਾ ਮੁਕਤੀ 'ਤੇ ਲਾਈਨਮੈਨ ਲਖਬੀਰ ਸਿੰਘ ਨੂੰ ਪਿੰਡ ਵਾਸੀਆਂ ਨੇ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।