23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਭਾਸ਼ਾ ਵਿਭਾਗ ਨੇ 'ਗੁਰਮੁਖੀ ਲਿਪੀ, ਚਿੰਤਨ ਤੇ ਪੁਨਰ-ਚਿੰਤਨ' ਵਿਸ਼ੇ 'ਤੇ ਕਰਵਾਇਆ ਦੋ ਰੋਜ਼ਾ ਸਮਾਗਮ <br/>

ਸ੍ਰੀ ਗੁਰੂ ਅੰਗਦ ਦੇਵ ਖਡੂਰ ਸਾਹਿਬ ਕਾਲਜ ਵਿਖੇ ਕਰਵਾਏ ਗਏ ਸੈਮੀਨਾਰ ਦਾ ਦਿ੍ਸ਼ | ਤਸਵੀਰਾਂ: ਕੁਲਾਰ <br/> 30-03-2026
ਖਡੂਰ ਸਾਹਿਬ, 29 ਮਾਰਚ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ ਖਡੂਰ ਸਾਹਿਬ ਵਿਖੇ ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਵਿਚ ਜ਼ਿਲ੍ਹਾ ਭਾਸ਼ਾ ਦਫ਼ਤਰ ਤਰਨ ਤਾਰਨ ਵਲੋਂ ਸ੍ਰੀ ਗੁਰੂ ਅੰਗਦ ਦੇਵ ਕਾਲਜ ਮੈਨੇਜਮੈਂਟ ਕਮੇਟੀ ਖਡੂਰ ਸਾਹਿਬ ਦੇ ਵਿਸ਼ੇਸ਼ ਸਹਿਯੋਗ ਨਾਲ ਦੋ ਰੋਜ਼ਾ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਪਹਿਲੇ ਦਿਨ ਜਗਤਾਰ ਸਿੰਘ ਸੋਖੀ ਅਤੇ ਅਰਸ਼ਦੀਪ ਸਿੰਘ ਸੋਖੀ ਦੀ ਅਗਵਾਈ ਹੇਠ ਪੰਜਾਬੀ ਅੱਖਰਕਾਰੀ ਕਾਰਜਸ਼ਾਲਾ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ, ਜਿਸ ਵਿਚ ਅੱਖਰਾਂ ਦੀ ਬਣਤਰ ਅਤੇ ਬਣਾਵਟ ਬਾਰੇ ਵਿਦਿਆਰਥੀਆਂ ਨੂੰ ਬਰੀਕੀ ਨਾਲ ਨੁਕਤੇ ਦੱਸੇ ਗਏ | ਸਮਾਗਮ ਦੇ ਦੂਜੇ ਦਿਨ ਗੁਰਮੁਖੀ ਲਿਪੀ ਦੇ ਸਰੋਤ, ਵਿਕਾਸ ਅਤੇ ਸਮਕਾਲੀ ਚਿੰਤਨ ਦੇ ਪ੍ਰਸੰਗ ਵਿਚ ਭਾਸ਼ਾ ਵਿਭਾਗ ਪੰਜਾਬ ਦੇ ਨਿਰਦੇਸ਼ਕ ਜਸਵੰਤ ਸਿੰਘ ਜ਼ਫ਼ਰ ਦੀ ਪ੍ਰਧਾਨਗੀ ਹੇਠ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦਾ ਮੁੱਖ ਵਿਸ਼ਾ 'ਗੁਰਮੁਖੀ ਲਿਪੀ, ਚਿੰਤਨ ਤੇ ਪੁਨਰ-ਚਿੰਤਨ' ਸੀ | ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਭਾਸ਼ਾ ਵਿਭਾਗ ਦੀ ਧੁਨੀ ਦੇ ਗਾਇਨ ਨਾਲ ਕੀਤੀ ਗਈ | ਬੀ.ਐੱਡ. ਕਾਲਜ ਦੇ ਪਿ੍ੰਸੀਪਲ ਡਾ. ਸਿਮਰਪ੍ਰੀਤ ਕੌਰ ਨੇ ਆਏ ਹੋਏ ਵਿਦਵਾਨਾਂ ਅਤੇ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਸੈਮੀਨਾਰ ਦੀ ਰੂਪ-ਰੇਖਾ ਸਾਂਝੀ ਕੀਤੀ | ਇਸ ਮੌਕੇ ਸੂਬੇਦਾਰ ਬਾਬਾ ਬਲਬੀਰ ਸਿੰਘ ਨੇ ਵਾਤਾਵਰਨ ਦੇ ਪ੍ਰਦੂਸ਼ਣ ਨੂੰ ਸਮਾਜਿਕ ਜੀਵਨ ਨਾਲ ਜੋੜਦਿਆਂ ਇਕ ਅਰਥਪੂਰਨ ਕਵਿਤਾ ਪੇਸ਼ ਕੀਤੀ ਅਤੇ ਭਾਸ਼ਾ ਦੀ ਵਰਤਮਾਨ ਸਥਿਤੀ 'ਤੇ ਚਿੰਤਾ ਪ੍ਰਗਟਾਈ | ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਸੈਮੀਨਾਰ ਦੇ ਸਰੋਕਾਰਾਂ ਬਾਰੇ ਵਿਸਥਾਰ ਵਿਚ ਚਰਚਾ ਕੀਤੀ ਅਤੇ ਅਧਿਆਪਕਾਂ, ਵਿਦਿਆਰਥੀਆਂ ਨੂੰ ਪਿੰਡਾਂ ਦੀਆਂ ਲਾਇਬ੍ਰੇਰੀਆਂ ਲਈ 'ਪੁਸਤਕ ਦਾਨ ਮਹਾਂ ਦਾਨ ਮੁਹਿੰਮ' ਤਹਿਤ ਪੁਸਤਕਾਂ ਦਾਨ ਕਰਨ ਲਈ ਬੇਨਤੀ ਕੀਤੀ | ਇਸ ਮੌਕੇ ਪ੍ਰਮੁੱਖ ਵਕਤਾ ਤੇ ਪ੍ਰਸਿੱਧ ਭਾਸ਼ਾ ਵਿਗਿਆਨੀ ਡਾ. ਸੁਖਵਿੰਦਰ ਸਿੰਘ ਸੰਘਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ. ਮਨਜਿੰਦਰ ਸਿੰਘ, ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਫੱਤੂ ਢੀਂਗਾ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ, ਜਗਤਾਰ ਸਿੰਘ ਸੋਖੀ, ਭਾਸ਼ਾ ਵਿਭਾਗ ਪੰਜਾਬ ਦੇ ਨਿਰਦੇਸ਼ਕ ਜਸਵੰਤ ਸਿੰਘ ਜ਼ਫ਼ਰ ਨੇ ਸੈਮੀਨਾਰ ਮੌਕੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ | ਮੰਚ ਸੰਚਾਲਨ ਬੇਹੱਦ ਢੁੱਕਵੇ ਅਤੇ ਸਹਿਜ ਰੂਪ ਵਿੱਚ ਡਾ. ਕੰਵਲਜੀਤ ਸਿੰਘ ਵਲੋਂ ਕੀਤਾ ਗਿਆ | ਸਮਾਗਮ ਦੀ ਸਫ਼ਲਤਾ ਵਿਚ ਡਾ. ਅਰਜਿੰਦਰ ਕੌਰ ਨੇ ਬਤੌਰ ਕੋਆਰਡੀਨੇਟਰ ਮਹੱਤਵਪੂਰਨ ਭੂਮਿਕਾ ਨਿਭਾਈ | ਇਸ ਦੋ ਰੋਜ਼ਾ ਸਮਾਗਮ ਵਿਚ ਭਾਸ਼ਾ ਵਿਭਾਗ, ਪੰਜਾਬ ਵਲੋਂ ਪ੍ਰਕਾਸ਼ਿਤ ਪੁਸਤਕਾਂ ਅਤੇ ਜਗਤਾਰ ਸਿੰਘ ਸੋਖੀ ਦੀਆਂ ਕਲਾਤਮਿਕ ਕਿਰਤਾਂ ਦੀਆਂ ਪ੍ਰਦਰਸ਼ਨੀਆਂ ਵੀ ਖਿੱਚ ਦਾ ਕੇਂਦਰ ਰਹੀਆਂ | ਇਸ ਮੌਕੇ ਪਿ੍ੰਸੀਪਲ ਡਾ. ਬਲਵੰਤ ਸਿੰਘ ਸੰਧੂ, ਡਾ. ਬਲਬੀਰ ਕੌਰ ਪੰਧੇਰ, ਚੇਤਨ ਕੁਮਾਰ, ਵਿਨੋਦ ਕੁਮਾਰ, ਮਾ. ਬਲਦੇਵ ਸਿੰਘ ਖੁੱਲਰ, ਹੋਰ ਪਤਵੰਤੇ ਸੱਜਣ, ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਅਰਜਨ ਦੇਵ ਜੀ ਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ 31 ਨੂੰ-ਪੱਡਾ <br/> ਅਗਲੀ ਖ਼ਬਰ ਬੀ. ਐੱਸ. ਸੀ. ਨਰਸਿੰਗ ਫਾਈਨਲ ਸਮੈਸਟਰ ਦੇ ਨਤੀਜਿਆਂ 'ਚ ਮਾਈ ਭਾਗੋ ਕਾਲਜ ਨੇ ਬਣਾਇਆ ਰਿਕਾਰਡ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।