23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-03-2026

ਬ੍ਰਹਮਪੁਰਾ ਵਲੋਂ ਪਿੰਡ ਭੈਣੀ ਸਿੱਧਵਾਂ ਵਿਚ ਵਰਕਰ ਮਿਲਣੀ ਅਕਾਲੀ ਵਰਕਰਾਂ ਨੂੰ ਇਕਜੁੱਟ ਹੋ ਕੇ ਜਿੱਤ ਯਕੀਨੀ ਬਣਾਉਣ ਦਾ ਸੱਦਾ <br/>

ਅਜੀਤ ਡੈਸਕ 30-03-2026
ਤਰਨ ਤਾਰਨ, 29 ਮਾਰਚ (ਹਰਿੰਦਰ ਸਿੰਘ)-ਖਡੂਰ ਸਾਹਿਬ ਦੇ ਪਿੰਡਾਂ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਗਤੀਵਿਧੀਆਂ ਨੂੰ ਤੇਜ਼ ਕਰਦੇ ਹੋਏ ਅਕਾਲੀ ਵਰਕਰ ਮਿਲਣੀਆਂ ਦਾ ਸਿਲਸਿਲਾ ਜਾਰੀ ਹੈ | ਇਸ ਲੜੀ ਤਹਿਤ ਪਿੰਡ ਭੈਣੀ ਸਿੱਧਵਾਂ ਤੋਂ ਕੰਵਲਜੀਤ ਸਿੰਘ ਦੇ ਗ੍ਰਹਿ ਵਿਖੇ ਇਕ ਵਿਸ਼ੇਸ਼ ਵਰਕਰ ਮੀਟਿੰਗ ਕੀਤੀ ਗਈ | ਇਹ ਮੀਟਿੰਗ ਜ਼ੋਨ ਇੰਚਾਰਜ ਅਤੇ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਲਬੀਰ ਸਿੰਘ ਜਹਾਂਗੀਰ ਵਲੋਂ ਕਰਵਾਈ ਗਈ, ਜਿਸ ਵਿਚ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਸ਼ਿਰਕਤ ਕਰ ਵਰਕਰਾਂ ਨੂੰ ਸੰਬੋਧਨ ਕੀਤਾ | ਆਪਣੇ ਸੰਬੋਧਨ ਦੌਰਾਨ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਹੈ | ਉਨ੍ਹਾਂ ਨੇ ਸਵ. ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਲਕਾ ਖਡੂਰ ਸਾਹਿਬ ਵਿਚ ਬਿਨਾਂ ਕਿਸੇ ਸਵਾਰਥ ਤੋਂ ਲੋਕਾਂ ਦੀ ਸੇਵਾ ਕੀਤੀ ਅਤੇ ਹਮੇਸ਼ਾਂ ਜਨਤਾ ਦੇ ਨਾਲ ਖੜ੍ਹੇ ਰਹੇ | ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਜੇਕਰ ਹਲਕੇ ਵਿਚ ਫਿਰ ਤੋਂ ਤਰੱਕੀ ਅਤੇ ਲੋਕ-ਹਿਤੈਸ਼ੀ ਨੀਤੀਆਂ ਨੂੰ ਲਾਗੂ ਕਰਵਾਉਣਾ ਹੈ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਬਹੁਮਤ ਨਾਲ ਜਿਤਾਉਣਾ ਲਾਜ਼ਮੀ ਹੈ | ਇਸ ਮੌਕੇ ਦਲਬੀਰ ਸਿੰਘ ਜਹਾਂਗੀਰ ਅਤੇ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਨੇ ਵੀ ਆਪਣੇ ਸੰਬੋਧਨ ਵਿਚ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਅਕਾਲੀ ਵਰਕਰ ਇਕਜੁੱਟ ਹੋ ਕੇ ਪਿੰਡ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਜਿੱਤ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨ | ਇਸ ਮੌਕੇ ਸੁੱਚਾ ਸਿੰਘ ਸਾਬਕਾ ਸਰਪੰਚ ਤੇ ਕੰਵਲਜੀਤ ਸਿੰਘ ਨੇ ਕਿਹਾ ਕਿ ਰਣਜੀਤ ਸਿੰਘ ਬ੍ਰਹਮਪੁਰਾ ਨੇ ਹਲਕਾ ਖਡੂਰ ਸਾਹਿਬ ਲਈ ਬਹੁਤ ਕੰਮ ਕੀਤੇ ਹਨ, ਜਿਸ ਤੋਂ ਬਾਅਦ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਉਹ ਆਉਣ ਵਾਲੀਆ ਵਿਧਾਨ ਸਭਾ ਚੋਣਾਂ ਵਿਚ ਪਿੰਡ ਭੈਣੀ ਸਿੱਧਵਾਂ ਤੋਂ ਭਾਰੀ ਵੋਟ ਨਾਲ ਜਿੱਤ ਪ੍ਰਾਪਤ ਕਰਵਾਉਣਗੇ | ਇਸ ਦੌਰਾਨ ਸ਼ਿਵਦੇਵ ਸਿੰਘ, ਅਭੀਜੀਤ ਸਿੰਘ, ਕਾਬਲਜੀਤ ਸਿੰਘ, ਬਲਦੇਵ ਸਿੰਘ, ਬਲਜਿੰਦਰ ਸਿੰਘ, ਜਗਦੇਵ ਸਿੰਘ, ਸਰਬਜੀਤ ਸਿੰਘ ਆਦਿ ਅਕਾਲੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਗੱਲਾ ਆੜ੍ਹਤੀ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ <br/> ਅਗਲੀ ਖ਼ਬਰ ਗੁਰਦੁਆਰਾ ਲਕੀਰ ਸਾਹਿਬ ਤਰਨ ਤਾਰਨ ਵਿਖੇ ਚੌਪਹਿਰਾ ਸਮਾਗਮਾਂ ਦੌਰਾਨ ਭਾਰੀ ਗਿਣਤੀ ਵਿਚ ਸੰਗਤਾਂ ਨੇ ਭਰੀ ਹਾਜ਼ਰੀ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।