14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀਆਂ ਨੇ ਬੰਨਿ੍ਹਆ ਰੰਗ <br/> 6 ਦਿਨਾ ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ ਅਮਿੱਟ ਯਾਦਾਂ ਬਿਖੇਰਦਾ ਸਮਾਪਤ <br/>

ਅਜੀਤ ਡੈਸਕ 31-03-2026
ਤਰਨ ਤਾਰਨ, 30 ਮਾਰਚ (ਹਰਿੰਦਰ ਸਿੰਘ)-ਗ੍ਰਹਿ ਮੰਤਰਾਲੇ ਅਤੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੀ ਸਾਂਝੀ ਪਹਿਲਕਦਮੀ ਸਦਕਾ ਮੇਰਾ ਯੁਵਾ ਭਾਰਤ ਦੁਆਰਾ ਯੂਥ ਹੋਸਟਲ ਤਰਨ ਤਾਰਨ ਵਿਖੇ ਕਰਵਾਇਆ 6 ਦਿਨਾਂ ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ ਅਮਿੱਟ ਯਾਦਾਂ ਬਿਖੇਰਦਾ ਸਮਾਪਤ ਹੋ ਗਿਆ | ਡਿਪਟੀ ਡਾਇਰੈਕਟਰ ਜਸਲੀਨ ਕੌਰ ਦੀ ਨਿਗਰਾਨੀ ਹੇਠ ਕਰਵਾਏ ਇਸ ਪ੍ਰੋਗਰਾਮ 'ਚ ਕਸ਼ਮੀਰ ਦੇ ਬਾਰਾਮੂਲਾ, ਕੁਪਵਾੜਾ, ਬਡਗਾਮ, ਸ਼੍ਰੀਨਗਰ, ਪੁਲਵਾਮਾ, ਅਨੰਤਨਾਗ ਜ਼ਿਲਿ੍ਹਆਂ ਦੇ 120 ਭਾਗੀਦਾਰਾਂ ਨੇ ਹਿੱਸਾ ਲਿਆ | ਸਮਾਪਨ ਸਮਾਰੋਹ ਵਿਚ ਡੀ.ਐਸ.ਪੀ. ਕਮਲਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਦਕਿ ਐਸ.ਐਚ.ਓ. ਨਵਦੀਪ ਸਿੰਘ ਗੈਸਟ ਆਫ਼ ਆਨਰ ਵਜੋਂ ਹਾਜ਼ਰ ਰਹੇ | ਪ੍ਰੋਗਰਾਮ ਦੀ ਸ਼ੁਰੂਆਤ ਅਕਾਉਂਟਸ ਅਤੇ ਪ੍ਰੋਗਰਾਮ ਸੁਪਰਵਾਈਜ਼ਰ ਸਾਧੂ ਰਾਮ ਸਲਗੋਤਰਾ ਵਲੋਂ ਮਹਿਮਾਨਾਂ ਦੇ ਸਵਾਗਤ ਨਾਲ ਹੋਈ | ਇਸ ਤੋਂ ਬਾਅਦ ਡਿਪਟੀ ਡਾਇਰੈਕਟਰ ਮੈਡਮ ਜਸਲੀਨ ਕੌਰ ਨੇ ਛੇ ਦਿਨਾਂ ਦੇ ਪ੍ਰੋਗਰਾਮ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਇਸ ਦੌਰਾਨ ਹੋਈਆਂ ਗਤੀਵਿਧੀਆਂ ਅਤੇ ਸਿੱਖਣ ਵਾਲੇ ਅਨੁਭਵਾਂ ਬਾਰੇ ਰੌਸ਼ਨੀ ਪਾਈ | ਇਸ ਮੌਕੇ ਭਾਗੀਦਾਰਾਂ ਵਲੋਂ ਰੰਗ-ਰੰਗ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ | ਇਸ ਤੋਂ ਬਾਅਦ ਭਾਗੀਦਾਰਾਂ ਵਲੋਂ ਆਪਣੇ ਤਜ਼ਰਬੇ ਸਾਂਝੇ ਕੀਤੇ ਗਏ, ਜਿਥੇ ਉਨ੍ਹਾਂ ਨੇ ਪੰਜਾਬ ਦੀ ਸੰਸਕਿ੍ਤੀ ਅਤੇ ਵਿਰਾਸਤ ਨੂੰ ਜਾਣਨ ਦੇ ਮੌਕੇ ਲਈ ਧੰਨਵਾਦ ਕੀਤਾ | ਸਮਾਰੋਹ ਦੌਰਾਨ ਭਾਗੀਦਾਰਾਂ ਨੂੰ ਇਨਾਮ ਅਤੇ ਸਰਟੀਫਿਕੇਟ ਵੀ ਵੰਡੇ ਗਏ | ਆਪਣੇ ਸੰਬੋਧਨ ਵਿਚ ਡੀ.ਐਸ.ਪੀ. ਕਮਲਜੀਤ ਸਿੰਘ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਨੌਜਵਾਨਾਂ ਨੂੰ ਦੇਸ਼ ਦੀ ਏਕਤਾ, ਅਨੁਸ਼ਾਸਨ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ | ਐਸ.ਐਚ.ਓ. ਨਵਦੀਪ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ | ਅੰਤ ਵਿਚ ਮੈਡਮ ਜਸਲੀਨ ਕੌਰ ਵਲੋਂ ਵੋਟ ਆਫ਼ ਥੈਂਕਸ ਪੇਸ਼ ਕੀਤਾ ਗਿਆ, ਜਿਸ ਵਿਚ ਉਨ੍ਹਾਂ ਨੇ ਸਾਰੇ ਮਹਿਮਾਨਾਂ, ਭਾਗੀਦਾਰਾਂ ਅਤੇ ਸਹਿਯੋਗੀ ਸਟਾਫ਼ ਦਾ ਧੰਨਵਾਦ ਕੀਤਾ | ਇਹ ਪ੍ਰੋਗਰਾਮ ਨੌਜਵਾਨਾਂ ਵਿਚ ਸੱਭਿਆਚਾਰਕ ਅਦਾਨ-ਪ੍ਰਦਾਨ, ਆਪਸੀ ਸਮਝ ਅਤੇ ਰਾਸ਼ਟਰੀ ਏਕਤਾ ਨੂੰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਹੋਇਆ |

ਪਿਛਲੀ ਖ਼ਬਰ 6 ਦਿਨਾ ਕਸ਼ਮੀਰੀ ਯੂਥ ਐਕਸਚੇਂਜ ਪ੍ਰੋਗਰਾਮ ਅਮਿੱਟ ਯਾਦਾਂ ਬਿਖੇਰਦਾ ਸਮਾਪਤ <br/> ਅਗਲੀ ਖ਼ਬਰ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ, ਇਕ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।