14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਆਮ ਆਦਮੀ ਪਾਰਟੀ ਨੇ ਚਾਰ ਸਾਲਾਂ ਵਿਚ ਵਿਕਾਸ ਨਹੀਂ ਕਰਵਾਇਆ-ਹਰਮਿੰਦਰ ਸਿੰਘ ਗਿੱਲ <br/> ਪਿੰਡ ਪਿ੍ੰਗੜੀ ਤੋਂ ਮੌਜੂਦਾ ਸਰਪੰਚ ਜਤਿੰਦਰ ਸਿੰਘ ਰਾਜੂ 40 ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ <br/>

ਅਜੀਤ ਡੈਸਕ 31-03-2026
ਪੱਟੀਸ਼ 30 ਮਾਰਚ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਹਲਕੇ ਵਿਚ ਵੱਡਾ ਰਾਜਨੀਤਕ ਫੇਰਬਦਲ ਹੋਇਆ, ਜਦੋਂ ਪਿੰਡ ਪਿ੍ੰਗੜੀ ਤੋਂ ਮੌਜੂਦਾ ਸਰਪੰਚ ਜਤਿੰਦਰ ਸਿੰਘ ਰਾਜੂ 40 ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਹੋਏ ਸਮਾਰੋਹ ਵਿਚ ਬੋਲਦਿਆਂ ਜ਼ਿਲ੍ਹਾ ਤਰਨ ਤਾਰਨ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਨੇ ਬੋਲਦਿਆਂ ਕਿਹਾ ਕਿ ਪੱਟੀ ਹਲਕੇ ਵਿਚ ਚਾਰ ਵਾਰ ਬਣੀ ਅਕਾਲੀ ਸਰਕਾਰ ਅਤੇ ਹੁਣ ਵਾਲੀ ਆਮ ਆਦਮੀ ਪਾਰਟੀ ਸਰਕਾਰ ਨਾਲੋਂ ਕਾਂਗਰਸ ਸਰਕਾਰ ਸਮੇਂ ਹਜ਼ਾਰ ਗੁਣਾ ਵੱਧ ਵਿਕਾਸ ਹੋਇਆ | ਆਮ ਆਦਮੀ ਪਾਰਟੀ ਵਿਚ ਵਿਧਾਇਕਾਂ ਅਤੇ ਮੰਤਰੀਆਂ ਵਲੋਂ ਲੋਕਾਂ ਦੀ ਲੁੱਟ ਅਤੇ ਕੁੱਟ ਹੀ ਕੀਤੀ ਗਈ ਹੈ ਤੇ ਵਿਕਾਸ ਦੇ ਨਾਂਅ 'ਤੇ ਕੋਈ ਕੰਮ ਵੀ ਨਹੀਂ ਹੋਇਆ | ਕਾਂਗਰਸ ਪਾਰਟੀ ਦੇ 2017 ਤੋਂ 2022 ਵਿਚ ਹੋਏ ਕੰਮਾਂ ਨੂੰ ਵੇਖਦਿਆਂ ਹੋਇਆਂ ਹੀ ਸਰਕਾਰ ਦੇ ਸਮਾਂ ਰਹਿੰਦਿਆਂ ਹੀ ਮੌਜੂਦਾ ਸਰਪੰਚ ਆਮ ਆਦਮੀ ਪਾਰਟੀ ਛੱਡ ਰਹੇ ਹਨ | 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ 'ਤੇ ਇਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਜ਼ਰੂਰ ਦਿੱਤਾ ਜਾਵੇਗਾ | ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਹਰਜਿੰਦਰ ਸਿੰਘ, ਬਲਵੀਰ ਸਿੰਘ, ਗੁਲਜਾਰ ਸਿੰਘ ਪ੍ਰਧਾਨ, ਸੁੱਖਾ ਸਿੰਘ, ਸਰਬਜੀਤ ਸਿੰਘ, ਗੁਰਬੀਰ ਸਿੰਘ, ਲਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ, ਮੇਜਰ ਸਿੰਘ ਪ੍ਰਧਾਨ, ਦਿਲਬਾਗ ਸਿੰਘ, ਬਲਦੇਵ ਸਿੰਘ, ਕਮਲਜੀਤ ਸਿੰਘ, ਰਾਣਾ ਸਿੰਘ, ਸਤਨਾਮ ਸਿੰਘ, ਜਗਰੂਪ ਸਿੰਘ, ਸੋਨਾ ਸਿੰਘ, ਪੰਮਾ ਸਿੰਘ, ਗੋਰਾ ਸਿੰਘ, ਜੋਤਾ ਸਿੰਘ, ਹਰਜਿੰਦਰ ਸਿੰਘ, ਬਾਬਾ ਅਵਤਾਰ ਸਿੰਘ, ਸ਼ਿੰਦਾ ਸਿੰਘ, ਗੁਰਜੀਤ ਸਿੰਘ, ਭੁੱਲਰ ਸਿੰਘ, ਗੁਰਵਿੰਦਰ ਸਿੰਘ, ਜਰਮਨ ਸਿੰਘ, ਬਾਬਾ ਗੁਰਪ੍ਰੀਤ ਸਿੰਘ, ਜਗੀਰ ਸਿੰਘ, ਬਾਲ ਮਸੀਹ, ਨਛੱਤਰ ਸਿੰਘ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ, ਭਿੰਦਰ ਸਿੰਘ, ਬਾਬਾ ਤਰਸੇਮ ਸਿੰਘ, ਅਰਸ਼ਦੀਪ ਸਿੰਘ, ਪ੍ਰੇਮ ਸਿੰਘ, ਜਸਪ੍ਰੀਤ ਸਿੰਘ, ਪ੍ਰਭਦੀਪ ਸਿੰਘ ਆਦਿ ਦੇ ਨਾਂਅ ਵਰਣਨਯੋਗ ਹਨ | ਇਸ ਮੌਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਸਾਰੇ ਪਰਿਵਾਰਾਂ ਦਾ ਹਾਰਦਿਕ ਸਵਾਗਤ ਕੀਤਾ ਗਿਆ |

ਪਿਛਲੀ ਖ਼ਬਰ ਪਿੰਡ ਪਿ੍ੰਗੜੀ ਤੋਂ ਮੌਜੂਦਾ ਸਰਪੰਚ ਜਤਿੰਦਰ ਸਿੰਘ ਰਾਜੂ 40 ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ <br/> ਅਗਲੀ ਖ਼ਬਰ ਸ੍ਰੀ ਰਾਮ ਗਲੋਬਲ ਵਰਗੇ ਮਹਾਨ ਸਕੂਲਾਂ ਨੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ- ਡਿਪਟੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।