14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਦਾ ਨਾਨ-ਬੋਰਡ ਜਮਾਤਾਂ ਦਾ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 31-03-2026
ਫਤਿਆਬਾਦ, 30 ਮਾਰਚ (ਹਰਵਿੰਦਰ ਸਿੰਘ ਧੂੰਦਾ)-ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਲੋਂ ਨਾਨ-ਬੋਰਡ ਜਮਾਤਾਂ ਦੇ ਸਾਲਾਨਾ ਨਤੀਜਿਆਂ ਦਾ ਐਲਾਨ ਕੀਤਾ ਗਿਆ | ਸਕੂਲ ਦੀ ਬਿਹਤਰੀਨ ਕਾਰਜਪ੍ਰਣਾਲੀ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਸਦਕਾ ਨਰਸਰੀ ਤੋਂ ਲੈ ਕੇ ਗਿਆਰ੍ਹਵੀਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸਾਲਾਨਾ ਪ੍ਰੀਖਿਆਵਾਂ 'ਚੋਂ ਸ਼ਾਨਦਾਰ ਅੰਕ ਹਾਸਿਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਪਿ੍ੰਸੀਪਲ ਮੈਡਮ ਨਵਜੋਤੀ ਨੇ ਕਿਹਾ ਕਿ ਨਰਸਰੀ ਤੋਂ ਲੈ ਕੇ ਗਿਆਰ੍ਹਵੀਂ ਜਮਾਤ ਤੱਕ ਦੇ ਲਗਪਗ ਸਾਰੇ ਵਿਦਿਆਰਥੀ ਉੱਚੇ ਗ੍ਰੇਡਾਂ ਨਾਲ ਪਾਸ ਹੋਏ | ਆਧੁਨਿਕ ਤਕਨੀਕਾਂ ਅਤੇ ਡਿਜੀਟਲ ਮਾਧਿਅਮ ਰਾਹੀਂ ਕਰਵਾਈ ਗਈ ਪੜ੍ਹਾਈ ਸਦਕਾ ਵਿਦਿਆਰਥੀਆਂ ਦੇ ਬੌਧਿਕ ਪੱਧਰ ਵਿਚ ਵੱਡਾ ਉਛਾਲ ਦੇਖਣ ਨੂੰ ਮਿਲਿਆ | ਚੰਗੇ ਅੰਕ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੇ ਇਸ ਸ਼ਾਨਦਾਰ ਸਫਲਤਾ ਦੀ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਇਨ੍ਹਾਂ ਨਤੀਜਿਆਂ ਦਾ ਪੂਰਾ ਸਿਹਰਾ ਸਕੂਲ ਦੇ ਮਿਹਨਤੀ ਅਤੇ ਤਜ਼ਰਬੇਕਾਰ ਸਟਾਫ਼ ਨੂੰ ਜਾਂਦਾ ਹੈ | ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਸਕੂਲ ਦੇ ਅਨੁਸ਼ਾਸਨ ਅਤੇ ਪੜ੍ਹਾਈ ਦੇ ਮਿਆਰ ਦੀ ਸ਼ਲਾਘਾ ਕੀਤੀ ਅਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰਧਾਨ ਸੁਖਵਿੰਦਰ ਕੌਰ, ਡਾਇਰੈਕਟਰ ਤਜਿੰਦਰਮਿਤਿ ਸਿੰਘ, ਸੈਕਟਰੀ ਬਨਵੀਰ ਸਿੰਘ, ਕਮੇਟੀ ਮੈਂਬਰ ਸੰਗੀਤ ਕੌਰ ਅਤੇ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ |

ਪਿਛਲੀ ਖ਼ਬਰ ਬੁਰਜ ਵਲੋਂ ਗੰਡੀਵਿੰਡ ਵਿਖੇ ਅੱਖਾਂ ਦੇ ਮੁਫਤ ਮੈਡੀਕਲ ਕੈਂਪ ਦਾ ਉਦਘਾਟਨ ਅਗਲੀ ਖ਼ਬਰ ਸਕੂਲ ਆਫ ਐਮੀਨੈਂਸ ਤਰਨ ਤਾਰਨ ਵਿਖੇ ਮੈਗਾ ਪੀ.ਟੀ.ਐੱਮ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।