14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਗੋਇੰਦਵਾਲ ਜੇਲ੍ਹ 'ਚ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ

ਅਜੀਤ ਡੈਸਕ 31-03-2026
ਤਰਨ ਤਾਰਨ, 30 ਮਾਰਚ (ਹਰਿੰਦਰ ਸਿੰਘ)-ਅਕਸਰ ਸੁਰਖੀਆਂ 'ਚ ਬਣੀ ਰਹਿਣ ਵਾਲੀ ਕੇਂਦਰੀ ਜੇਲ੍ਹ ਗੋਇੰਦਵਾਲ ਇਕ ਵਾਰ ਫਿਰ ਸੁਰਖੀਆਂ ਵਿਚ ਆ ਗਈ ਹੈ | ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਹੋਣ 'ਤੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਗੋਇੰਦਵਾਲ ਪੁਲਿਸ ਨੇ 2 ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਗੋਇੰਦਵਾਲ ਦੇ ਸਹਾਇਕ ਸੁਪਰਡੈਂਟ ਲਖਵੀਰ ਸਿੰਘ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਕੀਤੀ ਕਿ 22 ਮਾਰਚ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਦਲੇਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਕੱਥੂਨੰਗਲ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ ਇਕ ਟੱਚ ਸਕਰੀਨ ਮੋਬਾਈਲ ਫੋਨ ਸਮੇਤ ਸਿੰਮ ਬਰਾਮਦ ਹੋਈ ਹੈ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਅਕਾਸ਼ਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਕੰਡਾ ਮੁਹੱਲਾ ਭਿੱਖੀਵਿੰਡ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ ਇਕ ਟੱਚ ਸਕਰੀਨ ਮੋਬਾਈਲ ਫੋਨ, 1 ਚਾਰਜਰ ਬਰਾਮਦ ਕੀਤਾ ਗਿਆ ਹੈ | ਥਾਣਾ ਗੋਇੰਦਵਾਲ ਦੀ ਪੁਲਿਸ ਨੇ ਉਕਤ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ, ਕਿ ਇਨ੍ਹਾਂ ਪਾਸ ਜੇਲ੍ਹ ਵਿਚ ਮੋਬਾਈਲ ਫੋਨ ਕਿਸ ਤਰ੍ਹਾਂ ਪਹੁੰਚੇ |
ਪਿਛਲੀ ਖ਼ਬਰ ਕਿਸਾਨਾਂ ਨੇ ਲੈਂਡ ਮਾਰਗੇਜ਼ ਬੈਂਕ ਅੱਗੇ ਧਰਨਾ ਲਗਾ ਕੇ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਬੁਰਜ ਵਲੋਂ ਗੰਡੀਵਿੰਡ ਵਿਖੇ ਅੱਖਾਂ ਦੇ ਮੁਫਤ ਮੈਡੀਕਲ ਕੈਂਪ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।