15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸਿੱਖ ਨਸਲਕੁਸ਼ੀ ਪੀੜਤ ਪਰਿਵਾਰਾਂ ਦੀ ਮੀਟਿੰਗ <br/>

ਅਜੀਤ ਡੈਸਕ 31-03-2026
ਤਰਨ ਤਾਰਨ, 30 ਮਾਰਚ (ਇਕਬਾਲ ਸਿੰਘ ਸੋਢੀ)-1984 ਸਿੱਖ ਨਸ਼ਲਕੁਸ਼ੀ ਪੀੜਤ ਪਰਿਵਾਰਾਂ ਦੀ ਮੀਟਿੰਗ ਸ੍ਰੀ ਗੁਰੂ ਅਰਜਨ ਦੇਵ ਸਰਾਂ ਤਰਨ ਤਾਰਨ ਵਿਖੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਮੰਨਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਵੱਡੀ ਗਿਣਤੀ 'ਚ ਸਿੱਖ ਨਸਲਕੁਸ਼ੀ ਪਰਿਵਾਰਾਂ ਨੇ ਸ਼ਿਰਕਤ ਕੀਤੀ | ਇਸ ਮੌਕੇ ਪੁਹੰਚੇ ਹੋਏ ਪੀੜਤ ਪਰਿਵਾਰਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ ਅਤੇ ਜਲਦ ਹੀ ਜ਼ਿਲ੍ਹਾ ਪ੍ਰਸ਼ਾਸਨ ਪਾਸ ਪਹੁੰਚ ਕਰਨ ਲਈ ਵਿਚਾਰ ਵਿਟਾਂਦਰਾ ਕੀਤਾ ਗਿਆ | ਸਮੂਹ ਸਿੱਖ ਨਸਲਕੁਸ਼ੀ ਪੀੜਤ ਪਰਿਵਾਰਾਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਦਿੱਲੀ ਅਤੇ ਹਰਿਆਣਾ ਸਰਕਾਰ ਦੀ ਤਰਜ 'ਤੇ ਹਰੇਕ ਲਾਲ ਕਾਰਡਧਾਰਕ ਪਰਿਵਾਰਾਂ ਦੇ ਬੱਚਿਆਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ, ਨੌਕਰੀਆਂ ਵਿਚ 10 ਫੀਸਦੀ ਰਾਖਵਾਂਕਰਨ ਦਿੱਤਾ ਜਾਵੇ, ਵਿਧਵਾਵਾਂ ਨੂੰ 10 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾਵੇ, ਜਿਨ੍ਹਾਂ ਪਰਿਵਾਰਾਂ ਦੇ ਲਾਲ ਕਾਰਡ ਬਣੇ ਹਨ ਪ੍ਰੰਤੂ 2 ਲੱਖ ਦੀ ਗ੍ਰਾਂਟ ਜਾਰੀ ਨਹੀਂ ਕੀਤੀ ਗਈ, ਉਸ ਨੂੰ ਤੁਰੰਤ ਜਾਰੀ ਕੀਤਾ ਜਾਵੇ, ਲਾਲ ਕਾਰਡ ਬਣਾਉਣ ਤੋਂ ਵਾਂਝੇ ਪਰਿਵਾਰਾਂ ਨੂੰ ਕਾਰਡ ਬਣਾਉਣ ਦਾ ਇਕ ਮੌਕਾ ਦਿੱਤਾ ਜਾਵੇ | ਮੀਟਿੰਗ ਦੌਰਾਨ ਜਨਰਲ ਸਕੱਤਰ ਮਲਕੀਤ ਸਿੰਘ ਮੱਲ੍ਹੀ, ਕੈਸ਼ੀਅਰ ਉਪਿੰਦਰ ਕੌਰ, ਮੈਂਬਰ ਜਸਵਿੰਦਰ ਸਿੰਘ, ਮੈਂਬਰ ਕਰਮ ਸਿੰਘ, ਅਮਰਜੀਤ ਸਿੰਘ ਬੰਟੀ, ਮਲਵਿੰਦਰ ਸਿੰਘ ਜੌੜਾ, ਭਗਵਾਨ ਸਿੰਘ, ਮੁਖਤਾਰ ਸਿੰਘ, , ਦਰਸ਼ਨ ਸਿੰਘ, ਜਸਪਾਲ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੀੜਤ ਪਰਿਵਾਰ ਮੌਜੂਦ ਸਨ |

ਪਿਛਲੀ ਖ਼ਬਰ ਪਿੰਡ ਬਾਗੜੀਆਂ ਖੁਰਦ ਵਿਖੇ ਅਕਾਲੀ ਦਲ ਦੀ ਮੀਟਿੰਗ <br/> ਅਗਲੀ ਖ਼ਬਰ ਸੈਕਟਰ ਹੈੱਡਕੁਆਟਰ ਬੀ.ਐਸ.ਐਫ ਫਿਰੋਜ਼ਪੁਰ ਵਿਖੇ ਸੇਵਾ ਮੁਕਤ ਬੀ.ਐਸ.ਐਫ ਦੇ ਜਵਾਨਾਂ ਅਤੇ ਵਿਧਵਾਵਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।