15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਪਿੰਡ ਬਾਗੜੀਆਂ ਖੁਰਦ ਵਿਖੇ ਅਕਾਲੀ ਦਲ ਦੀ ਮੀਟਿੰਗ <br/>

ਅਜੀਤ ਡੈਸਕ 31-03-2026
ਤਰਨ ਤਾਰਨ, 30 ਮਾਰਚ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਪਿੰਡ ਬਾਗੜੀਆਂ ਖੁਰਦ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਬਲਵਿੰਦਰ ਸਿੰਘ ਸਾਬਕਾ ਸਰਪੰਚ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਪਹੁੰਚੇ | ਮੀਟਿੰਗ ਦੌਰਾਨ ਪਹੁੰਚੇ ਵਰਕਰਾਂ ਨੂੰ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਸੰਬੋਧਨ ਕਰਦਿਆਂ ਹੋਇਆ 2027 ਦੀਆਂ ਚੋਣਾਂ ਸਬੰਧੀ ਲਾਮਬੰਦ ਕੀਤਾ ਗਿਆ ਅਤੇ ਕਿਹਾ ਕਿ ਆਉਣ ਵਾਲੀ ਸਰਕਾਰ ਅਕਾਲੀ ਦਲ ਦੀ ਪੰਜਾਬ ਵਿਚ ਬਣੇਗੀ ਕਿਉਂਕਿ 'ਆਪ' ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਲੋਕ ਦੁਖੀ ਹੋ ਚੁੱਕੇ ਹਨ ਅਤੇ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਤਿਆਰ ਬਰ ਤਿਆਰ ਬੈਠੇ ਹਨ | ਇਸ ਮੌਕੇ ਬਿਕਰਮਜੀਤ ਸਿੰਘ ਸਾਬਕਾ ਸਰਪੰਚ, ਲਾਹੌਰ ਸਿੰਘ ਮੈਂਬਰ, ਲਖਵਿੰਦਰ ਸਿੰਘ, ਗੁਰਜੀਤ ਸਿੰਘ, ਸਵਿੰਦਰ ਸਿੰਘ, ਪਿਸ਼ੌਰ ਸਿੰਘ, ਗੁਰਵਿੰਦਰ ਸਿੰਘ ਡਾਕਟਰ, ਬਲਦੇਵ ਸਿੰਘ, ਸੁਵਿੰਦਰ ਸਿੰਘ ਅਤੇ ਹੋਰ ਸ਼੍ਰੋਮਣੀ ਅਕਾਲੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਸਾੲੀਂ ਬੁੱਢੇ ਸ਼ਾਹ ਦਾ ਸਾਲਾਨਾ 2 ਦਿਨਾ ਮੇਲਾ ਮਨਾਇਆ ਅਗਲੀ ਖ਼ਬਰ ਸਿੱਖ ਨਸਲਕੁਸ਼ੀ ਪੀੜਤ ਪਰਿਵਾਰਾਂ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।