23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਬੇ-ਮੌਸਮੀ ਬਾਰਿਸ਼ ਨੇ ਕਿਸਾਨਾਂ ਦੇ ਸੂਤੇ ਸਾਹ <br/>

ਮੰਗਲਵਾਰ ਨੂੰ ਦੇਰ ਸ਼ਾਮ ਆਈ ਭਾਈ ਬਾਰਿਸ਼ ਦੌਰਾਨ ਅਸਮਾਨ 'ਚ ਚਮਕਦੀ ਬਿਜਲੀ | ਤਸਵੀਰ:ਲਵਲੀ<br/> 01-04-2026

ਤਰਨ ਤਾਰਨ, 31 ਮਾਰਚ (ਹਰਿੰਦਰ ਸਿੰਘ)-ਮੰਗਲਵਾਰ ਦੀ ਦੇਰ ਸ਼ਾਮ ਨੂੰ ਤੇਜ਼ ਹਵਾਵਾਂ ਵਗਣ ਦੇ ਨਾਲ ਨਾਲ ਹੋਈ ਬੇ-ਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੇ ਸਾਹ ਸੂਤੇ ਪਏ ਹਨ ਕਿਉਂਕਿ ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਕਣਕ ਦੀ ਫਸਲ ਪੱਕਣ ਕਿਨਾਰੇ ਖੜ੍ਹੀ ਹੈ, ਜਿਸ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਣ ਦਾ ਖਦਸਾ ਬਣਿਆ ਹੋਇਆ ਹੈ | ਇੱਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਵਿਚ ਕਈ ਜ਼ਿਲਿ੍ਹਆ 'ਚ ਭਾਰੀ ਬਾਰਿਸ਼ ਪੈਣ ਦੇ ਨਾਲ-ਨਾਲ ਗੜੇਮਾਰੀ ਵੀ ਹੋਈ ਹੈ, ਜਿਸ ਕਾਰਨ ਕਣਕ ਦੀ ਫਸਲ ਦਾ ਨੁਕਸਾਨ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ | ਤਰਨ ਤਾਰਨ ਜ਼ਿਲ੍ਹੇ ਵਿਚ ਪਈ ਬਾਰਿਸ਼ ਦੇ ਨਾਲ-ਨਾਲ ਚੱਲੀਆਂ ਤੇਜ਼ ਹਵਾਵਾਂ ਕਾਰਨ ਲੋਕਾਂ ਨੂੰ ਜਿੱਥੇ ਗਰਮੀ ਤੋਂ ਕੁਝ ਰਾਹਤ ਮਿਲੀ ਪਰ ਉਥੇ ਕਿਸਾਨਾਂ ਦੇ ਚਿਹਰਿਆਂ ਦੇ ਮਾਯੂਸੀ ਛਾਈ ਹੋਈ ਸੀ ਕਿ ਜੇਕਰ ਬਾਰਿਸ਼ ਜਿਆਦਾਤਰ ਹੁੰਦੀ ਰਹੀ ਤਾਂ ਇਹ ਕਣਕ ਦੀ ਫਸਲ ਨੂੰ ਵੱਡਾ ਨੁਕਸਾਨ ਪਹੁੰਚਾਵੇਗੀ, ਜਿਸ ਨਾਲ ਕਿਸਾਨਾਂ ਦੇ ਸਾਹ ਸੂਤੇ ਹੋਏ ਸਨ | ਅਸਮਾਨ ਵਿਚ ਦੇਰ ਰਾਤ ਤੱਕ ਬਿਜਲੀ ਕੜਕਦੀ ਰਹੀ ਅਤੇ ਬਾਰਿਸ਼ ਹੁੰਦੀ ਰਹੀ, ਜਿਸ ਕਾਰਨ ਦੁਕਾਨਦਾਰਾਂ ਵਲੋਂ ਦੇਰ ਸ਼ਾਮ ਬਾਰਿਸ਼ ਸ਼ੁਰੂ ਹੁੰਦਿਆਂ ਹੀ ਆਪਣੀਆਂ ਦੁਕਾਨਾਂ ਬੰਦ ਕਰਕੇ ਘਰ ਚਲੇ ਗਏ | ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਹਿਲਾਂ ਹੀ ਜਿਥੇ ਕਿਸਾਨ ਆਰਥਿਕ ਤੰਗੀ ਵਿਚੋਂ ਗੁਜਰ ਰਹੇ ਹਨ, ਉਥੇ ਆਮ ਵਰਗ ਦੇ ਲੋਕ ਵੀ ਪ੍ਰੇਸ਼ਾਨ ਹਨ ਕਿਉਂਕਿ ਪਹਿਲਾਂ ਹੀ ਮਹਿੰਗਾਈ ਦੀ ਚੱਕੀ ਵਿਚ ਪਿਸ ਰਹੇ ਹਨ ਅਤੇ ਗੈਸ ਸਿਲੰਡਰ ਨਾ ਮਿਲਣ ਕਾਰਨ ਲੱਕੜਾਂ ਅਤੇ ਪਾਥੀਆਂ ਬਾਲ ਕੇ ਆਪਣਾ ਗੁਜਾਰਾ ਕਰ ਰਹੇ ਹਨ ਪ੍ਰੰਤੂ ਬਾਰਿਸ਼ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਿਚ ਹੋਰ ਵਾਧਾ ਕਰ ਦਿੱਤਾ ਹੈ | ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਬੁਲਾਰੇ ਅੰਮਿ੍ਤਪਾਲ ਸਿੰਘ ਜੌੜਾ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਹੋਰਨਾਂ ਦੱਸਿਆ ਕਿ ਕਿਸਾਨਾਂ ਦੀ ਕਣਕ ਦੀ ਫਸਲ ਪੱਕਣ ਕਿਨਾਰੇ ਖੜ੍ਹੀ ਹੋਈ ਹੈ ਪਰ ਮੌਸਮ ਵਿਚ ਆਈ ਅਚਾਨਕ ਤਬਦੀਲੀ ਕਾਰਨ ਹੋ ਰਹੀ ਬੇ-ਮੌਸਮੀ ਬਾਰਿਸ਼ ਕਾਰਨ ਪੰਜਾਬ ਦੇ ਕਈ ਜ਼ਿਲਿ੍ਹਆ ਵਿਚ ਤੇਜ਼ ਬਾਰਿਸ਼ ਦੇ ਨਾਲ-ਨਾਲ ਗੜੇਮਾਰੀ ਹੋਈ ਹੈ, ਜਿਸ ਕਾਰਨ ਕਿਸਾਨਾਂ ਦੀ ਫਸਲ ਨੂੰ ਵੱਡਾ ਨੁਕਸਾਨ ਪਹੁੰਚਾ ਹੈ ਅਤੇ ਅਗਰ ਬਾਰਿਸ਼ ਇਸੇ ਤਰ੍ਹਾਂ ਲਗਾਤਾਰ ਹੁੰਦੀ ਰਹੀ ਤਾਂ ਪੱਕਣ ਕਿਨਾਰੇ ਖ਼ੜੀ ਕਿਸਾਨਾਂ ਦੀ ਫਸਲ ਪੂਰੀ ਤਰ੍ਹਾਂ ਖ਼ਰਾਬ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਕਿਸਾਨਾਂ ਪਹਿਲਾਂ ਹੀ ਆਰਥਿਕ ਸੰਕਟ ਵਿਚੋਂ ਗੁਜਰ ਰਹੇ ਹਨ ਅਤੇ ਅਗਰ ਬਾਰਿਸ਼ ਹੋਈ ਤਾਂ ਕਿਸਾਨਾਂ ਉਪਰ ਵੱਡਾ ਆਰਥਿਕ ਸੰਕਟ ਖੜਾ ਹੋ ਜਾਵੇਗਾ | ਦੂਸਰੇ ਪਾਸੇ ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ ਆਉਣ ਵਾਲੇ ਸਮੇਂ ਦੌਰਾਨ ਤੇਜ ਬਾਰਿਸ਼ ਅਤੇ ਗੜ੍ਹੇਮਾਰੀ ਹੋਣ ਦੀ ਸੰਭਾਵਨਾ ਜਿਤਾਈ ਜਾ ਰਹੀ ਹੈ, ਜਿਸ ਕਾਰਨ ਕਿਸਾਨਾਂ ਦੇ ਸੂਹ ਸੂਤੇ ਪਏ ਹਨ | ਇਸ ਤੋਂ ਇਲਾਵਾ ਜਿਨ੍ਹਾਂ ਗਰੀਬ ਲੋਕਾਂ ਦੇ ਘਰਾਂ ਦੇ ਕੋਠੇ ਕੱਚੇ ਹਨ, ਉਹ ਵੀ ਪ੍ਰੇਸ਼ਾਨ ਸਨ ਅਤੇ ਬਾਜ਼ਾਰਾਂ ਵਿਚੋਂ ਤਰਪਾਲਾਂ ਦੀ ਖ੍ਰੀਦ ਕਰ ਰਹੇ ਸਨ ਕਿ ਅਗਰ ਬਾਰਿਸ਼ ਦੇਰ ਰਾਤ ਤੱਕ ਹੋਈ ਤਾਂ ਉਨ੍ਹਾਂ ਦੇ ਕੱਚੇ ਕੱਠੇ ਚੌਣ ਲੱਗ ਪੈਣਗੇ |

ਪਿਛਲੀ ਖ਼ਬਰ ਸਰਹੱਦੀ ਪਿੰਡ ਡਲ ਤੋਂ 1 ਕਿੱਲੋ 10 ਗ੍ਰਾਮ ਹੈਰੋਇਨ ਅਤੇ ਡਰੋਨ ਬਰਾਮਦ <br/> ਅਗਲੀ ਖ਼ਬਰ ਸਰਕਾਰ ਵਲੋਂ ਮੰਗਾਂ ਨਾ ਮੰਨਣ ਕਾਰਨ ਅੱਜ ਤੋਂ ਦਾਣਾ ਮੰਡੀ ਦਿਆਲਪੁਰਾ ਰਹੇਗੀ ਅਣਮਿੱਥੇ ਸਮੇਂ ਲਈ ਬੰਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।