23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸਰਹੱਦੀ ਪਿੰਡ ਡਲ ਤੋਂ 1 ਕਿੱਲੋ 10 ਗ੍ਰਾਮ ਹੈਰੋਇਨ ਅਤੇ ਡਰੋਨ ਬਰਾਮਦ <br/>

ਅਜੀਤ ਡੈਸਕ 01-04-2026

ਖਾਲੜਾ, 31 ਮਾਰਚ (ਜੱਜਪਾਲ ਸਿੰਘ ਜੱਜ)-ਥਾਣਾ ਖਾਲੜਾ ਅਧੀਨ ਆਉਂਦੇ ਸਰਹੱਦੀ ਪਿੰਡ ਡੱਲ ਤੋਂ ਪੰਜਾਬ ਪੁਲਿਸ ਅਤੇ ਬੀ.ਐੱਸ.ਐੱਫ ਦੇ ਸਾਂਝੇ ਆਪਰੇਸ਼ਨ ਦੌਰਾਨ ਇਕ ਪਾਕਿਸਤਾਨੀ ਡਰੋਨ ਅਤੇ ਇਕ ਕਿੱਲੋ 10 ਗ੍ਰਾਮ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ | ਐੱਸ.ਐੱਚ.ਓ. ਖਾਲੜਾ ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਹੱਦੀ ਪਿੰਡ ਡੱਲ ਦੇ ਸ਼ਮਸ਼ਾਨਘਾਟ ਲੋਕਾਂ ਨੇ ਇਕ ਸ਼ੱਕੀ ਡਰੋਨ ਨੂੰ ਘੁੰਮਦਾ ਦੇਖਿਆ, ਜੋ ਕੁਝ ਸਮੇਂ ਬਾਅਦ ਅਚਾਨਕ ਜ਼ਮੀਨ 'ਤੇ ਡਿੱਗ ਪਿਆ | ਪਿੰਡ ਵਾਸੀਆਂ ਵਲੋਂ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ | ਸੂਚਨਾ ਮਿਲਦੇ ਹੀ ਥਾਣਾ ਖਾਲੜਾ ਦੀ ਪੁਲਿਸ ਅਤੇ ਬੀ.ਐੱਸ.ਐੱਫ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਇਲਾਕੇ ਨੂੰ ਸੀਲ ਕਰਕੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ | ਤਲਾਸ਼ੀ ਦੌਰਾਨ ਡਰੋਨ ਦੇ ਨੇੜੇ ਤੋਂ ਵੱਡੀ ਮਾਤਰਾ ਵਿਚ ਹੈਰੋਇਨ ਬਰਾਮਦ ਹੋਈ | ਮੁੱਢਲੀ ਜਾਂਚ 'ਚ ਇਹ ਸੰਕੇਤ ਮਿਲ ਰਹੇ ਹਨ ਕਿ ਡਰੋਨ ਸਰਹੱਦ ਪਕਿਸਤਾਨ ਪਾਰ ਤੋਂ ਭੇਜਿਆ ਗਿਆ ਸੀ, ਜਿਸ ਰਾਹੀਂ ਨਸ਼ੇ ਦੀ ਖੇਪ ਭਾਰਤ ਵਿੱਚ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ | ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਡਰੋਨ ਅਤੇ ਹੈਰੋਇਨ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ | ਇਸ ਮੌਕੇ ਸਬ ਇੰਸਪੈਕਟਰ ਗੁਰਸਾਹਿਬ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਵਲੋਂ ਮਿਲੀ ਸੂਚਨਾ 'ਤੇ ਫੌਰੀ ਕਾਰਵਾਈ ਕੀਤੀ ਗਈ, ਜਿਸ ਨਾਲ ਇਹ ਵੱਡੀ ਤਸਕਰੀ ਰੋਕੀ ਗਈ ਹੈ | ਇਸ ਸਬੰਧੀ ਥਾਣਾ ਖਾਲੜਾ ਵਲੋਂ ਵੱਖ-ਵੱਖ ਧਰਾਵਾਂ ਦੀ ਮੁਕੱਦਮਾ ਦਰਜ ਕਰਕੇ ਅਗਲੇ ਦੀ ਕਾਰਵਾਈ ਆਰੰਭ ਦਿੱਤੀ ਗਈ ਹੈ |

ਪਿਛਲੀ ਖ਼ਬਰ 2 ਕਿੱਲੋ 32 ਗ੍ਰਾਮ ਹੈਰੋਇਨ, 191 ਗ੍ਰਾਮ ਆਈਸ, 3 ਮੋਬਾਈਲ ਫੋਨ ਸਮੇਤ 5 ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਬੇ-ਮੌਸਮੀ ਬਾਰਿਸ਼ ਨੇ ਕਿਸਾਨਾਂ ਦੇ ਸੂਤੇ ਸਾਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।