ਝਬਾਲ, 31 ਮਾਰਚ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਪਿੰਡ ਮੰਨਣ ਤੋਂ ਐਕਟਿਵਾ 'ਤੇ ਸਵਾਰ ਹੋ ਕੇ ਝਬਾਲ ਵਿਖੇ ਸਿਲੰਡਰ ਲੈਣ ਜਾ ਰਹੇ ਵਿਅਕਤੀ ਨੂੰ ਥਾਰ ਗੱਡੀ ਵਲੋਂ ਟੱਕਰ ਮਾਰਨ ਕਾਰਨ ਐਕਟਿਵਾ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਕਾਰਜ ਸਿੰਘ ਫੌਜੀ (60 ਸਾਲ) ਪੁੱਤਰ ਸੁਰਜੀਤ ਸਿੰਘ ਵਾਸੀ ਮੰਨਣ ਆਪਣੀ ਐਕਟਿਵਾ 'ਤੇ ਸਵਾਰ ਹੋ ਕੇ ਝਬਾਲ ਤੋਂ ਸਿਲੰਡਰ ਲੈਣ ਜਾ ਰਿਹਾ ਸੀ | ਜਦੋਂ ਉਹ ਮੰਨਣ ਟੋਲ ਪਲਾਜ਼ਾ ਦੇ ਕੋਲ ਪੁੱਜਾ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਥਾਰ ਗੱਡੀ ਨੰਬਰ ਸੀ.ਐੱਚ 01 ਸੀ.ਸੀ. 1014 ਨੇ ਟੱਕਰ ਮਾਰ ਦਿੱਤੀ | ਜਿਸ ਨਾਲ ਐਕਟਿਵਾ ਸਵਾਰ ਕਾਰਜ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ | ਥਾਰ ਚਾਲਕ ਗੱਡੀ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਏ | ਮੌਕੇ 'ਤੇ ਪੁੱਜੇ ਥਾਣਾ ਝਬਾਲ ਦੇ ਪੁੱਜੇ ਪੁਲਿਸ ਮੁਲਾਜ਼ਮਾਂ ਨੇ ਲਾਸ਼ ਤੇ ਗੱਡੀ ਨੂੰ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ ਅਤੇ ਫ਼ਰਾਰ ਹੋਏ ਵਿਅਕਤੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ |