ਤਰਨ ਤਾਰਨ, 31 ਮਾਰਚ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਕ ਔਰਤ ਨਾਲ ਕੁੱਟਮਾਰ ਕਰਨ, ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਇਕ ਔਰਤ ਸਮੇਤ 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਸਦਰ ਪੱਟੀ ਵਿਖੇ ਗਗਨਦੀਪ ਕੌਰ ਪੁੱਤਰੀ ਭੁਪਿੰਦਰ ਸਿੰਘ ਵਾਸੀ ਵਰਨਾਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਪਰਮਜੀਤ ਸਿੰਘ ਪੁੱਤਰ ਲਵਿੰਦਰ ਸਿੰਘ, ਅਮਰਜੀਤ ਕੌਰ ਪਤਨੀ ਲਵਿੰਦਰ ਸਿੰਘ, ਹਰਜਿੰਦਰ ਸਿੰਘ ਪੁੱਤਰ ਲਵਿੰਦਰ ਸਿੰਘ ਵਾਸੀ ਬੰਡਾਲਾ ਖੁਰਦ ਜ਼ਿਲ੍ਹਾ ਹੁਸ਼ਿਆਰਪੁਰ ਨੇ ਉਸ ਨਾਲ ਕੁੱਟਮਾਰ ਕੀਤੀ ਹੈ ਅਤੇ ਉਸ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਹੈ | ਜਾਂਚ ਅਧਿਕਾਰੀ ਐੱਸ.ਆਈ. ਰੂਬੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਮਹਿਲਾ ਸਮੇਤ 2 ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |