24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 7 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਲਾਂਬਾ <br/>

ਅਜੀਤ ਡੈਸਕ 01-04-2026

ਤਰਨ ਤਾਰਨ, 31 ਮਾਰਚ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਉਪਰ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 7 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੇ ਐੱਸ.ਆਈ. ਜਸਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਲੰਗਰ ਹਾਲ ਰਾਮਪੁਰ ਭੂਤਵਿੰਡ ਨਜ਼ਦੀਕ ਨਸ਼ੇ ਦਾ ਸੇਵਨ ਕਰ ਰਹੇ ਗੁਰਸੇਵਕ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਰਾਮਪੁਰ ਨੂੰ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਮਰਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੁਪਤ ਸੂਚਨਾ ਦੇ ਅਧਾਰ 'ਤੇ ਚਰਨ ਸਿੰਘ ਪੁੱਤਰ ਹਰੀ ਸਿੰਘ ਵਾਸੀ ਪਿੰਡ ਲਾਲਪੁਰਾ ਦੇ ਘਰ ਛਾਪੇਮਾਰੀ ਦੌਰਾਨ ਘਰ 'ਚੋਂ 40 ਲੀਟਰ ਲਾਹਣ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਭੁੱਲਰ ਤੋਂ ਵਿਸ਼ਾਲ ਸਿੰਘ ਪੁੱਤਰ ਰਮਨਦੀਪ ਸਿੰਘ ਵਾਸੀ ਪਿੰਡ ਭੁੱਲਰ ਨੂੰ ਨਸ਼ਾ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਆ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਸੁਖਦੇਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਰਪ੍ਰੀਤ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਰਸੂਲਪੁਰ ਦੇ ਘਰ ਛਾਪੇਮਾਰੀ ਦੌਰਾਨ ਘਰ 'ਚੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਫਤਾਰ ਕਰ ਲਿਆ ਹੈ | ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ.ਐੱਚ.ਓ. ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸਮਸ਼ਾਨਘਾਟ ਪਿੰਡ ਬੂਹ ਹਵੇਲੀਆ ਤੋਂ ਨਿਸ਼ਾਨ ਸਿੰਘ ਪੁੱਤਰ ਮਹਿਲ ਸਿੰਘ ਵਾਸੀ ਬੂਹ ਹਵੇਲੀਆ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਹਰੀਕੇ ਦੇ ਏ.ਐੱਸ.ਆਈ. ਗੁਰਮੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਲਵਪ੍ਰੀਤ ਸਿੰਘ ਪੁੱਤਰ ਨਿੰਦਰ ਸਿੰਘ ਵਾਸੀ ਕਿਰਤੋਵਾਲ ਕਲਾਂ ਦੇ ਘਰ ਛਾਪੇਮਾਰੀ ਦੌਰਾਨ ਘਰ 'ਚੋਂ 15 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਰੇਲਵੇ ਸਟੇਸ਼ਨ ਪੱਟੀ ਨਜ਼ਦੀਕ ਤੋਂ ਜਸਬੀਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਖਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ ਨੰਬਰਦਾਰਾਂ ਦੀਆਂ ਮੰਗਾਂ ਸੰਬੰਧੀ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਰਾਹੀਂ 2 ਨੂੰ ਭੇਜੇ ਜਾਣਗੇ ਪੰਜਾਬ ਸਰਕਾਰ ਨੂੰ ਮੰਗ... ਅਗਲੀ ਖ਼ਬਰ ਔਰਤ ਨਾਲ ਕੁੱਟਮਾਰ ਕਰਨ 'ਤੇ 3 ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।