24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਨੰਬਰਦਾਰਾਂ ਦੀਆਂ ਮੰਗਾਂ ਸੰਬੰਧੀ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਰਾਹੀਂ 2 ਨੂੰ ਭੇਜੇ ਜਾਣਗੇ ਪੰਜਾਬ ਸਰਕਾਰ ਨੂੰ ਮੰਗ ਪੱਤਰ <br/>

ਅਜੀਤ ਡੈਸਕ 01-04-2026

ਖਡੂਰ ਸਾਹਿਬ, 31 ਮਾਰਚ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਨੰਬਰਦਾਰ ਯੂਨੀਅਨ ਵਲੋਂ ਪੰਜਾਬ ਪੱਧਰੀ ਮੀਟਿੰਗ 'ਚ ਕੀਤੇ ਗਏ ਫੈਸਲੇ ਤਹਿਤ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੰਬਰਦਾਰਾਂ ਦੀਆਂ ਮੰਗਾਂ ਸੰਬੰਧੀ ਮੰਗ ਪੱਤਰ 2 ਅਪ੍ਰੈਲ ਨੂੰ ਭੇਜੇ ਜਾਣਗੇ | ਇਹ ਜਾਣਕਾਰੀ ਰਸ਼ਪਾਲ ਸਿੰਘ ਰਾਮਪੁਰ ਸੂਬਾ ਸਕੱਤਰ ਜਨਰਲ ਪੰਜਾਬ ਨੰਬਰਦਾਰ ਯੂਨੀਅਨ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਨੂੰ ਮੰਗ ਪੱਤਰ ਦੇਣ ਲਈ ਨੰਬਰਦਾਰਾਂ ਨੂੰ ਲਾਮਬੰਦ ਕਰਦਿਆਂ ਸਾਂਝੀ ਕਰਦਿਆਂ ਦੱਸਿਆ ਕਿ ਸੂਬੇ ਦੇ ਸਮੂਹ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੰਜਾਬ ਨੰਬਰਦਾਰ ਯੂਨੀਅਨ ਵਲੋਂ 2 ਅਪ੍ਰੈਲ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ ਅਤੇ ਨਾਲ ਹੀ ਮੰਗ ਪੱਤਰ 'ਚ ਭਗਵੰਤ ਮਾਨ ਸਰਕਾਰ ਨੂੰ ਮਾਣਭੱਤਾ ਵਧਾਉਣ ਅਤੇ ਨੰਬਰਦਾਰੀ ਜੱਦੀ ਪੁਸ਼ਤੀ ਕਰਨ ਦੀ ਅਪੀਲ ਕੀਤੀ ਜਾਵੇਗੀ | ਇਸ ਮੌਕੇ ਉਨ੍ਹਾਂ ਨੰਬਰਦਾਰਾਂ ਨੂੰ ਲਾਮਬੰਦ ਕਰਦੇ ਹੋਏ ਆਪਣੇ ਆਪਣੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਸ਼ਾਂਤੀ ਨਾਲ ਮੰਗ ਪੱਤਰ ਦੇਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸ਼ਿੰਗਾਰਾ ਸਿੰਘ ਲਾਖਣਾ ਸੀਨੀਅਰ ਪ੍ਰਧਾਨ, ਹਰਭਜਨ ਸਿੰਘ ਬੋਦੇਵਾਲ ਜ਼ਿਲ੍ਹਾ ਪ੍ਰਧਾਨ ਤਰਨ ਤਾਰਨ, ਵਿਰਸਾ ਸਿੰਘ ਭੰਗਾਲਾ ਸੀਨੀਅਰ ਮੀਤ, ਗੁਰਮੱੁਖ ਸਿੰਘ ਤੱਖਤੂਚੱਕ ਤਹਿਸੀਲ ਪ੍ਰਧਾਨ, ਜਥੇਦਾਰ ਨਰਿੰਦਰ ਸਿੰਘ ਗੁੱਜਰਪੁਰਾ ਤਹਿਸੀਲ ਪ੍ਰਧਾਨ, ਦਲਬੀਰ ਸਿੰਘ ਮੋਹਣਪੁਰਾ ਤਹਿਸੀਲ ਪ੍ਰਧਾਨ ਤਰਨ ਤਾਰਨ, ਕੁਲਵੰਤ ਸਿੰਘ ਮੱਖੀ ਤਹਿਸੀਲ ਪ੍ਰਧਾਨ ਪੱਟੀ,ਦਿਲਬਾਗ ਸਿੰਘ ਵਲਟੋਹਾ ਸਭ ਤਹਿਸੀਲ ਪ੍ਰਧਾਨ, ਗੁਰਸ਼ਰਨ ਸਿੰਘ ਭਗਵਾਨਪੁਰਾ ਸਬ ਤਹਿਸੀਲ ਪ੍ਰਧਾਨ, ਹਰਦੀਪ ਸਿੰਘ ਮਰਹਾਣਾ ਤਹਿਸੀਲ ਪ੍ਰਧਾਨ ਹਰੀਕੇ, ਕਰਤਾਰ ਸਿੰਘ ਸਬ ਤਹਿਸੀਲ ਪ੍ਰਧਾਨ ਚੋਹਲਾ ਸਾਹਿਬ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਐੱਸ.ਐੱਸ.ਐਫ ਟੀਮ ਨੇ ਖ਼ੁਦਕੁਸ਼ੀ ਕਰਨ ਪੁੱਜੇ ਵਿਅਕਤੀ ਨੂੰ ਆਪਣੇ ਯਤਨਾਂ ਨਾਲ ਬਚਾਇਆ ਅਗਲੀ ਖ਼ਬਰ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 7 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਲਾਂਬਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।