24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਤੁੜ ਪਿੰਡ 'ਚ ਅਕਾਲੀ ਆਗੂਆਂ ਨਾਲ ਬ੍ਰਹਮਪੁਰਾ ਦੀ ਮੀਟਿੰਗ, ਚੋਣ ਤਿਆਰੀ 'ਤੇ ਜ਼ੋਰ <br/>

ਅਜੀਤ ਡੈਸਕ 01-04-2026
ਫਤਿਆਬਾਦ 31 ਮਾਰਚ (ਹਰਵਿੰਦਰ ਸਿੰਘ ਧੂੰਦਾ)-ਵਿਧਾਨ ਸਭਾ ਹਲਕਾ ਸ਼੍ਰੀ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਪਿੰਡ ਤੁੜ ਵਿਖੇ ਅਕਾਲੀ ਆਗੂਆਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ ਗਈ | ਇਸ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਰਣਨੀਤੀ ਤੇ ਹਲਕੇ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਬ੍ਰਹਮਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਪੰਜਾਬ ਕਾਂਗਰਸ ਦੋਵਾਂ ਹੀ ਪੰਜਾਬ ਦੀ ਭਲਾਈ ਲਈ ਕਿਸੇ ਵੀ ਤਰ੍ਹਾਂ ਦਾ ਢੰਗ ਦਾ ਕੰਮ ਕਰਨ ਵਿਚ ਨਾਕਾਮ ਰਹੀਆਂ ਹਨ | ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕੋ-ਇੱਕ ਪਾਰਟੀ ਹੈ ਜਿਸ ਨੇ ਹਮੇਸ਼ਾ ਆਪਣੇ ਵਾਅਦੇ ਪੂਰੇ ਕਰਦੇ ਹੋਏ ਪੰਜਾਬ ਨੂੰ ਤਰੱਕੀ ਦੀ ਰਾਹ 'ਤੇ ਅੱਗੇ ਵਧਾਇਆ ਹੈ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਤੱਕ ਪਾਰਟੀ ਦੀਆਂ ਨੀਤੀਆਂ ਪਹੁੰਚਾਉਣ ਅਤੇ ਬੂਥ ਪੱਧਰ 'ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ, ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਈ ਜਾ ਸਕੇ | ਇਸ ਮੌਕੇ ਪ੍ਰਧਾਨ ਗੁਰਦਿਆਲ ਸਿੰਘ ਸਰਪੰਚ ਅਤੇ ਉਨ੍ਹਾਂ ਦੇ ਸਾਥੀਆਂ ਨੇ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਆਉਣ ਵਾਲੀਆ ਵਿਧਾਨ ਸਭਾ ਚੋਣਾਂ ਵਿਚ ਜਿੱਤ ਪ੍ਰਾਪਤ ਕਰਾਉਣ ਦਾ ਪ੍ਰਣ ਲਿਆ | ਉਨ੍ਹਾਂ ਕਿਹਾ ਕਿ ਬ੍ਰਹਮਪੁਰਾ ਪਰਿਵਾਰ ਨੇ ਹਲਕਾ ਖਡੂਰ ਸਾਹਿਬ ਲਈ ਬਹੁਤ ਵਿਕਾਸ ਦੇ ਕੰਮ ਕੀਤੇ ਹਨ, ਜਿਸ ਤੋਂ ਬਾਅਦ ਹਲਕਾ ਖਡੂਰ ਸਾਹਿਬ ਦੇ ਲੋਕ ਉਨ੍ਹਾਂ ਦੀ ਜਿੱਤ ਜਰੂਰ ਯਕੀਨੀ ਬਣਾਉਣਗੇ | ਇਸ ਮੌਕੇ ਡਾ. ਸੁਖਦੇਵ ਸਿੰਘ, ਚਰਨ ਸਿੰਘ, ਸਵਿੰਦਰ ਸਿੰਘ (ਮੈਂਬਰ ਪੰਚਾਇਤ), ਗੁਰਮੀਤ ਸਿੰਘ (ਮੈਂਬਰ ਪੰਚਾਇਤ), ਗੁਰਭੇਜ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਰਾਮ ਸ਼ਰਣਮ ਵਲੋਂ ਸੁੰਦਰਕਾਂਡ ਦਾ ਯੱਗ ਕਰਵਾਇਆ ਅਗਲੀ ਖ਼ਬਰ ਅੱਖਾਂ ਦੇ ਡਾਕਟਰ ਓਮ ਪ੍ਰਕਾਸ਼ ਦੀ ਧਰਮਪਤਨੀ ਨੇ 59 ਸਾਲਾਂ ਦੀ ਉਮਰੇ ਰਚਿਆ ਇਤਿਹਾਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।