24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਜਥੇਦਾਰ ਬਾਬਾ ਮੱਖਣ ਸਿੰਘ ਤੇ ਬਾਬਾ ਗੱਜਣ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ <br/>

ਅਜੀਤ ਡੈਸਕ 01-04-2026
ਚੱਬਾ, 31 ਮਾਰਚ (ਜੱਸਾ ਅਨਜਾਣ)-ਸ਼੍ਰੋਮਣੀ ਪੰਥ ਅਕਾਲੀ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਮੱਖਣ ਸਿੰਘ ਤੇ 15ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਗੱਜਣ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਸਾਲਾਨਾ ਬਰਸੀ ਸਮਾਗਮ ਮਿਸਲ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਤੇ ਸੰਤ ਬਾਬਾ ਗੁਰਦੇਵ ਸਿੰਘ ਗੁ. ਸ਼ਹੀਦੀ ਬਾਗ ਅਨੰਦਪੁਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਅਤੇ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਸਦਕਾ ਅੰਮਿ੍ਤਸਰ-ਤਰਨ ਤਾਰਨ ਰੋਡ ਇਤਿਹਾਸਿਕ ਗੁਰਦੁਆਰਾ ਸ਼ਹੀਦ ਬਾਬਾ ਨੌਧ ਚੱਬਾ ਵਿਖੇ ਮਨਾਇਆ ਗਿਆ | ਰਖਾਏ ਅਖੰਡ ਪਾਠਾਂ ਦੀ ਲੜੀ ਦੇ ਭੋਗ ਪੈਣ ਉਪਰੰਤ ਸਜਾਏ ਵਿਸ਼ਾਲ ਪੰਡਾਲਾਂ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਬੁੱਢਾ ਦਲ, ਬਾਬਾ ਦਰਸ਼ਨ ਸਿੰਘ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਵਰਪਾਲ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਗਿਆਨੀ ਰਘਬੀਰ ਸਿੰਘ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਬਾਬਾ ਰਘਬੀਰ ਸਿੰਘ ਖਿਆਲਾ, ਬਾਬਾ ਸ਼ਿੰਦਾ ਸਿੰਘ ਭਿੱਖੀਵਿੰਡ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਦਰਸ਼ਨ ਸਿੰਘ ਬੋਰੀ ਵਾਲੇ, ਮਹਾਂਕਾਲ ਜਥੇਦਾਰ ਬਾਬਾ ਜਗੀਰ ਸਿੰਘ ਭੰਬੋਈ, ਬਾਬਾ ਨਾਗਰ ਸਿੰਘ ਹਰੀਆਂ ਵੇਲ੍ਹਾਂ, ਬਾਬਾ ਬੁੱਧ ਸਿੰਘ ਨਿੱਕੇ ਘੁੰਮਣਾਂ ਵਾਲੇ, ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਆਦਿ ਨੇ ਸੰਗਤਾਂ ਨਾਲ ਗੁਰਮਿਤ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਿੰਘ ਸਾਹਿਬ ਜਥੇ. ਬਾਬਾ ਮੱਖਣ ਸਿੰਘ ਤੇ ਸਿੰਘ ਸਾਹਿਬ ਜਥੇ. ਬਾਬਾ ਗੱਜਣ ਸਿੰਘ ਦੀ ਜੀਵਨੀ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਇਨ੍ਹਾਂ ਮਹਾਂਪੁਰਸ਼ਾਂ ਵਲੋਂ ਕੀਤੀ ਪੰਥ ਅਤੇ ਗੁਰੂ ਘਰਾਂ ਦੀ ਸੇਵਾ ਨੂੰ ਕਦੇ ਵੀ ਅੱਖੋਂ-ਪਰੋਖੇ ਨਹੀਂ ਕੀਤਾ ਜਾ ਸਕਦਾ ਤੇ ਲੱਖਾਂ ਪ੍ਰਾਣੀਆਂ ਨੂੰ ਅੰਮਿ੍ਤ ਛਕਾ ਕੇ ਗੁਰਬਾਣੀ ਨਾਲ ਜੋੜਿਆ | ਇਸ ਮੌਕੇ ਬਾਬਾ ਜਸਪਾਲ ਸਿੰਘ ਮਾਲਵਾ ਤਰਨਾ ਦਲ, ਬਾਬਾ ਗੁਰਮੇਲ ਸਿੰਘ ਹਰੀਆਂ ਵੇਲ੍ਹਾਂ, ਬਾਬਾ ਹੀਰਾ ਸਿੰਘ ਝੂਲਣੇ ਮਹਿਲ, ਸਿੰਘ ਸਾਹਿਬ ਗਿਆਨੀ ਤਨਵੀਰ ਸਿੰਘ, ਸੰਤ ਦਰਸ਼ਨ ਸਿੰਘ ਸ਼ਾਸ਼ਤਰੀ, ਬਾਬਾ ਤਾਰਾ ਸਿੰਘ ਰੱਤੋਕੇ, ਬਾਬਾ ਅਬੀਜੀਤ ਸਿੰਘ ਦਿੱਲੀ ਵਾਲੇ, ਬਾਬਾ ਸੁੱਖਾ ਸਿੰਘ ਬਾਬਾ ਬਕਾਲਾ ਸਾਹਿਬ, ਬਾਬਾ ਤਰਸੇਮ ਸਿੰਘ ਭਰਥ ਗਊਆਂ ਵਾਲੇ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਜਥੇ. ਬਾਬਾ ਜਗੀਰ ਸਿੰਘ ਭੰਬੋੋਈ, ਬਾਬਾ ਸੁੱਖਾ ਸਿੰਘ ਸਰਹਾਲੀ, ਬਾਬਾ ਸ਼ੇਰ ਸਿੰਘ ਕੋਟ ਈਸੇ ਖਾਂ, ਬਾਬਾ ਸੁੱਖਾ ਸਿੰਘ ਮੜ੍ਹੀਆਂ ਵਾਲੇ, ਬਾਬਾ ਕੁਲਦੀਪ ਸਿੰਘ ਝਾੜ ਸਾਹਿਬ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਰਾਜਪਾਲ ਸਿੰਘ, ਬਾਬਾ ਘੋਲਾ ਸਿੰਘ ਸਰਹਾਲੀ, ਬਾਬਾ ਬੀਰ ਸਿੰਘ, ਬਾਬਾ ਬਿਕਰਮਜੀਤ ਸਿੰਘ, ਬਾਬਾ ਨਾਹਰ ਸਿੰਘ, ਜਥੇ. ਜਰਨੈਲ ਸਿੰਘ ਤਰਨਾ ਦਲ ਖਰੜ, ਬਾਬਾ ਨਰੰਗ ਸਿੰਘ ਆਦਿ ਨੇ ਵਿਸ਼ੇਸ਼ ਹਾਜ਼ਰੀ ਭਰੀ | ਇਸ ਮੌਕੇ ਗਿਆਨੀ ਗੁਰਵਿੰਦਰ ਸਿੰਘ ਨੰਗਲੀ, ਕਥਾਵਾਚਕ ਗਿਆਨੀ ਵਿਸ਼ਾਲ ਸਿੰਘ, ਗਿਆਨੀ ਮਹਿਤਾਬ ਸਿੰਘ ਭੰਬੋਈ, ਗਿਆਨੀ ਸੁਖਚੈਨ ਸਿੰਘ ਵਰਪਾਲ, ਕਵੀਸ਼ਰ ਗਿਆਨੀ ਮਲਕੀਤ ਸਿੰਘ ਵਰਪਾਲ, ਕਥਾਵਾਚਕ ਸੁਰਜੀਤ ਸਿੰਘ ਮੰਨਣ, ਕਵੀਸ਼ਰ ਗੁਰਪ੍ਰਤਾਪ ਸਿੰਘ ਵਰਪਾਲ, ਆਦਿ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਰਜਿੰਦਰ ਸਿੰਘ ਮਹਿਤਾ ਮੈਂਬਰ ਸ਼੍ਰੋਮਣੀ ਕਮੇਟੀ, ਜਥੇ. ਮਗਵਿੰਦਰ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਇਸ ਬਰਸੀ ਸਮਾਗਮ ਦੌਰਾਨ ਪੁੱਜੇ ਸੰਤਾਂ-ਮਹਾਂਪੁਰਸ਼ਾਂ ਨੂੰ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਤੇ ਬਾਬਾ ਦਰਸ਼ਨ ਸਿੰਘ ਵਲੋਂ ਯਾਦਗਾਰੀ ਚਿੰਨ੍ਹ ਤੇ ਗੁਰੂ ਬਖ਼ਸ਼ਿਸ਼ ਸਿਰਪਾਓ ਨਾਲ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਚੇਅਰਮੈਨ ਜੈਮਲ ਸਿੰਘ ਵਰਪਾਲ, ਚੇਅਰਮੈਨ ਕੰਵਲਜੀਤ ਸਿੰਘ ਗਿੱਲ, ਚੇਅਰਮੈਨ ਨਿਰਵੈਲ ਸਿੰਘ ਇੱਬਣ ਖੁਰਦ, ਸਰਪੰਚ ਪ੍ਰਤਾਪ ਸਿੰਘ ਚੱਬਾ, ਸਰਪੰਚ ਸੰਦੀਪ ਸਿੰਘ ਮਿੱਠਾ, ਸਰਪੰਚ ਬਖ਼ਸ਼ੀਸ਼ ਸਿੰਘ ਚਾਟੀਵਿੰਡ, ਸਰਪੰਚ ਬਲਜੀਤ ਸਿੰਘ ਚਾਟੀਵਿੰਡ ਇੰਚਾਰਜ਼ ਹਲਕਾ ਦੱਖਣੀ, ਸਰਪੰਚ ਸਰਦੂਲ ਸਿੰਘ ਫੌਜੀ ਵਰਪਾਲ, ਅਮਨਦੀਪ ਸਿੰਘ ਮੱਲ੍ਹੀ, ਪ੍ਰਧਾਨ ਕਸ਼ਮੀਰ ਸਿੰਘ, ਐਡਵੋਕੇਟ ਲੱਖਾ ਸਿੰਘ ਚੱਬਾ, ਬਾਬਾ ਚਤਰ ਸਿੰਘ ਵੇਈਾ-ਪੁੰਈਾ, ਚੇਅਰਮੈਨ ਅੰਗਰੇਜ਼ ਸਿੰਘ ਨਿੱਕੇ ਵਰਪਾਲ, ਨੰਬਰਦਾਰ ਬਿਕਰਮ ਸਿੰਘ ਵਰਪਾਲ, ਬਾਬਾ ਸ਼ੇਰ ਸਿੰਘ, ਭਾਈ ਪਿੰਦਰਬੀਰ ਸਿੰਘ, ਬਾਬਾ ਮਾਨੋਚਾਹਲ, ਡਾ. ਸ਼ਰਨਜੀਤ ਸਿੰਘ ਚੱਬਾ, ਬਾਬਾ ਤਰਨਾ ਸਿੰਘ, ਗ੍ਰੰਥੀ ਪੰਜਾਬ ਸਿੰਘ, ਜਥੇ. ਗੁਰਪ੍ਰੀਤ ਸਿੰਘ ਮਹੰਤ ਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ | ਸ਼ਾਮ ਦੇ ਟਾਈਮ ਪ੍ਰਸਿੱਧ ਅੰਤਰ-ਰਾਸ਼ਟਰੀ ਕਬੱਡੀ ਦੇ ਮੈਚ ਕਰਵਾਏ ਗਏ | ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਤੇ ਐੱਨ.ਆਰ.ਆਈ. ਵੀਰਾਂ ਵਲੋਂ ਬਿੱਕਾ ਭਲੇਪਿੰਡੀਆਂ ਨੂੰ ਸਕਾਰਪਿਓ ਗੱਡੀ, ਗੁਲਾਬ ਸਿੰਘ ਚੱਬਾ ਨੂੰ ਬੁੱਲਟ ਮੋਟਰਸਾਈਕਲ, ਤੇ ਹੋਰ ਨਾਮਵਰ ਖਿਡਾਰੀਆਂ ਨੂੰ ਸੋਨੇ ਦੇ ਕੈਂਠਿਆਂ ਤੇ ਜੇਤੂ ਟੀਮਾਂ ਨੂੰ ਨਕਦ ਰਾਸ਼ੀਆਂ ਨਾਲ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਨਿਊ ਫਲਾਵਰਜ਼ ਪਬਲਿਕ ਸੀ. ਸੈ. ਸਕੂਲ ਦੇ ਵਿਦਿਆਰਥੀਆਂ ਨੇ ਪੰਜਵੀਂ ਦੀ ਪ੍ਰੀਖਿਆ ਵਿਚੋਂ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਸ੍ਰੀ ਰਾਮ ਸ਼ਰਣਮ ਵਲੋਂ ਸੁੰਦਰਕਾਂਡ ਦਾ ਯੱਗ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।