24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਨਿਊ ਫਲਾਵਰਜ਼ ਪਬਲਿਕ ਸੀ. ਸੈ. ਸਕੂਲ ਦੇ ਵਿਦਿਆਰਥੀਆਂ ਨੇ ਪੰਜਵੀਂ ਦੀ ਪ੍ਰੀਖਿਆ ਵਿਚੋਂ ਮਾਰੀਆਂ ਮੱਲਾਂ <br/>

ਅਜੀਤ ਡੈਸਕ 01-04-2026
ਅੰਮਿ੍ਤਸਰ, 31 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਦੇ ਨਤੀਜੇ ਦਾ ਐਲਾਨ ਕੀਤਾ ਗਿਆ, ਜਿਸ ਵਿਚ ਨਿਊ ਫਲਾਵਰਜ਼ ਪਬਲਿਕ ਸੀ. ਸੈ. ਸਕੂਲ, ਅੰਮਿ੍ਤਸਰ ਦੀ ਵਿਦਿਆਰਥਣਾਂ ਜਸਮੀਤ ਕੌਰ ਪੁੱਤਰੀ ਸ਼ਮਸ਼ੇਰ ਸਿੰਘ ਅਤੇ ਜਸਮੀਤ ਕੌਰ ਪੁੱਤਰੀ ਹਰਪ੍ਰੀਤ ਸਿੰਘ ਨੇ ਇਨ੍ਹਾਂ ਦੋਵਾਂ ਨੇ ਪੰਜਵੀਂ ਦੀ ਪ੍ਰੀਖਿਆ 'ਚੋਂ 500/500 (100 ਫੀਸਦੀ) ਅੰਕ ਲੈ ਕੇ ਅਵੱਲ ਸਥਾਨ ਹਾਸਿਲ ਕੀਤਾ ਹੈ ਅਤੇ ਸਕੂਲ ਦੇ ਪੰਜਵੀਂ ਪ੍ਰੀਖਿਆ ਨਤੀਜੇ ਦੇ ਬਾਕੀ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਮੱਲਾ ਮਾਰੀਆਂ ਹਨ | ਕੁਲ ਹਾਜ਼ਰ ਵਿਦਿਆਰਥੀ 86 ਸਨ | ਦੋ ਵਿਦਿਆਰਥਣਾਂ ਜਸਮੀਤ ਕੌਰ ਪੁੱਤਰੀ ਸ਼ਮਸ਼ੇਰ ਸਿੰਘ ਅਤੇ ਜਸਮੀਤ ਕੌਰ ਪੁੱਤਰ ਹਰਪ੍ਰੀਤ ਸਿੰਘ ਨੇ ਇਨ੍ਹਾਂ ਦੋਵਾਂ ਨੇ ਪੰਜਵੀਂ ਦੀ ਪ੍ਰੀਖਿਆ ਵਿਚੋਂ 500/500 (100 ਫੀਸਦੀ) ਅੰਕ ਲੈ ਕੇ ਅਵੱਲ ਸਥਾਨ ਹਾਸਿਲ ਕੀਤਾ ਹੈ ਜਦੋਂਕਿ ਜੋਬਨਪ੍ਰੀਤ ਸਿੰਘ ਪੁੱਤਰ ਜਤਿੰਦਰ ਸਿੰਘ ਨੇ 499/500 (99.8 ਫੀਸਦੀ), ਕੁੰਵਰਸਨਕਸ਼ ਪ੍ਰਤਾਪ ਸਿੰਘ ਪੁੱਤਰ ਸਤਨਾਮ ਸਿੰਘ 499/500 (99.8 ਫੀਸਦੀ) ਅਤੇ ਜਸਕਿਰਤ ਕੌਰ ਪੱੁਤਰੀ ਪਰਮਿੰਦਰ ਸਿੰਘ 499/500 (99.8 ਫੀਸਦੀ), ਲੈ ਕੇ ਦੂਜਾ ਸਥਾਨ ਹਾਸਿਲ ਕੀਤਾ ਹੈ | ਸਹਿਜਪ੍ਰੀਤ ਕੌਰ ਪੁੱਤਰੀ ਹਰਮਿੰਦਰਪਾਲ ਸਿੰਘ ਨੇ 498/500 (99.6 ਫੀਸਦੀ) ਅਤੇ ਪਰਨੀਤ ਕੌਰ ਪੁੱਤਰੀ ਗੁਰਮੀਤ ਸਿੰਘ 498/500 (99.6 ਫੀਸਦੀ) ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਇਸ ਨਾਲ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ 100 ਫੀਸਦੀ ਰਿਹਾ | ਪੰਜਵੀਂ ਦਾ ਨਤੀਜਾ ਵਧੀਆ ਆਉਣ 'ਤੇ ਚੇਅਰਮੈਨ ਹਰਪਾਲ ਸਿੰਘ ਯੂ. ਕੇ. ਅਤੇ ਪਿ੍ੰ: ਕੁਲਵਿੰਦਰ ਕੌਰ ਨੇ ਸਮੂਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪੇ ਅਤੇ ਸਮੂਹ ਸਕੂਲ ਸਟਾਫ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਪੁਲ ਤਾਂਰਾ ਵਾਲਾ ਨੇੜੇ ਕੀਤੀ ਜਾ ਰਹੀ ਉਸਾਰੀ ਨੂੰ ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਤੁਰੰਤ ਰੋਕਣ : ਭਾਈ ਸਿਰਸਾ <br/> ਅਗਲੀ ਖ਼ਬਰ ਜਥੇਦਾਰ ਬਾਬਾ ਮੱਖਣ ਸਿੰਘ ਤੇ ਬਾਬਾ ਗੱਜਣ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।