24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ 'ਚ ਵਿਸ਼ਵ ਪਾਣੀ ਦਿਵਸ ਮਨਾਇਆ <br/>

ਅਜੀਤ ਡੈਸਕ 01-04-2026
ਚੋਹਲਾ ਸਾਹਿਬ, 31 ਮਾਰਚ (ਬਲਵਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਹੇਠ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਵਿਚ ਵਿਸ਼ਵ ਪਾਣੀ ਦਿਵਸ ਮਨਾਇਆ ਗਿਆ | ਇਹ ਸਮਾਗਮ ਪਿ੍ੰਸੀਪਲ ਡਾ. ਹਰਮਨਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ ਹੇਠ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਕਿਰਤੋਵਾਲ (ਮਾਈ ਭਾਰਤ) ਅਤੇ ਐੱਨ.ਐੱਸ.ਐੱਸ. ਯੂਨਿਟ ਕਾਲਜ ਦੇ ਸਹਿਯੋਗ ਨਾਲ ਕਰਵਾਇਆ ਗਿਆ | ਮਾਈ ਭਾਰਤ ਸੰਸਥਾ ਭਾਰਤ ਸਰਕਾਰ ਦੇ ਮਨਿਸਟਰੀ ਆਫ ਯੂਥ ਅਫੇਅਰਜ਼ ਐਂਡ ਸਪੋਰਟਸ ਦੇ ਅਧੀਨ ਕੰਮ ਕਰਦੀ ਹੈ | ਇਹ ਪ੍ਰੋਗਰਾਮ ਕਮਰਸ ਵਿਭਾਗ ਦੇ ਪ੍ਰੋ. ਸੰਦੀਪ ਕੌਰ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਕਾਲਜ ਵਿਚ ਭਾਸ਼ਨ, ਕਵਿਤਾ ਅਤੇ ਪੋਸਟਰ ਮੇਕਿੰਗ ਵਰਗੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਮੁਕਾਬਲਿਆਂ 'ਚ ਜੱਜ ਦੀ ਭੂਮਿਕਾ ਪੰਜਾਬੀ ਵਿਭਾਗ ਦੀ ਮੁਖੀ ਡਾ. ਜਤਿੰਦਰ ਕੌਰ ਅਤੇ ਧਾਰਮਿਕ ਵਿਭਾਗ ਦੀ ਪ੍ਰੋ. ਕਿਰਨਜੀਤ ਕੌਰ ਵਲੋਂ ਨਿਭਾਈ ਗਈ | ਵਿਦਿਆਰਥੀਆਂ ਨੇ ਸੇਵ ਵਾਟਰ ਵਰਗੇ ਸੰਦੇਸ਼ਾਂ ਰਾਹੀਂ ਪਾਣੀ ਦੀ ਮਹੱਤਤਾ ਨੂੰ ਬਹੁਤ ਸੁੰਦਰ ਢੰਗ ਨਾਲ ਪ੍ਰਗਟ ਕੀਤਾ | ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ. ਹਿੰਮਤ ਸਿੰਘ ਨੇ ਵਿਦਿਆਰਥੀਆਂ ਨੂੰ ਪਾਣੀ ਦੀ ਅਹਿਮੀਅਤ ਬਾਰੇ ਜਾਣੂ ਕਰਵਾਇਆ | ਮੁਕਾਬਲਿਆਂ 'ਚ ਅੱਵਲ ਰਹੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਹਰਮਨਦੀਪ ਸਿੰਘ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਪਾਣੀ ਜੀਵਨ ਦਾ ਅਟੁੱਟ ਹਿੱਸਾ ਹੈ ਅਤੇ ਇਸ ਦੀ ਸੰਭਾਲ ਕਰਨਾ ਹਰ ਇਕ ਵਿਅਕਤੀ ਦੀ ਜ਼ਿੰਮੇਵਾਰੀ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦਿਨਚਰੀ ਵਿਚ ਪਾਣੀ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ | ਅੰਤ ਵਿਚ ਸਮੂਹ ਵਿਦਿਆਰਥੀਆਂ ਨੇ ਪਾਣੀ ਦੀ ਸੰਭਾਲ ਕਰਨ ਦਾ ਸੰਕਲਪ ਲਿਆ | ਇਹ ਪ੍ਰੋਗਰਾਮ ਬਹੁਤ ਹੀ ਸਫਲ ਰਿਹਾ ਅਤੇ ਵਿਦਿਆਰਥੀਆਂ 'ਚ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ |

ਪਿਛਲੀ ਖ਼ਬਰ ਬੋਹੜੀ ਚੌਕ ਦੇ ਆਸ-ਪਾਸ ਟ੍ਰੈਫਿਕ ਦੀ ਸਮੱਸਿਆ ਗੰਭੀਰ ਹੋਣ ਦੇ ਬਾਵਜੂਦ ਇਸ ਦਾ ਪ੍ਰਸ਼ਾਸਨ ਹੱਲ ਕਿਉਂ ਨਹੀਂ ਕੱਢਦਾ- ਕਾ. ਹ... ਅਗਲੀ ਖ਼ਬਰ ਸਾਂਝੀ ਸਕੂਲ ਸਿੱਖਿਆ, ਸਿਹਤ ਸਹੂਲਤਾਂ ਤੇ ਰੁਜ਼ਗਾਰ ਗਾਰੰਟੀ ਸਮੇਂ ਦੀ ਲੋੜ-ਪੁਆਰੀ, ਵਲਟੋਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।