24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਬਲਜੀਤ ਮੈਮੋਰੀਅਲ ਸਕੂਲ ਕਾਹਲਵਾਂ ਵਲੋਂ ਸਾਲਾਨਾ ਨਤੀਜੇ ਦਾ ਐਲਾਨ, ਨਵੇਂ ਸੈਸ਼ਨ ਦਾ ਆਗਾਜ਼ ਕੱਲ੍ਹ ਤੋਂ <br/>

ਅਜੀਤ ਡੈਸਕ 01-04-2026
ਚੋਹਲਾ ਸਾਹਿਬ, 31 ਮਾਰਚ (ਬਲਵਿੰਦਰ ਸਿੰਘ)-ਇੱਥੋਂ ਥੋੜ੍ਹੀ ਦੂਰ ਸਥਿਤ ਬਲਜੀਤ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕਾਹਲਵਾਂ ਵਲੋਂ ਸਾਲਾਨਾ ਨਤੀਜੇ ਦੇ ਐਲਾਨ ਸੰਬੰਧੀ ਇਕ ਭਾਵਪੂਰਤ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਵਿੱਦਿਅਕ ਜਗਤ 'ਚ ਵਿਲੱਖਣ ਪਛਾਣ ਰੱਖਣ ਵਾਲੇ ਮਾਸਟਰ ਕੇਡਰ ਯੂਨੀਅਨ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਸਰਪ੍ਰਸਤ ਸਰਦਾਰ ਮਨਜਿੰਦਰ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਜ਼ਿਕਰਯੋਗ ਹੈ ਕਿ ਮਨਜਿੰਦਰ ਸਿੰਘ ਢਿੱਲੋਂ ਪ੍ਰਸਿੱਧ ਖੇਤੀਬਾੜੀ ਵਿਗਿਆਨੀ ਅਤੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਵਾਈਸ ਚਾਂਸਲਰ ਡਾ. ਬੀ.ਐੱਸ. ਢਿੱਲੋਂ ਦੇ ਛੋਟੇ ਭਰਾ ਹਨ | ਸਮਾਗਮ ਦੀ ਆਰੰਭਤਾ ਵਿਚ ਵਾਈਸ ਪਿ੍ੰਸੀਪਲ ਗੁਰਪਿੰਦਰ ਚਾਹਲ ਨੇ ਸਮੂਹ ਹਾਜ਼ਰੀਨ ਨੂੰ ਜੀ ਆਇਆਂ ਆਖਦਿਆਂ ਵਿੱਦਿਅਕ ਵਰ੍ਹੇ ਦੌਰਾਨ ਸਕੂਲ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ | ਇਸ ਮੌਕੇ ਅਕਾਦਮਿਕ, ਧਾਰਮਿਕ, ਖੇਡਾਂ ਅਤੇ ਹੋਰ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਮਨਜਿੰਦਰ ਸਿੰਘ ਢਿੱਲੋਂ, ਪਿ੍ੰਸੀਪਲ ਸੁਖਜਿੰਦਰ ਸਿੰਘ ਗਿੱਲ, ਡਾਇਰੈਕਟਰ ਅਮਰਜੀਤ ਸਿੰਘ ਪੰਨੰੂ ਵਾਈਸ ਪਿ੍ੰਸੀਪਲ ਗੁਰਪਿੰਦਰ ਚਾਹਲ ਅਤੇ ਉਚੇਚੇ ਤੌਰ 'ਤੇ ਹਾਜ਼ਰ ਅਵਤਾਰ ਸਿੰਘ ਸੰਧੂ ਵਲੋਂ ਸਾਂਝੇ ਤੌਰ 'ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਅਧਿਆਪਨ ਕਾਰਜ 'ਚ ਜ਼ਿਕਰਯੋਗ ਭੂਮਿਕਾ ਨਿਭਾਉਣ ਵਾਲੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ | ਮੌਕੇ 'ਤੇ ਬੋਲਦਿਆਂ ਮੁੱਖ ਮਹਿਮਾਨ ਮਨਜਿੰਦਰ ਸਿੰਘ ਢਿੱਲੋਂ ਵਲੋਂ ਨਿਰੋਏ ਸਮਾਜ ਦੀ ਸਿਰਜਣਾ ਅਤੇ ਸਮਾਜ ਵਿਚ ਪ੍ਰਚਲਿਤ ਬੁਰਾਈਆਂ ਤੋਂ ਮੁਕਤੀ ਵਾਸਤੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਆਪੋ-ਆਪਣੇ ਫਰਜ਼ ਨਿਭਾਉਣ ਦਾ ਭਾਵਪੂਰਤ ਸੁਨੇਹਾ ਦਿੱਤਾ | ਪਿ੍ੰਸੀਪਲ ਸੁਖਜਿੰਦਰ ਸਿੰਘ ਨੇ ਆਪਣੇ ਸੰਖੇਪ ਸੰਬੋਧਨ ਦੌਰਾਨ ਕਿਹਾ ਕਿ ਸਾਡੇ ਸਕੂਲ ਦਾ ਮੰਤਵ ਕੇਵਲ ਕਿਤਾਬੀ ਗਿਆਨ ਵੰਡਣਾ ਹੀ ਨਹੀਂ, ਬਲਕਿ ਵਿਦਿਆਰਥੀਆਂ ਦੀ ਅਜਿਹੀ ਸ਼ਖ਼ਸੀਅਤ ਉਸਾਰੀ ਕਰਨਾ ਹੈ, ਜਿਸ ਨਾਲ ਵਿਦਿਆਰਥੀ ਆਪਣੇ ਮਾਪਿਆਂ ਅਤੇ ਸਮਾਜ ਲਈ ਤਾਕਤ ਬਣਨ | ਡਾਇਰੈਕਟਰ ਅਮਰਜੀਤ ਸਿੰਘ ਪੰਨੂੰ ਨੇ ਆਪਣੇ ਸੰਦੇਸ਼ ਰਾਹੀਂ ਜਿੱਥੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ ਨਾਲ ਹੀ ਭਵਿੱਖ ਵਿਚ ਵੱਡੇ ਪੱਧਰ 'ਤੇ ਗੁਣਾਂਤਮਕ ਸੁਧਾਰ ਲਿਆਉਣ ਦਾ ਵਾਅਦਾ ਕੀਤਾ | ਆਖ਼ਰ ਵਿਚ ਪਿ੍ੰਸੀਪਲ, ਡਾਇਰੈਕਟਰ ਅਤੇ ਸਮੂਹ ਸਟਾਫ਼ ਵਲੋਂ ਮੁੱਖ ਮਹਿਮਾਨ ਢਿੱਲੋਂ ਸਾਬ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਮੈਡਮ ਪਲਵੀ ਅਰੋੜਾ ਅਤੇ ਸੁਮਨਪ੍ਰੀਤ ਕੌਰ ਵਲੋਂ ਬਾਖੂਬੀ ਨਿਭਾਈ ਗਈ |

ਪਿਛਲੀ ਖ਼ਬਰ ਸੰਤ ਬਾਬਾ ਤਾਰਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਭੱਠਲ ਸਹਿਜਾ ਸਿੰਘ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਬੋਹੜੀ ਚੌਕ ਦੇ ਆਸ-ਪਾਸ ਟ੍ਰੈਫਿਕ ਦੀ ਸਮੱਸਿਆ ਗੰਭੀਰ ਹੋਣ ਦੇ ਬਾਵਜੂਦ ਇਸ ਦਾ ਪ੍ਰਸ਼ਾਸਨ ਹੱਲ ਕਿਉਂ ਨਹੀਂ ਕੱਢਦਾ- ਕਾ. ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।