ਝਬਾਲ, 31 ਮਾਰਚ (ਸੁਖਦੇਵ ਸਿੰਘ)-ਬਾਬਾ ਬੁੱਢਾ ਜੀ ਵੈਲਫੇਅਰ ਕਮੇਟੀ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਪਿੰਡ ਗੰਡੀਵਿੰਡ ਵਿਖੇ ਲਗਾਏ ਗਏ ਅੱਖਾਂ ਦੇ ਮੁਫ਼ਤ ਕੈਂਪ ਸ਼ਾਮਿਲ ਹੋਈ ਡਾਕਟਰੀ ਟੀਮ ਨੂੰ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਰਨਬੀਰ ਬੁਰਜ ਨੇ ਕੈਂਪ ਦੌਰਾਨ ਸਹਿਯੋਗ ਦੇਣ ਵਾਲੀ ਡਾਕਟਰੀ ਟੀਮ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਪਣਾ ਇਲਾਜ਼ ਕਰਵਾਉਣ ਤੋਂ ਅਸਮਰੱਥ ਲੋਕਾਂ ਦੀ ਮਦਦ ਲਈ ਭਵਿੱਖ ਵਿਚ ਵੀ ਅਜਿਹੇ ਕੈਂਪ ਲਗਾਏ ਜਾਣਗੇ | ਉਨ੍ਹਾਂ ਕਿਹਾ ਕਿ ਆਪਣੇ ਪੁਰਖਿਆਂ ਵਲੋਂ ਅਰੰਭੇ ਲੋਕ ਭਲਾਈ ਦੇ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਿਆ ਜਾਵੇਗਾ | ਗੌਰਤਲਬ ਹੈ ਕਿ ਹਲਕਾ ਇੰਚਾਰਜ ਕਰਨਬੀਰ ਸਿੰਘ ਬੁਰਜ ਦੇ ਯਤਨਾਂ ਸਦਕਾ ਪਿਛਲੇ ਦਿਨੀਂ ਪਿੰਡ ਗੰਡੀਵਿੰਡ ਵਿਖੇ ਲਗਾਏ ਗਏ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ ਡਾਕਟਰੀ ਟੀਮ ਵਲੋਂ ਲਗਪਗ ਇਕ ਹਜ਼ਾਰ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅੱਪ ਕੀਤਾ ਗਿਆ ਸੀ, ਜਿਨਾਂ ਵਿਚੋਂ 128 ਮਰੀਜ਼ ਆਪ੍ਰੇਸ਼ਨ ਲਈ ਚੁਣੇ ਗਏ ਸਨ | ਇਸ ਮੌਕੇ ਸੁਖਬੀਰ ਸਿੰਘ ਸੁੱਖੀ ਬੁਰਜ, ਗੁਰਪਾਲ ਸਿੰਘ ਜਗਤਪੁਰ, ਨੌਨਿਹਾਲ ਸਿੰਘ ਕਸੇਲ, ਸਾਬਕਾ ਸਰਪੰਚ ਸੁੱਚਾ ਸਿੰਘ ਖੈਰਦੀਨਕੇ, ਸਾਬਕਾ ਸਰਪੰਚ ਬੀਬੀ ਹਰਜੀਤ ਕੌਰ ਗੰਡੀਵਿੰਡ, ਲਖਵਿੰਦਰ ਸਿੰਘ ਲੱਖਾ ਗੰਡੀਵਿੰਡ, ਪ੍ਰਧਾਨ ਸਤਵੰਤ ਸਿੰਘ ਗੰਡੀਵਿੰਡ, ਬਲਜੀਤ ਸਿੰਘ ਛਾਪਾ, ਮਲਕੀਤ ਸਿੰਘ ਗਹਿਰੀ, ਸਰਪੰਚ ਗੁਰਚਰਨ ਸਿੰਘ ਖੈਰਦੀਨਕੇ, ਸਾਬਕਾ ਸਰਪੰਚ ਗੁਰਸੇਵਕ ਸਿੰਘ ਚੀਮਾ, ਮਖਤੂਲ ਸਿੰਘ ਸੋਹਲ ਆਦਿ ਹਾਜ਼ਰ ਸਨ |