24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸੰਯੁਕਤ ਕਿਸਾਨ ਮੋਰਚੇ ਵਲੋਂ ਸਹਿਕਾਰੀ ਖੰਡ ਮਿੱਲ ਸੇਰੋਂ ਦੀ ਮਾਲਕੀ ਬਦਲਣ ਵਿਰੁੱਧ ਲਗਾਇਆ ਜਾਵੇਗਾ ਧਰਨਾ <br/>

ਅਜੀਤ ਡੈਸਕ 01-04-2026
ਤਰਨ ਤਾਰਨ, 31 ਮਾਰਚ (ਪਰਮਜੀਤ ਜੋਸ਼ੀ)-ਸੰਯੁਕਤ ਕਿਸਾਨ ਮੋਰਚੇ ਵਿਚ ਕੰਮ ਕਰਦੀਆਂ ਵੱਖ-ਵੱਖ ਸਾਂਝੀਆਂ ਜਥੇਬੰਦੀਆਂ ਦੀ ਤਿਆਰੀ ਮੀਟਿੰਗ ਸਥਾਨਕ ਗਾਂਧੀ ਪਾਰਕ ਤਰਨ ਤਾਰਨ ਵਿਖੇ ਡਾ. ਇੰਦਰਜੀਤ ਸਿੰਘ ਰਾਣਾ ਸੂਬਾਈ ਮੀਤ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਪੰਜਾਬ ਦੇ ਪਾਣੀਆਂ ਦਾ ਮਸਲਾ, ਐਮ.ਐਸ.ਪੀ., ਕਰਜ਼ਾ ਮੁਕਤੀ, ਖੇਤੀ ਨੀਤੀ ਲਾਗੂ ਕਰਵਾਉਣ, ਮੁਕਤ ਵਪਾਰ ਸਮਝੌਤਾ, ਬਿਜਲੀ ਸੋਧ ਬਿੱਲ, ਬੀਜ ਬਿੱਲ ਅਤੇ ਨਿੱਜੀਕਰਨ ਦੀਆਂ ਹੋਰ ਨੀਤੀਆਂ ਖ਼ਿਲਾਫ਼ ਲਈ 6 ਅਪ੍ਰੈਲ ਨੂੰ ਡੀ.ਸੀ. ਦਫ਼ਤਰ ਵਿਖੇੇ ਦਿੱਤੇ ਜਾ ਰਹੇ ਧਰਨਿਆਂ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੀਆਂ ਸਾਂਝੀਆਂ ਮੀਟਿੰਗਾਂ ਦੀ ਕੜੀ ਅਧੀਨ ਤਰਨ ਤਾਰਨ ਵਿਚ ਵੀ ਮੀਟਿੰਗ ਕੀਤੀ ਗਈ | ਇਸ ਮੌਕੇ ਬੋਲਦਿਆਂ ਹੋਇਆਂ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਲੰਬੇ ਸਮੇਂ ਤੋਂ ਮੰਗ ਕਰਦਾ ਆ ਰਿਹਾ ਹੈ ਕਿ ਹਰ ਖੇਤ ਨੂੰ ਨਹਿਰੀ ਪਾਣੀ ਅਤੇ ਪੀਣ ਵਾਸਤੇ ਸਾਫ਼ ਪਾਣੀ ਦਿੱਤਾ ਜਾਵੇ | ਸੰਯੁਕਤ ਕਿਸਾਨ ਮੋਰਚੇ ਨੇ ਸਾਰੀ ਸਥਿਤੀ 'ਤੇ ਵਿਚਾਰ ਕਰਦਿਆਂ ਮੰਗ ਕੀਤੀ ਕਿ ਪੰਜਾਬ ਦੇ ਪਾਣੀਆਂ ਦਾ ਮਸਲਾ ਰਿਪੇਰੀਅਨ ਅਤੇ ਬੇਸਿਨ ਸਿਧਾਂਤ ਨੂੰ ਮੁੱਖ ਰੱਖ ਕੇ ਹੱਲ ਕੀਤਾ ਜਾਵੇ | ਕਿਸਾਨਾਂ ਨੇ ਮੰਗ ਕੀਤੀ ਕਿ ਸਾਰੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ ਕੀਤੀ ਜਾਵੇ, ਕਿਉਂਕਿ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਸਿਰ ਕਰਜ਼ਾ, ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਚੜਿਆ ਹੈ | ਸਾਰੀਆਂ ਫਸਲਾਂ ਦੀ ਐਮ.ਐਸ.ਪੀ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਦੇਣ ਦੀ ਮੰਗ ਕੀਤੀ ਗਈ | ਸੰਯੁਕਤ ਮੋਰਚਾ ਜ਼ਿਲ੍ਹਾ ਤਰਨ ਤਾਰਨ ਦੇ ਆਗੂਆਂ ਵਲੋਂ ਸਹਿਕਾਰੀ ਖੰਡ ਮਿੱਲ ਸੇਰੋਂ ਦੀ ਮਾਲਕੀ ਬਦਲਣ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਤਿੱਖਾ ਕਰਨ ਲਈ 6 ਅਪ੍ਰੈਲ ਨੂੰ ਡੀ.ਸੀ. ਦਫ਼ਤਰ ਅੱਗੇ ਧਰਨਾ ਲਾਉਣ ਦੀ ਬਜਾਇ ਖੰਡ ਮਿੱਲ ਸੇਰੋਂ ਸਾਹਮਣੇ ਧਰਨਾ ਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਮੌਕੇ ਮਿਹਰ ਸਿੰਘ ਸਖੀਰਾ, ਭੁਪਿੰਦਰ ਸਿੰਘ ਪੰਡੋਰੀ ਤੱਖਤਮਲ, ਜਗਤਾਰ ਸਿੰਘ, ਜੱਸਾ ਸਿੰਘ ਕੱਦਗਿੱਲ, ਸੁਖਦੇਵ ਸਿੰਘ ਮਾਣੋਚਾਲ੍ਹ, ਸੁਖਦੇਵ ਸਿੰਘ ਕੋਟ ਧਰਮ ਚੰਦ, ਮਹਾਂਵੀਰ ਸਿੰਘ ਗਿੱਲ, ਗੁਰਦਿਆਲ ਸਿੰਘ ਵਰਨਾਲਾ, ਮਨਜੀਤ ਸਿੰਘ ਬੱਗੂ, ਤਰਸੇਮ ਸਿੰਘ ਲੁਹਾਰ, ਗੁਰਚਰਨ ਸਿੰਘ ਸਭਰਾ ਅਤੇ ਨਛੱਤਰ ਸਿੰਘ ਪੰਨੂੰ ਹਾਜ਼ਰ ਸਨ |

ਪਿਛਲੀ ਖ਼ਬਰ ਬੇਕਾਰ ਵਸਤਾਂ ਦੀ ਪੁਨਰ-ਵਰਤੋਂ ਨਾਲ ਮਿਲਦਾ ਹੈ ਵੱਧ ਲਾਭ ਅਤੇ ਸਾਫ਼-ਸੁਥਰਾ ਵਾਤਾਵਰਨ - ਡਾ. ਯਾਦਵਿੰਦਰ ਸਿੰਘ <br/> ਅਗਲੀ ਖ਼ਬਰ ਕਰਨਬੀਰ ਬੁਰਜ ਨੇ ਡਾਕਟਰੀ ਟੀਮ ਨੂੰ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।