24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਬੇਕਾਰ ਵਸਤਾਂ ਦੀ ਪੁਨਰ-ਵਰਤੋਂ ਨਾਲ ਮਿਲਦਾ ਹੈ ਵੱਧ ਲਾਭ ਅਤੇ ਸਾਫ਼-ਸੁਥਰਾ ਵਾਤਾਵਰਨ - ਡਾ. ਯਾਦਵਿੰਦਰ ਸਿੰਘ <br/>

ਅਜੀਤ ਡੈਸਕ 01-04-2026
ਖਡੂਰ ਸਾਹਿਬ, 31 ਮਾਰਚ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ ਵਲੋਂ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਰਚਨਾਤਮਕ ਪ੍ਰਦਰਸ਼ਨੀ ਲਗਾਈ ਗਈ | ਇਸ ਪ੍ਰਦਰਸ਼ਨੀ ਵਿਚ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਬੇਕਾਰ ਨਾ ਵਰਤਣਯੋਗ ਚੀਜ਼ਾਂ ਨੂੰ ਦੁਬਾਰਾ ਵਰਤੋਂ ਵਿਚ ਲਿਆ ਕੇ ਵਰਤੋਂ ਯੋਗ ਚੀਜ਼ਾਂ ਬਣਾਈਆਂ ਗਈਆਂ | ਇਹ ਪ੍ਰਦਰਸ਼ਨੀ ਡਾ. ਸਿਮਰਪ੍ਰੀਤ ਕੌਰ ਪਿ੍ੰਸੀਪਲ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ ਦੀ ਦੇਖ-ਰੇਖ ਲਗਾਈ ਗਈ | ਇਸ ਪ੍ਰਦਰਸ਼ਨੀ ਵਿਚ ਨਿਸ਼ਾਨ-ਏ-ਸਿੱਖੀ ਚੈਰੀਟਬਲ ਟਰੱਸਟ ਖਡੂਰ ਸਾਹਿਬ ਤੋਂ ਡਾਇਰੈਕਟਰ ਬਲਦੇਵ ਸਿੰਘ ਸੰਧੂ, ਕਰਨਲ ਬਾਵਾ, ਬਾਬਾ ਬਲਬੀਰ ਸਿੰਘ, ਬਲਵੰਤ ਸਿੰਘ ਸੰਧੂ ਪਿ੍ੰਸੀਪਲ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਸ਼ਾਮਿਲ ਹੋਏ | ਖੇਤੀਬਾੜੀ ਵਿਭਾਗ ਖਡੂਰ ਸਾਹਿਬ ਤੋਂ ਡਾ. ਯਾਦਵਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਕਾਲਜ ਦੀਆਂ ਵਿਦਿਆਰਥਣਾਂ ਅਤੇ ਵਿਦਿਆਰਥੀਆਂ ਵਲੋਂ ਚਾਰ ਗਰੁੱਪ ਬਣਾ ਕੇ ਬੇਕਾਰ ਅਤੇ ਨਾ ਵਰਤਣ ਯੋਗ ਵਸਤੂਆਂ ਨੂੰ ਵਰਤੋਂ ਵਿਚ ਲਿਆ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ | ਇਸ ਪ੍ਰਦਰਸ਼ਨੀ ਵਿਚ ਟੀਮ ਇਕ ਪਹਿਲੇ ਨੰਬਰ 'ਤੇ ਰਹੀ, ਟੀਮ ਦੋ ਦੂਸਰੇ ਨੰਬਰ 'ਤੇ ਅਤੇ ਟੀਮ ਤਿੰਨ ਤੇ ਚਾਰ ਤੀਸਰੇ ਨੰਬਰ 'ਤੇ ਰਹੀਆਂ | ਜੱਜਾਂ ਦੀ ਭੂਮਿਕਾ ਡਾਇਰੈਕਟਰ ਬਲਦੇਵ ਸਿੰਘ ਸੰਧੂ, ਡਾ. ਯਾਦਵਿੰਦਰ ਸਿੰਘ, ਬਾਬਾ ਬਲਬੀਰ ਸਿੰਘ ਅਤੇ ਕਰਨਲ ਬਾਵਾ ਨੇ ਨਿਭਾਈ | ਇਸ ਮੌਕੇ ਡਾਇਰੈਕਟਰ ਬਲਦੇਵ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਰਚਨਾਤਮਕ ਪ੍ਰਦਰਸ਼ਨੀ ਵਿਚ ਬਣਾਈਆਂ ਚੀਜ਼ਾਂ ਨੂੰ ਅਸਲ ਜਿੰਦਗੀ ਵਿਚ ਵੀ ਅਪਣਾਉਣ | ਬਾਬਾ ਬਲਬੀਰ ਸਿੰਘ ਅਤੇ ਕਰਨਲ ਸਾਹਿਬ ਨੇ ਵੀ ਵਿਦਿਆਰਥੀਆਂ ਨੂੰ ਅਜਿਹੇ ਨਿਵੇਕਲੇ ਅਤੇ ਰਚਨਾਤਮਕ ਕੰਮ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਡਾ. ਯਾਦਵਿੰਦਰ ਸਿੰਘ ਨੇ ਕਿਹਾ ਕਿ ਆਧੁਨਿਕ ਯੁੱਗ ਵਿਚ ਮਨੁੱਖੀ ਜੀਵਨ ਵਿਚ ਸਹੂਲਤਾਂ ਦੇ ਨਾਲ-ਨਾਲ ਕੂੜੇ-ਕਰਕਟ ਦੀ ਮਾਤਰਾ ਵੀ ਤੇਜ਼ੀ ਨਾਲ ਵੱਧ ਰਹੀ ਹੈ | ਘਰਾਂ, ਦਫ਼ਤਰਾਂ ਅਤੇ ਉਦਯੋਗਾਂ ਵਿਚ ਰੋਜ਼ਾਨਾ ਬਹੁਤ ਸਾਰੀਆਂ ਵਸਤੂਆਂ ਬੇਕਾਰ ਹੋ ਜਾਂਦੀਆਂ ਹਨ, ਜਿਨ੍ਹਾਂ ਨੂੰ ਅਕਸਰ ਅਸੀਂ ਸੁੱਟ ਦਿੰਦੇ ਹਾਂ, ਪਰ ਜੇ ਇਨ੍ਹਾਂ ਬੇਕਾਰ ਵਸਤੂਆਂ ਨੂੰ ਸਹੀ ਢੰਗ ਨਾਲ ਵਰਤਿਆ ਜਾਵੇ, ਤਾਂ ਇਨ੍ਹਾਂ ਤੋਂ ਨਵੀਆਂ ਅਤੇ ਲਾਭਕਾਰੀ ਵਸਤੂਆਂ ਤਿਆਰ ਕੀਤੀਆਂ ਜਾ ਸਕਦੀਆਂ ਹਨ | ਅਖ਼ੀਰ ਵਿਚ ਡਾ. ਸਿਮਰਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਜਲਾਲਾਬਾਦ ਇਲਾਕੇ ਅੰਦਰ ਹੋਈ ਗੜੇਮਾਰੀ ਨੇ ਕੀਤਾ ਫ਼ਸਲਾਂ ਦਾ ਨੁਕਸਾਨ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਸਹਿਕਾਰੀ ਖੰਡ ਮਿੱਲ ਸੇਰੋਂ ਦੀ ਮਾਲਕੀ ਬਦਲਣ ਵਿਰੁੱਧ ਲਗਾਇਆ ਜਾਵੇਗਾ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।