13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਸਕੂਲ ਢੋਟਾ ਵਿਖੇ ਸਾਲਾਨਾ ਇਮਤਿਹਾਨਾਂ 'ਚੋਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <br/>

ਅਜੀਤ ਡੈਸਕ 04-04-2026
ਖਡੂਰ ਸਾਹਿਬ, 3 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਡੇ ਬੋਰਡਿੰਗ ਸਕੂਲ ਢੋਟਾ ਵਿਖੇ ਸਕੂਲ ਦੇ ਸਾਲਾਨਾ ਇਮਤਿਹਾਨਾਂ 'ਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਇਕ ਸਾਦੇ ਤੇ ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਸਕੂਲ ਦੇ ਚੇਅਰਮੈਨ ਬਾਬਾ ਇੰਦਰਜੀਤ ਸਿੰਘ ਖੱਖ (ਗੋਇੰਦਵਾਲ ਸਾਹਿਬ) ਵਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਪੜ੍ਹਾਈ ਵਿਚ ਮੰਜਿਲਾਂ ਤੈਅ ਕਰਨ ਲਈ ਲਗਨ ਤੇ ਮਿਹਨਤ ਦੀ ਲੋੜ ਹੁੰਦੀ ਹੈ ਤੇ ਸਕੂਲ ਦੇ ਚੰਗੇ ਨਤੀਜੇ ਇਹ ਸਾਬਿਤ ਕਰਦੇ ਹਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਇਸ ਪਿੱਛੇ ਕਿੰਨੀ ਮਿਹਨਤ ਛੁਪੀ ਹੋਈ ਹੈ | ਇਸ ਦੇ ਨਾਲ-ਨਾਲ ਸਕੂਲ ਦਾ ਸਮੁੱਚਾ ਸਟਾਫ਼ ਵੀ ਵਧਾਈ ਦਾ ਪਾਤਰ ਹੈ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਡੀ.ਕੇ. ਰੰਧਾਵਾ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਸਕੂਲ ਦਾ ਮਕਸਦ ਬੱਚਿਆਂ ਨੂੰ ਕੇਵਲ ਕਿਤਾਬੀ ਗਿਆਨ ਵੰਡਣਾ ਹੀ ਨਹੀਂ, ਬਲਕਿ ਵਿਦਿਆਰਥੀਆਂ ਦੀ ਅਜਿਹੀ ਸ਼ਖ਼ਸੀਅਤ ਉਸਾਰਨੀ ਕਰਨਾ ਹੈ, ਜਿਸ ਨਾਲ ਵਿਦਿਆਰਥੀ ਆਪਣੇ ਮਾਪਿਆਂ ਤੇ ਸਮਾਜ ਲਈ ਤਾਕਤਵਰ ਬਣਨ ਅਤੇ ਇਸੇ ਤਰ੍ਹਾਂ ਮਿਹਨਤ ਕਰਦੇ ਹੋਏ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕਰਨ |

ਪਿਛਲੀ ਖ਼ਬਰ ਬੇ-ਮੌਸਮੇ ਮੀਂਹ ਤੇ ਗੜਿਆਂ ਨਾਲ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ <br/> ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਿਰਾਦਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਐਕਟ ਦੀ ਰੂਪ-ਰੇਖਾ ਤਿਆਰ ਕਰਨ ਲਈ ਇਕੱਤਰਤਾ 6 ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।