13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਬੇ-ਮੌਸਮੇ ਮੀਂਹ ਤੇ ਗੜਿਆਂ ਨਾਲ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ <br/>

ਅਜੀਤ ਡੈਸਕ 04-04-2026
ਝਬਾਲ, 3 ਅਪ੍ਰੈਲ (ਸੁਖਦੇਵ ਸਿੰਘ)-ਬੇ ਮੌਸਮੇ ਮੀਂਹ, ਗੜਿਆਂ ਤੇ ਤੇਜ਼ ਹਵਾਵਾਂ ਨਾਲ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ, ਜਿਸ ਕਰਕੇ ਕਿਸਾਨਾਂ ਦੀਆਂ ਮੁਸੀਬਤਾਂ ਵਧ ਗਈਆਂ ਹਨ ਅਤੇ ਉਨ੍ਹਾਂ ਚਿਹਰੇ ਮੁਰਝਾਏ ਗਏ ਹਨ | ਤੇਜ਼ ਹਵਾਵਾਂ ਤੇ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰ ਕੇ ਰੱਖ ਦਿੱਤਾ ਹੈ | ਇਸ ਸੰਬੰਧੀ ਕੁਲ ਹਿੰਦ ਕਿਸਾਨ ਸਭਾ ਦੇ ਆਗੂ ਦਵਿੰਦਰ ਕੁਮਾਰ ਸੋਹਲ ਨੇ ਕਿਹਾ ਕਿ ਕਿਸਾਨਾਂ ਵਲੋਂ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ, ਜੋ ਪੂਰੀ ਜੋਬਨ 'ਤੇ ਸੀ ਅਤੇ ਜਿਸ ਫ਼ਸਲ ਨੂੰ ਲੈ ਕੇ ਉਨ੍ਹਾਂ ਨੇ ਕਈ ਆਸਾਂ ਲਾਈਆਂ ਹੋਈਆਂ ਸਨ, ਪਰ ਹੋਈ ਮੋਹਲੇਧਾਰ ਬਾਰਿਸ਼ ਤੇ ਤੇਜ਼ ਹਵਾਵਾਂ ਨੇ ਕਾਫੀ ਨੁਕਸਾਨ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਸਰਕਾਰਾਂ ਦੀ ਬੇਰੁਖੀ ਤੇ ਗ਼ਲਤ ਨੀਤੀਆਂ ਦਾ ਦਰੜਿਆ ਹੋਇਆ ਹੈ | ਕਿਸਾਨਾਂ ਨੇ ਕਰਜ਼ੇ ਚੁੱਕ ਕੇ ਕਣਕ ਦੀ ਫਸਲ ਬੀਜੀ ਸੀ | ਕੁਦਰਤੀ ਆਫਤ ਨੇ ਕਿਸਾਨਾਂ ਦਾ ਭਾਰੀ ਨੁਕਸਾਨ ਕਰ ਦਿੱਤਾ | ਜੇਕਰ ਇਕ-ਦੋ ਦਿਨ ਹੋਰ ਜ਼ਿਆਦਾ ਮੀਂਹ ਪੈਂਦਾ ਹੈ ਤਾਂ ਕਿਸਾਨਾਂ ਦੀ ਮੁਸ਼ਕਿਲ ਹੋਰ ਵਧੇਗੀ | ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਖ਼ਰਾਬ ਹੋਈਆਂ ਫ਼ਸਲਾਂ ਦੀ ਸਪੈਸ਼ਲ ਗਿਰਦਾਵਰੀ ਕਰਵਾ ਕੇ ਬਣਦਾ ਮੁਆਵਜ਼ਾ ਦਿੱਤਾ ਜਾਵੇ |

ਪਿਛਲੀ ਖ਼ਬਰ ਤੇਜ਼ ਮੀਂਹ ਕਾਰਨ ਕਿਸਾਨਾਂ ਦੀ ਕਣਕ ਨੂੰ ਵੱਡਾ ਨੁਕਸਾਨ ਹੋਣ ਦਾ ਅਨੁਮਾਨ <br/> ਅਗਲੀ ਖ਼ਬਰ ਬਾਬਾ ਬਿਸ਼ਨ ਸਿੰਘ ਕੀਰਤਨ ਸਿੰਘ ਸਕੂਲ ਢੋਟਾ ਵਿਖੇ ਸਾਲਾਨਾ ਇਮਤਿਹਾਨਾਂ 'ਚੋਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।