12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਮਾਂ-ਪੁੱਤ ਨਾਲ ਕੁੱਟਮਾਰ ਕਰਨ 'ਤੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 04-04-2026
ਤਰਨ ਤਾਰਨ, 3 ਅਪ੍ਰੈਲ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਮਾਂ-ਪੁੱਤ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਕੱਚਾ ਪੱਕਾ ਵਿਖੇ ਸਰਬਜੀਤ ਕੌਰ ਪਤਨੀ ਸਾਧਆ ਸਿੰਘ ਵਾਸੀ ਮਰਗਿੰਦਪੁਰਾ ਨੇ ਸ਼ਿਕਾਇਤ ਦਰਜ ਕਰਵਾਈ ਕਿ 16 ਮਾਰਚ ਨੂੰ ਉਹ ਅਤੇ ਉਸ ਦਾ ਲੜਕਾ ਹਰਪ੍ਰੀਤ ਸਿੰਘ ਘਰ ਵਿਚ ਮੌਜੂਦ ਸੀ ਤਾਂ ਉਨ੍ਹਾਂ ਦੇ ਗੇਟ ਅੱਗੇ ਕੋਈ ਉੱਚੀ-ਉੱਚੀ ਸਾਡਾ ਨਾਮ ਲੈ ਕੇ ਗਾਲ੍ਹਾਂ ਕੱਢ ਰਹੇ ਸਨ ਤਾਂ ਜਦੋਂ ਮੇਰੇ ਲੜਕੇ ਨੇ ਬਾਹਰ ਜਾ ਕੇ ਦੇਖਿਆ ਤਾਂ ਕਰਨ ਸਿੰਘ ਪੁੱਤਰ ਨਿਰਮਲ ਸਿੰਘ, ਗੁਰਸਾਹਿਬ ਸਿੰਘ ਪੁੱਤਰ ਮੀਰਾ ਸਿੰਘ, ਜੁਗਰਾਜ ਸਿੰਘ ਪੁੱਤਰ ਰੇਸ਼ਮ ਸਿੰਘ, ਵਰਿੰਦਰ ਸਿੰਘ ਪੁੱਤਰ ਰੇਸ਼ਮ ਸਿੰਘ, ਰੇਸ਼ਮ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀਆਨ ਮਰਿੰਗਦਪੁਰਾ ਨੇ ਉਸਦੇ ਲੜਕੇ ਹਰਪ੍ਰੀਤ ਸਿੰਘ ਅਤੇ ਉਸਦੀ ਕੁੱਟਮਾਰ ਕੀਤੀ ਅਤੇ ਸਾਡੇ ਵਲੋਂ ਰੌਲਾ ਪਾਉਣ 'ਤੇ ਹਥਿਆਰਾਂ ਸਮੇਤ ਮੌਕੇ ਤੋਂ ਫ਼ਰਾਰ ਹੋ ਗੇ | ਜਾਂਚ ਅਧਿਕਾਰੀ ਏ.ਐੱਸ.ਆਈ. ਕੁਲਬੀਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਜਸਬੀਰ ਸਿੰਘ ਡਿੰਪਾ ਦੇ ਯਤਨਾਂ ਸਦਕਾ ਪ੍ਰਧਾਨ ਮੰਤਰੀ ਸੜਕ ਯੋਜਨਾ ਤਹਿਤ ਕਈ ਸੜਕਾਂ ਦਾ ਨਿਰਮਾਣ ਸ਼ੁਰੂ <br/> ਅਗਲੀ ਖ਼ਬਰ ਸ੍ਰੀ ਗਣੇਸ਼ ਸੇਵਕ ਦਲ ਨੇ ਸ੍ਰੀ ਹਨੂੰਮਾਨ ਜੈਅੰਤੀ ਮੌਕੇ ਸ੍ਰੀ ਬਾਲਾ ਜੀ ਦਾ ਸੰਕੀਰਤਨ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।