12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਪਰਾਲੀ ਤੋਂ ਪੈਲਟ ਯੂਨਿਟ ਲਗਾਉਣ ਸੰਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ <br/>

ਅਜੀਤ ਡੈਸਕ 04-04-2026
ਤਰਨ ਤਾਰਨ, 3 ਅਪ੍ਰੈਲ (ਹਰਿੰਦਰ ਸਿੰਘ)-ਪੰਜਾਬ, ਹਰਿਆਣਾ ਅਤੇ ਦੇਸ਼ ਦੇ ਹੋਰਨਾਂ ਹਿੱਸਿਆਂ ਵਿਚ ਝੋਨੇ ਦੀ ਪਰਾਲੀ ਸਾੜਨ ਨਾਲ ਹਰ ਸਾਲ ਵੱਡੀ ਮਾਤਰਾ ਵਿਚ ਹਵਾ ਪ੍ਰਦੂਸ਼ਣ ਹੁੰਦਾ ਹੈ | ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਸਟੱਬਲ ਬਰਨਿੰਗ ਦੀ ਹੋਈ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਇਸ ਸਮੱਸਿਆ ਦਾ ਇਕ ਪ੍ਰਭਾਵਸ਼ਾਲੀ ਹੱਲ ਪਰਾਲੀ ਤੋਂ ਪੈਲਟ ਬਣਾਉਣ ਵਾਲੇ ਯੂਨਿਟਾਂ ਦੀ ਸਥਾਪਨਾ ਹੈ | ਉਨ੍ਹਾਂ ਕਿਹਾ ਕਿ ਇਹ ਤਕਨੀਕ ਨਾ ਸਿਰਫ਼ ਵਾਤਾਵਰਨ ਨੂੰ ਸੁਰੱਖਿਅਤ ਬਣਾਉਂਦੀ ਹੈ, ਸਗੋਂ ਕਿਸਾਨਾਂ ਅਤੇ ਉਦਯੋਗਾਂ ਲਈ ਵਧੀਆ ਆਮਦਨ ਦਾ ਸਰੋਤ ਵੀ ਬਣ ਰਹੀ ਹੈ | ਪੈਲਟ ਛੋਟੇ-ਛੋਟੇ ਠੋਸ ਈਾਧਨ ਦੇ ਟੁਕੜੇ ਹੁੰਦੇ ਹਨ, ਜੋ ਪਰਾਲੀ ਨੂੰ ਪ੍ਰੈੱਸ ਕਰਕੇ ਬਣਾਏ ਜਾਂਦੇ ਹਨ | ਇਹ ਪੈਲਟ ਥਰਮਲ ਪਾਵਰ ਪਲਾਂਟਾਂ, ਬਾਇਲਰਾਂ ਅਤੇ ਉਦਯੋਗਿਕ ਇਕਾਈਆਂ ਵਿਚ ਕੋਲੇ ਦੇ ਬਦਲ ਵਜੋਂ ਵਰਤੇ ਜਾਂਦੇ ਹਨ | ਸਰਕਾਰ ਵੀ ਇਸ ਉਪਰਾਲੇ ਨੂੰ ਪ੍ਰੋਤਸਾਹਿਤ ਕਰ ਰਹੀ ਹੈ ਅਤੇ ਕਈ ਸਕੀਮਾਂ ਰਾਹੀਂ ਸਬਸਿਡੀ ਪ੍ਰਦਾਨ ਕਰ ਰਹੀ ਹੈ | ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਵਿਭਾਗ ਵੱਲੋਂ ਇਸ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਇਸੇ ਤਹਿਤ ਕਿਸਾਨਾਂ ਨੂੰ ਪੈਲਟ ਯੂਨਿਟ ਸੰਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਤੋਂ ਡਾ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਇਕ ਪੈਲਟ ਬਣਾਉਣ ਵਾਲਾ ਯੂਨਿਟ ਲਗਾਉਣ ਲਈ ਲੱਗਭਗ 15 ਤੋਂ 25 ਲੱਖ ਰੁਪਏ ਦੀ ਲਾਗਤ ਆਉਂਦੀ ਹੈ, ਜੋ ਕਿ ਮਸ਼ੀਨਰੀ, ਸ਼ੈੱਡ ਅਤੇ ਕੱਚੇ ਮਾਲ ਦੇ ਉੱਤੇ ਨਿਰਭਰ ਕਰਦੀ ਹੈ | ਇਕ ਦਰਮਿਆਨੇ ਪੱਧਰ ਦਾ ਯੂਨਿਟ ਦਿਨ ਵਿਚ 2 ਤੋਂ 5 ਟਨ ਤੱਕ ਪੈਲਟ ਤਿਆਰ ਕਰ ਸਕਦਾ ਹੈ | ਇਸ ਲਈ ਵੱਡੀ ਮਾਤਰਾ ਵਿਚ ਪਰਾਲੀ ਦੀ ਲੋੜ ਹੁੰਦੀ ਹੈ, ਜੋ ਕਿ ਸਿੱਧੇ ਕਿਸਾਨਾਂ ਤੋਂ ਖ਼ਰੀਦੀ ਜਾ ਸਕਦੀ ਹੈ | ਇਸ ਨਾਲ ਕਿਸਾਨਾਂ ਨੂੰ ਵੀ ਪਰਾਲੀ ਵੇਚਣ ਤੋਂ ਵਾਧੂ ਆਮਦਨ ਮਿਲਦੀ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਗੁਰਪ੍ਰਤਾਪ ਸਿੰਘ, ਹਰਪ੍ਰੀਤ ਸਿੰਘ ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨ ਹਾਜ਼ਰ ਸਨ |

ਪਿਛਲੀ ਖ਼ਬਰ ਖੇਤੀਬਾੜੀ ਦੇ ਆਰ.ਜੀ.ਆਰ. ਸੈੱਲ ਟਾਟਾ ਟਰੱਸਟ ਨੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਜਸਬੀਰ ਸਿੰਘ ਡਿੰਪਾ ਦੇ ਯਤਨਾਂ ਸਦਕਾ ਪ੍ਰਧਾਨ ਮੰਤਰੀ ਸੜਕ ਯੋਜਨਾ ਤਹਿਤ ਕਈ ਸੜਕਾਂ ਦਾ ਨਿਰਮਾਣ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।