12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਨਵੇਂ ਸੈਸ਼ਨ ਦਾ ਆਗਾਜ਼ <br/>

ਅਜੀਤ ਡੈਸਕ 04-04-2026
ਤਰਨ ਤਾਰਨ, 3 ਅਪ੍ਰੈਲ (ਇਕਬਾਲ ਸਿੰਘ ਸੋਢੀ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਿੱਦੀ ਜੀ ਜੋ ਕਿ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਿਰਮੌਰ ਅਗਵਾਈ ਹੇਠ ਸਫ਼ਲਤਾ ਦੀਆਂ ਬੁਲੰਦੀਆਂ ਨੂੰ ਹਾਸਲ ਕਰ ਰਿਹਾ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਬੱਚਿਆਂ ਦੇ ਨਿੱਘੇ ਸਵਾਗਤ ਨਾਲ ਕੀਤੀ ਗਈ | ਇਸ ਦੇ ਨਾਲ ਹੀ ਪਹਿਲੇ ਦਿਨ ਬੱਚਿਆਂ ਵਿਚ ਉਤਸ਼ਾਹ ਦੇਖਣਯੋਗ ਸੀ | ਸਕੂਲ ਦਾ ਪਹਿਲਾਂ ਦਿਨ ਬਾਬਾ ਅਜੀਤ ਸਿੰਘ ਜੀ ਹਾਊਸ ਦੀ ਨਿਗਰਾਨੀ ਹੇਠ ਸ਼ੁਰੂ ਹੋਇਆ | ਜਿਸ ਵਿਚ ਅਧਿਆਪਕਾਂ ਨੇ ਅਸੈਂਬਲੀ 'ਚ ਹਾਊਸ ਦੇ ਨਾਂਅ ਦਾ ਇਤਿਹਾਸ, ਸਕੂਲ ਦੇ ਅਨੁਸ਼ਾਸਨ ਅਤੇ ਸਕੂਲ ਵਿਚ ਹੋਣ ਵਾਲੀਆਂ ਗਤੀਵਿਧੀਆਂ ਬਾਰੇ ਦੱਸਿਆ | ਸਕੂਲ ਦੇ ਪਿ੍ੰਸੀਪਲ ਸਰਬਜੀਤ ਕੌਰ ਨੇ ਬੱਚਿਆਂ ਨੂੰ ਨਵੇਂ ਵਿੱਦਿਆ ਸੈਸ਼ਨ ਵਿਚ ਪੂਰੀ ਲਗਨ ਅਤੇ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਇਸ ਤੋਂ ਉਪਰੰਤ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੁਆਰਾ ਸ੍ਰੀ ਜਪੁਜੀ ਸਾਹਿਬ ਜੀ ਦੇ ਜਾਪ, ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਅਤੇ ਸਕੂਲ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ | ਇਸ ਦੇ ਉਪਰੰਤ ਸ਼ਬਦ ਕੀਰਤਨ ਦਾ ਇਲਾਹੀ ਆਨੰਦ ਮਾਣਿਆ ਗਿਆ | ਬੱਚਿਆਂ ਵਿਚ ਅਤੇ ਸਮੂਹ ਸਟਾਫ਼ ਲਈ ਦੇਗ ਵਰਤਾਈ ਗਈ | ਇਸ ਪ੍ਰੋਗਰਾਮ 'ਚ ਉਚੇਚੇ ਤੌਰ 'ਤੇ ਸ਼ਮੂਲੀਅਤ ਕਰਨ ਆਏ ਗੁਰਿੰਦਰ ਸਿੰਘ ਲੋਹੇਵਾਲੇ ਅਤੇ ਸਤਵਿੰਦਰ ਸਿੰਘ ਨੇ ਆਪਣੇ ਅਨਮੋਲ ਸ਼ਬਦਾਂ ਨਾਲ ਬੱਚਿਆਂ ਨੂੰ ਸਫ਼ਲ ਬਣਨ ਦੇ ਤਜ਼ਰਬੇ ਸਾਂਝੇ ਕਰਦਿਆਂ ਆਪਣੀ ਜਿੰਦਗੀ ਦੀਆਂ ਕੁਝ ਵਿੱਦਿਅਕ ਯਾਦਾਂ ਸਾਂਝੀਆਂ ਕੀਤੀਆਂ |

ਪਿਛਲੀ ਖ਼ਬਰ ਖੇਮਕਰਨ ਸ਼ਹਿਰ 'ਚ ਕਾਂਗਰਸ ਪਾਰਟੀ ਨੂੰ ਮਜ਼ਬੂਤੀ ਮਿਲੀ, ਅਨੇਕਾਂ ਪਰਿਵਾਰ ਕਾਂਗਰਸ 'ਚ ਸ਼ਾਮਿਲ ਹੋਏ <br/> ਅਗਲੀ ਖ਼ਬਰ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਕਿਸਾਨਾਂ ਨੂੰ ਇਕੱਠੇ ਹੋਣ ਦਾ ਸੱਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।